No Result
View All Result
Thursday, February 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

admin by admin
in BREAKING, COVER STORY, INDIA, National, PUNJAB
0
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
0
SHARES
0
VIEWS
Share on FacebookShare on Twitter

ਪਟਿਆਲਾ, 5 ਜੂਨ (ਪ੍ਰੈਸ ਕੀ ਤਾਕਤ ਬਿਊਰੋ):  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਨੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦੇ ਵਿਹੜੇ ਵਿੱਚ ਪਿੱਪਲ, ਬੋਹੜ ਅਤੇ ਨਿੰਮ (ਤ੍ਰਿਵੇਣੀ) ਦੇ ਬੂਟੇ ਲਗਾਏ।
ਇਸ ਮੌਕੇ ਮੈਡਮ ਨਵਦੀਪ ਗਿੱਲ, ਸੀ.ਜੇ.ਐਮ, ਪਟਿਆਲਾ, ਸ੍ਰੀ  ਅਤੁਲ ਕੰਬੋਜ, ਸਿਵਲ ਜੱਜ (ਸੀਨੀਅਰ ਡੀਵੀਜਨ), ਪਟਿਆਲਾ ਅਤੇ ਮੈਡਮ ਮੰਨੀ ਅਰੋੜਾ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਵੀ ਮੋਰਿੰਗਾ ਓਲੀਫੇਰਾ, ਨਿੰਮ ਆਦਿ ਦੇ ਰੁੱਖ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ।
ਮੈਡਮ ਅਰੋੜਾ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਵੱਡੀ ਗਿਣਤੀ ‘ਚ ਰੁੱਖਾਂ ਦੀ ਕਟਾਈ ਨਾਲ ਪ੍ਰਦੂਸ਼ਣ ਦੇ ਪੱਧਰ ‘ਚ ਵਾਧਾ ਸਾਡੇ ਮੌਸਮ ‘ਚ ਅਸੰਤੁਲਨ ਪੈਦਾ ਕਰ ਰਿਹਾ ਹੈ, ਜਿਸ ਨਾਲ ਸਾਡੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਧੇ ਹੋਏ ਰੁੱਖ ਬਣ ਸਕਣ। ਇਸ ਮੌਕੇ ਸ. ਪਰਮਜੀਤ ਸਿੰਘ, ਪੀ.ਐਲ.ਵੀ., ਸ਼. ਗੁਰਕੀਰਤ ਸਿੰਘ, ਪੀ.ਐਲ.ਵੀ. ਅਤੇ ਸ਼. ਜਸਪਾਲ ਸਿੰਘ, ਪੀ.ਐਲ.ਵੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦਾ ਸਟਾਫ  ਵੀ ਹਾਜ਼ਰ ਸੀ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਅਜੀਤ ਨਗਰ, ਪਟਿਆਲਾ, ਗੁਰਦੁਆਰਾ ਦੁਖਨਿਵਾਰਨ ਸਾਹਿਬ, ਪਟਿਆਲਾ, ਅਤੇ ਤ੍ਰਿਕੋਣਾ ਪਾਰਕ ਮਾਡਲ ਟਾਊਨ, ਪਟਿਆਲਾ ਦੇ ਸਾਹਮਣੇ ਨਿੰਮ, ਪਿੱਪਲ ਅਤੇ ਬੋਹੜ ਦੇ ਬੂਟੇ ਵੀ ਲਗਾਏ ਗਏ।
ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਜੁਡੀਸ਼ੀਅਲ ਕੋਰਟ ਕੰਪਲੈਕਸ, ਸਮਾਣਾ, ਸ੍ਰੀ ਗੁਰੂ ਤੇਗ ਬਹਾਦਰ ਨਗਰ ਨਾਭਾ ਅਤੇ ਰਾਜਪੁਰਾ ਸ਼ਹਿਰ ਵਿਖੇ ਵੀ ਬੂਟੇ ਲਗਾਏ ਗਏ।

Post Views: 112
Tags: capt amrinder singhchahalenvironmentenvironment dayenvironment day speechhow to draw world environment dayjudge singh chahalpolitical newsppinder singhpunjabi newsworld environment dayrupinderrupinder chahalsave environment drawingspeech on world environment dayworld environment day 2024world environment day 2024 themeworld environment day drawingworld environment day importanceworld environment day posterworld environment day speech
Previous Post

ਵਿਸ਼ਵ ਵਾਤਾਵਰਣ ਦਿਵਸ ‘ਤੇ ਵਨਸਪਤੀ ਗਾਰਡਨ ਵਿਚ ਨਵੇਂਗ੍ਰਹਿ ਵਾਟਿਕਾ ਦਾ ਕੀਤਾ ਉਦਘਾਟਨ

Next Post

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਵਿਖੇ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

Next Post
ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਵਿਖੇ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਵਿਖੇ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982