ਪੰਜਾਬ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਨ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਸਰਕਾਰ ਨੇ ਹਦਾਇਤ ਕੀਤੀ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਅਹਿਮ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਐਨਡੀਪੀਐਸ ਐਕਟ ਤਹਿਤ ਕਿਸੇ ਮੁਲਜ਼ਮ ਦੀ ਜਾਇਦਾਦ ਕੁਰਕ ਕਰਨੀ ਪੈਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵੱਲੋਂ ਸਬੰਧਤ ਪੁਲੀਸ ਅਧਿਕਾਰੀ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

