Saturday, August 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਹਾਇਕ ਕਮਿਸ਼ਨਰ ਰਾਜ ਕਰ ਕੰਨੂ ਗਰਗ ਵੱਲੋਂ ਵਪਾਰੀਆਂ ਨਾਲ ਵੀ ਬੈਠਕ

admin by admin
in BREAKING, COVER STORY, INDIA, National, POLITICS, PUNJAB
0
ਸਹਾਇਕ ਕਮਿਸ਼ਨਰ ਰਾਜ ਕਰ ਕੰਨੂ ਗਰਗ ਵੱਲੋਂ ਵਪਾਰੀਆਂ ਨਾਲ ਵੀ ਬੈਠਕ
0
SHARES
0
VIEWS
Share on FacebookShare on Twitter
ਪਟਿਆਲਾ, 3 ਅਕਤੂਬਰ:
ਟੈਕਸ ਚੋਰੀ ਰੋਕਣ ਲਈ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ, ਪਟਿਆਲਾ ਕੰਨੂ ਗਰਗ ਦੀ ਅਗਵਾਈ ਹੇਠ ਕਰ ਵਿਭਾਗ ਦੀਆਂ ਟੀਮਾਂ ਨੇ ਪਟਿਆਲਾ ਸ਼ਹਿਰ ਸਮੇਤ ਸਮਾਣਾ, ਪਾਤੜਾਂ, ਰਾਜਪੁਰਾ ਤੇ ਨਾਭਾ ਦੇ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਟੈਕਸ ਚੋਰੀ ਦੇ ਮਾਮਲੇ ਸਾਹਮਣੇ ਆਉਣ ‘ਤੇ ਦੋ ਦਰਜਨ ਨੋਟਿਸ ਵੀ ਕੱਢੇ। ਇਸੇ ਦੌਰਾਨ ਸਹਾਇਕ ਕਮਿਸ਼ਨਰ ਕੰਨੂ ਗਰਗ ਨੇ ਵਪਾਰ ਮੰਡਲ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੂਰਾ ਬਣਦਾ ਜੀ.ਐੱਸ.ਟੀ. ਅਤੇ ਸਾਰੇ ਬਿੱਲ ਕੱਟਣ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਹਰ ਤਰ੍ਹਾਂ ਦੇ ਵੇਚੇ ਗਏ ਸਮਾਨ ਦਾ ਪੂਰਾ ਬਿੱਲ ਕੱਟਣਾ ਯਕੀਨੀ ਬਣਾਇਆ ਜਾਵੇ।
ਕੰਨੂ ਗਰਗ ਨੇ ਕਿਹਾ ਕਿ ਸਮੂਹ ਵਪਾਰੀ ਤੇ ਦੁਕਾਨਦਾਰ ਇਹ ਯਕੀਨੀ ਬਣਾਉਣ ਕਿ ਉਹ ਗਾਹਕਾਂ ਨੂੰ ਸਮਾਨ ਵੇਚਣ ਸਮੇਂ ਬਿਲ ਜਰੂਰ ਦੇਣ, ਜਿਸ ਨੂੰ ਕਿ ਕਰ ਵਿਭਾਗ ਵੱਲੋਂ ਕਿਸੇ ਵੀ ਸਮੇਂ ਚੈਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਗਾਹਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਕੋਈ ਸਮਾਨ ਲੈਣ ਸਮੇਂ ਦੁਕਾਨਦਾਰ ਜਾਂ ਵਪਾਰੀ ਤੋਂ ਪੂਰਾ ਬਿਲ ਜਰੂਰ ਲੈਣ। ਉਨ੍ਹਾਂ ਕਿਹਾ ਕਿ ਗਾਹਕ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ਮੇਰਾ ਬਿਲ ਐਪ ‘ਤੇ ਅਪਲੋਡ ਕਰਕੇ ਇਨਾਮ ਹਾਸਲ ਕਰ ਸਕਦੇ ਹਨ।
ਸਹਾਇਕ ਕਮਿਸ਼ਨਰ ਕੰਨੂ ਗਰਗ ਨੇ ਕਿਹਾ ਕਿ ਕਰ ਵਿਭਾਗ ਵੱਲੋਂ ਬਿਨ੍ਹਾਂ ਜੀ.ਐਸ.ਟੀ. ਰਜਿਸਟ੍ਰੇਸ਼ਨ ਤੋਂ ਕੰਮ ਕਰ ਰਹੇ ਅਤੇ ਜੀ.ਐਸ.ਟੀ. ਚੋਰੀ ਕਰ ਰਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਲੋਕਾਂ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰ ਵਿਭਾਗ ਵੱਲੋਂ ਟੈਕਸ ਚੋਰੀ ਰੋਕਣ ਲਈ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਰਹੇਗੀ। ਕੰਨੂ ਗਰਗ ਨੇ ਕਿਹਾ ਕਿ ਜੇਕਰ ਕੋਈ ਮਾਲ ਬਿਨ੍ਹਾਂ ਬਿਲ ਤੋਂ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਹਾਇਕ ਕਮਿਸ਼ਨਰ ਕੰਨੂ ਗਰਗ ਵੱਲੋਂ ਵਪਾਰੀਆਂ ਨਾਲ ਕੀਤੀ ਬੈਠਕ ਦੌਰਾਨ ਵਪਾਰੀਆਂ ਨੇ ਵਿਸ਼ਵਾਸ ਦੁਆਇਆ ਕਿ ਉਹ ਮਾਰਕਿਟ ਵਿਚ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਪੂਰੇ ਬਿੱਲ ਕੱਟਣ ਅਤੇ ਪੂਰਾ ਜੀ.ਐੱਸ.ਟੀ. ਭਰਵਾਉਣ ਸਬੰਧੀ ਹਰ ਸੰਭਵ ਯਤਨ ਕਰਨਗੇ ਅਤੇ ਜੋ ਟ੍ਰੇਡਰ ਹਾਲੇ ਤੱਕ ਜੀ.ਐਸ.ਟੀ. ਅਧੀਨ ਰਜਿਸਟਰ ਨਹੀਂ ਹੋਏ ਉਹਨਾਂ ਨੂੰ ਜਲਦ ਤੋਂ ਜਲਦ ਰਜਿਸਟਰ ਹੋਣ ਲਈ ਕਿਹਾ ਜਾਵੇਗਾ।
Post Views: 76
Tags: Assistant Commissionerkanu gargmeeting traderspatiala newsRaj Kar
Previous Post

ਸੁਪਰੀਮ ਕੋਰਟ ਨੇ ਸਦਗੁਰੂ ਨਾਲ ਜੁੜੇ ਈਸ਼ਾ ਫਾਊਂਡੇਸ਼ਨ ਕੇਸ ਬਾਰੇ ਪੁਲਿਸ ਦੀਆਂ ਗਤੀਵਿਧੀਆਂ ਨੂੰ ਸੀਮਤ ਕਰ ਦਿੱਤਾ ਹੈ

Next Post

ਐਸ.ਡੀ.ਐਮ ਪਟਿਆਲਾ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ, ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

Next Post
ਐਸ.ਡੀ.ਐਮ ਪਟਿਆਲਾ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ, ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

ਐਸ.ਡੀ.ਐਮ ਪਟਿਆਲਾ ਪਿੰਡਾਂ ‘ਚ ਕਿਸਾਨਾਂ ਨੂੰ ਮਿਲੇ, ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800