Friday, August 14, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿਹਤ ਮੰਤਰੀ ਡਾ. ਬਲਬੀਰ ਸਿੰਘ ਰਾਜਿੰਦਰਾ ਹਸਪਤਾਲ ਪੁੱਜੇ, ਪਿੰਡ ਉੜਦਨ ਵਾਸੀ ਜਖ਼ਮੀਆਂ ਦਾ ਹਾਲ-ਚਾਲ ਜਾਣਿਆ, ਤਿੰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

admin by admin
in BREAKING, COVER STORY, INDIA, National, POLITICS, PUNJAB
0
ਸਿਹਤ ਮੰਤਰੀ ਡਾ. ਬਲਬੀਰ ਸਿੰਘ ਰਾਜਿੰਦਰਾ ਹਸਪਤਾਲ ਪੁੱਜੇ, ਪਿੰਡ ਉੜਦਨ ਵਾਸੀ ਜਖ਼ਮੀਆਂ ਦਾ ਹਾਲ-ਚਾਲ ਜਾਣਿਆ, ਤਿੰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
0
SHARES
0
VIEWS
Share on FacebookShare on Twitter
ਪਟਿਆਲਾ, 13 ਜੂਨ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨੀਂ ਬਨੂੜ ਨੇੜਲੇ ਪਿੰਡ ਉੜਦਨ ਦੇ ਵਸਨੀਕ 3 ਸ਼ਰਧਾਲੂਆਂ ਦੀ ਇੱਕ ਸੜਕ ਹਾਦਸੇ ਵਿੱਚ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜ ਕੇ ਇੱਥੇ ਇਲਾਜ ਲਈ ਦਾਖਲ ਜਖ਼ਮੀ ਸ਼ਰਧਾਲੂਆਂ ਦਾ ਹਾਲ-ਚਾਲ ਜਾਣਿਆ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਰਧਾਲੂ ਪਿੰਡ ਵਾਸੀਆਂ ਦੇ ਦੁੱਖ ‘ਚ ਸ਼ਰੀਕ ਹੈ। ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਪਿੰਡ ਉੜਦਨ ਦੇ ਜਖ਼ਮੀ ਸ਼ਰਧਾਲੂਆਂ ਦੇ ਬਿਹਤਰ ਇਲਾਜ ਲਈ ਡਾਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਫ਼ਰਿਸਤੇ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਜਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਪਿੰਡ ਉੜਦਨ ਦੇ ਕੁਝ ਜਖ਼ਮੀ ਜੋ ਕਿ ਪੀ.ਜੀ.ਆਈ.ਚੰਡੀਗੜ੍ਹ ਤੇ ਨੀਲਮ ਹਸਪਤਾਲ ਰਾਜਪੁਰਾ ਵਿਖੇ ਦਾਖਲ ਹਨ, ਦੇ ਵੀ ਬਿਹਤਰ ਇਲਾਜ ਲਈ ਉਥੋਂ ਦੇ ਡਾਕਟਰਾਂ ਨੂੰ ਵੀ ਮੌਕੇ ‘ਤੇ ਫੋਨ ਕਰਕੇ ਗੱਲਬਾਤ ਕੀਤੀ ਤੇ ਬਿਹਤਰ ਇਲਾਜ ਦੀ ਤਾਕੀਦ ਕੀਤੀ। ਇਕ ਮੌਕੇ ਕਰਨਲ ਜੇ.ਵੀ ਸਿੰਘ, ਡਾ. ਗਿਰੀਸ਼ ਸਾਹਨੀ ਅਤੇ ਹੋਰ ਵੀ ਮੌਜੂਦ ਸਨ।
ਜਿਕਰਯੋਗ ਹੈ ਕਿ ਬੀਤੇ ਦਿਨੀਂ ਬਨੂੜ ਨੇੜਲੇ ਪਿੰਡ ਉੜਦਨ ਦੇ ਸ਼ਰਧਾਲੂ ਗੁਰਦੁਆਰਾ ਚਰਨ ਗੰਗਾ ਸਾਹਿਬ ਖੁਰਾਲਗੜ੍ਹ, ਹੁਸ਼ਿਆਰਪੁਰ ਵਿਖੇ ਇੱਕ ਧਾਰਮਿਕ ਸਮਾਗਮ ਤੋਂ ਵਾਪਸ ਪਰਤ ਰਹੇ ਸਨ ਤੇ ਰਸਤੇ ਵਿੱਚ ਇਨ੍ਹਾਂ ਦਾ ਟਰੱਕ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਕਰਕੇ ਤਿੰਨ ਪਿੰਡ ਵਾਸੀ ਸ਼ਰਧਾਲੂਆਂ ਦਾ ਦੇਹਾਂਤ ਹੋ ਗਿਆ ਸੀ ਤੇ ਵੱਡੀ ਗਿਣਤੀ ਸ਼ਰਧਾਲੂ ਜਖ਼ਮੀ ਹੋਏ ਸਨ।
Post Views: 133
Tags: #balbir singhbalbir singh bhaurabalbir singh familybalbir singh takes oath as ministerdr balbir singhdr balbir singh latest newsmla balbir singhPatialapatiala news
Previous Post

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ

Next Post

14 ਤੋਂ 18 ਜੂਨ ਤੱਕ ਪਰਿਵਹਨ ਪੋਰਟਲ ਦਾ ਡਾਟਾ ਤਬਦੀਲ ਹੋਣ ਕਾਰਨ ਸੇਵਾਵਾ ਰਹਿਣਗੀਆਂ ਪ੍ਰਭਾਵਤ-ਆਰ.ਟੀ.ਏ.

Next Post

14 ਤੋਂ 18 ਜੂਨ ਤੱਕ ਪਰਿਵਹਨ ਪੋਰਟਲ ਦਾ ਡਾਟਾ ਤਬਦੀਲ ਹੋਣ ਕਾਰਨ ਸੇਵਾਵਾ ਰਹਿਣਗੀਆਂ ਪ੍ਰਭਾਵਤ-ਆਰ.ਟੀ.ਏ.

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800