ਚੰਡੀਗੜ੍ਹ ਪੁਲੀਸ ਨੇ ਲੋਕਾਂ ਨੂੰ 13 ਫਰਵਰੀ ਨੂੰ ਮੁਹਾਲੀ ਦੀਆਂ ਸੜਕਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਪੁਲੀਸ ਨੇ ਅੱਜ ਸਵੇਰ ਤੋਂ ਹੀ ਪੰਜਾਬ ਅਤੇ ਹਰਿਆਣਾ ਦੀਆਂ 11 ਮੁੱਖ ਸੜਕਾਂ ’ਤੇ ਨਾਕਾਬੰਦੀ ਕੀਤੀ ਹੋਈ ਹੈ। ਚੰਡੀਗੜ੍ਹ ਦੀਆਂ ਸਰਹੱਦਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਪ੍ਰਸ਼ਾਸਨ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 1100 ਦੇ ਕਰੀਬ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲੀਸ ਨੇ ਲੋਕਾਂ ਨੂੰ ਸੈਕਟਰ-51/52 ਦੀਆਂ ਸੜਕਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ ਹੈ।

