ਨਵੀਂ ਦਿੱਲੀ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਅਗਲੇ ਹਫਤੇ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਮਾਨਸੂਨ ਸੈਸ਼ਨ ‘ਚ 6 ਨਵੇਂ ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ‘ਚੋਂ ਇਕ ਦਾ ਉਦੇਸ਼ ਆਫ਼ਤ ਪ੍ਰਬੰਧਨ ਕਾਨੂੰਨ ‘ਚ ਸੋਧ ਕਰਨਾ ਹੈ | ਵਿੱਤ ਬਿੱਲ ਤੋਂ ਇਲਾਵਾ ਸਰਕਾਰ ਨੇ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਦੀ ਸੂਚੀ ‘ਚ ਭਾਰਤੀ ਵਾਯੂਯਾਨ ਵਿਦਿਆਕ, 2024 ਨੂੰ ਵੀ ਸ਼ਾਮਲ ਕੀਤਾ ਹੈ।
ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ਦੀ ਅਧਿਕਾਰਤ ਸੂਚੀ ਵੀਰਵਾਰ ਸ਼ਾਮ ਨੂੰ ਲੋਕ ਸਭਾ ਸਕੱਤਰੇਤ ਦੁਆਰਾ ਸੰਸਦ ਬੁਲੇਟਿਨ ਵਿੱਚ ਜਾਰੀ ਕੀਤੀ ਗਈ। ਮਾਨਸੂਨ ਸੈਸ਼ਨ ੨੨ ਜੁਲਾਈ ਤੋਂ ਸ਼ੁਰੂ ਹੋਣ ਵਾਲਾ ਹੈ ਅਤੇ ੧੨ ਅਗਸਤ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਸੈਸ਼ਨ ਦੌਰਾਨ ਮੰਗਲਵਾਰ 23 ਜੁਲਾਈ ਨੂੰ ਕੇਂਦਰੀ ਬਜਟ ਪੇਸ਼ ਕਰਨ ਜਾ ਰਹੀ ਹੈ।