No Result
View All Result
Friday, March 20, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਾਸ਼ਾ ਵਿਭਾਗ ਪੰਜਾਬ ਨੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਅਜ਼ਾਦੀ ਦਿਹਾੜਾ

admin by admin
in BREAKING, COVER STORY, INDIA, National, POLITICS, PUNJAB
0
ਭਾਸ਼ਾ ਵਿਭਾਗ ਪੰਜਾਬ ਨੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਅਜ਼ਾਦੀ ਦਿਹਾੜਾ
0
SHARES
0
VIEWS
Share on FacebookShare on Twitter

ਪਟਿਆਲਾ 15 ਅਗਸਤ:
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਅਜ਼ਾਦੀ ਦਿਵਸ ਪ੍ਰਭਾਵਸ਼ਾਲੀ ਸਮਾਗਮ ਕਰਕੇ ਮਨਾਇਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਵੱਲੋਂ ਭਾਸ਼ਾ ਸਦਨ ਦੇ ਵਿਹੜੇ ’ਚ ਕੌਮੀ ਝੰਡਾ ਲਹਿਰਾਉਣ ਨਾਲ ਸਮਾਗਮ ਦੀ ਸ਼ੁਰੂਆਤ ਹੋਈ ਅਤੇ ਇਸ ਉਪਰੰਤ ਮੌਕੇ ’ਤੇ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਿਲਕੇ ਰਾਸ਼ਟਰ ਗਾਣ ਗਾਇਆ। ਫਿਰ ਵਿਭਾਗ ਦੇ ਸੈਮੀਨਾਰ ਹਾਲ ’ਚ ਹੋਏ ਸਮਾਗਮ ਦੇ ਦੂਸਰੇ ਪੜਾਅ ਨੂੰ ਵਿਭਾਗ ਦੇ ਕਰਮਚਾਰੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਯਾਦਗਾਰੀ ਬਣਾ ਦਿੱਤਾ।
ਇਸ ਮੌਕੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਭਾਸ਼ਨ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਦੇਸ਼ ਦੇ ਅਜੋਕੇ ਹਾਲਾਤਾਂ ਦੇ ਸੰਦਰਭ ’ਚ ਕਿਹਾ ਕਿ ਸਾਨੂੰ ਅਜ਼ਾਦੀ ਕਿਵੇਂ ਮਿਲੀ, ਇਸ ਗੱਲ ’ਤੇ ਵਿਚਾਰ ਕਰਨ ਦੇ ਨਾਲੋਂ ਇੰਨਾਂ ਤੱਥਾਂ ’ਤੇ ਚਰਚਾ ਕਰਨੀ ਚਾਹੀਦੀ ਹੈ ਕਿ ਅਸੀਂ ਗੁਲਾਮ ਕਿਉਂ ਹੋਏ? ਸ. ਜ਼ਫ਼ਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੇ ਗੁਲਾਮ ਹੋਣ ’ਚ ਉਸ ਮੁਲਕ ਦੇ ਲੋਕਾਂ ਦੀਆਂ ਗਲਤੀਆਂ, ਕਮਜ਼ੋਰੀਆਂ ਤੇ ਖੁਦਗਰਜ਼ੀਆਂ ਦਾ ਵੱਡਾ ਹੱਥ ਹੁੰਦਾ ਹੈ। ਇਸ ਕਰਕੇ ਹਰੇਲ ਮੁਲਕ ਦੇ ਵਾਸੀਆਂ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਦੇਸ਼ ਦੀ ਅਜ਼ਾਦੀ ਨੂੰ ਕਾਇਮ ਰੱਖਣ ਲਈ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਣ।
ਸਮਾਗਮ ਦੌਰਾਨ ਵਿਭਾਗ ਦੇ ਖੋਜ ਅਫ਼ਸਰ ਡਾ. ਸੰਤੋਖ ਸਿੰਘ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਸੀਨੀਅਰ ਸਹਾਇਕ ਗੁਰਮੇਲ ਸਿੰਘ ਸਰਕਾਰੀਆ ਨੇ ਆਪਣੀਆਂ ਕਾਵਿਕ ਪੇਸ਼ਕਾਰੀਆਂ ਨਾਲ ਰੰਗ ਬੰਨਿਆ। ਡਾ. ਮਨਜਿੰਦਰ ਸਿੰਘ ਨੇ ਆਪਣੀ ਗਾਇਕੀ ਰਾਹੀਂ ਪੰਜਾਬ ਦੇ ਲੋਕ ਰੰਗ ਪੇਸ਼ ਕੀਤੇ। ਅਖੀਰ ਵਿੱਚ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਹਰਪ੍ਰੀਤ ਕੌਰ, ਅਵਨੀਤ ਕੌਰ, ਮਨਦੀਪ ਕੌਰ, ਏਕਤਾ, ਕੌਸ਼ਿਕ, ਨੇਹਾ ਖੁਰਾਣਾ, ਦਮਨ ਅਤੇ ਈਸ਼ਾ ਨੇ ਪੰਜਾਬ ਦੇ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਨਾਲ ਸਮਾਗਮ ਨੂੰ ਸਿਖਰ ’ਤੇ ਪਹੁੰਚਾ ਦਿੱਤਾ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਵੱਲੋਂ ਕੀਤਾ ਗਿਆ। ਅਖੀਰ ਵਿੱਚ ਸਮਾਗਮ ’ਚ ਹਿੱਸਾ ਲੈਣ ਵਾਲੇ ਸਾਰੇ ਕਲਾਕਾਰਾਂ ਨੂੰ ਡਾਇਰੈਕਟਰ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ ਤੇ ਸਤਨਾਮ ਸਿੰਘ, ਸਹਾਇਕ ਡਾਇਰੈਕਟਰ ਅਸ਼ਰਫ ਮਹਿਮੂਦ ਨੰਦਨ, ਆਲੋਕ ਚਾਵਲਾ, ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਰਿੰਦਰ ਕੌਰ ਅਤੇ ਵੱਡੀ ਗਿਣਤੀ ’ਚ ਕਰਮਚਾਰੀ ਹਾਜ਼ਰ ਸਨ।
ਤਸਵੀਰ:- 1. ਅਜ਼ਾਦੀ ਦਿਹਾੜੇ ਮੌਕੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕੌਮੀ ਝੰਡਾ ਲਹਿਰਾਉਂਦੇ ਹੋਏ।
2. ਅਜ਼ਾਦੀ ਦਿਹਾੜੇ ਨੂੰ ਮੌਕੇ ਭਾਸ਼ਾ ਵਿਭਾਗ ਵੱਲੋਂ ਆਯੋਜਿਤ ਕੀਤੇ ਗਏ ਸਮਾਗਮ ’ਚ ਹਿੱਸਾ ਲੈਣ ਵਾਲੇ ਕਲਾਕਾਰ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਤੇ ਹੋਰਨਾਂ ਅਧਿਕਾਰੀਆਂ ਨਾਲ।
3. ਸਮਾਗਮ ਦੀਆਂ ਝਲਕੀਆਂ।

Post Views: 85
Tags: 78th independence daydirector jaswanty singhIndependence Dayjaswant singhLanguage DepartmentPatialapatiala news
Previous Post

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ ‘ਚ ਲਹਿਰਾਇਆ ਤਿਰੰਗਾ

Next Post

ਪੱਛਮੀ ਬੰਗਾਲ ਵਿੱਚ ਐਸਯੂਸੀਆਈ-ਸੀ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਸੜਕਾਂ ਜਾਮ ਕਰਨਾ ਅਤੇ ਜਲੂਸ ਕੱਢਣਾ ਸ਼ਾਮਲ ਹੈ।

Next Post
ਪੱਛਮੀ ਬੰਗਾਲ ਵਿੱਚ ਐਸਯੂਸੀਆਈ-ਸੀ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਸੜਕਾਂ ਜਾਮ ਕਰਨਾ ਅਤੇ ਜਲੂਸ ਕੱਢਣਾ ਸ਼ਾਮਲ ਹੈ।

ਪੱਛਮੀ ਬੰਗਾਲ ਵਿੱਚ ਐਸਯੂਸੀਆਈ-ਸੀ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਸੜਕਾਂ ਜਾਮ ਕਰਨਾ ਅਤੇ ਜਲੂਸ ਕੱਢਣਾ ਸ਼ਾਮਲ ਹੈ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982