No Result
View All Result
Wednesday, May 14, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ-ਡਾ. ਬਲਬੀਰ ਸਿੰਘ

admin by admin
in BREAKING, COVER STORY, INDIA, National, POLITICS, PUNJAB
0
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ-ਡਾ. ਬਲਬੀਰ ਸਿੰਘ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 6 ਨਵੰਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਕੋਲ ਹੀ ਜਾ ਕੇ ਦੂਰ ਕਰਨ ਦਾ ਬੀੜਾ ਉਠਾਇਆ ਹੋਇਆ ਹੈ। ਸਿਹਤ ਮੰਤਰੀ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਟਿਆਲਾ ਦਿਹਾਤੀ ਦੀਆਂ ਵਾਰਡਾਂ 22, 26, 28 ਤੇ 29 ‘ਚ ਪੈਂਦੀਆਂ ਕਲੋਨੀਆਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਉਹ ਵੋਟਾਂ ਮੰਗਣ ਲਈ ਲੋਕਾਂ ਕੋਲ ਆਏ ਸਨ, ਉਸੇ ਤਰ੍ਹਾਂ ਲੋਕਾਂ ਦੇ ਕੰਮ ਕਰਨ ਲਈ ਵੀ ਲੋਕਾਂ ਕੋਲ ਜਾ ਰਹੇ ਹਨ।
ਸਿਹਤ ਮੰਤਰੀ ਨੇ ਇਸ ਮੌਕੇ ਗੋਬਿੰਦ ਬਾਗ, ਪੁਰਾਣਾ ਬਿਸ਼ਨ ਨਗਰ ਗਲੀ ਨੰਬਰ-9 ਮਸਜਿਦ ਨੇੜੇ ਅਤੇ ਤਫੱਜਲਪੁਰਾ ਦੀ ਪਾਣੀ ਵਾਲੀ ਟੈਂਕੀ ਦੇ ਪਾਰਕ ਵਿਖੇ ਲੋਕਾਂ ਦੇ ਮਸਲੇ ਸੁਣਕੇ ਮੌਕੇ ‘ਤੇ ਹੀ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ। ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ, ਏ.ਐਸ.ਪੀ. ਵੈਬਵ ਚੌਧਰੀ, ਐਸ.ਡੀ.ਐਮ. ਮਨਜੀਤ ਕੌਰ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਦੀਪਜੋਤ ਕੌਰ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਤੇ ਐਸ.ਐਮ.ਓ. ਡਾ. ਮੋਨਿਕਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿਛਲੀ ਸਰਕਾਰ ਸਮੇਂ ਮੁੱਖ ਮੰਤਰੀ ਤੋਂ ਸਨ ਪਰੰਤੂ ਉਸ ਸਮੇਂ ਵੀ ਦਹਾਕਿਆਂ ਤੋਂ ਲਮਕਦੀਆਂ ਸਮੱਸਿਆਵਾਂ ਦੇ ਹੱਲ ਨਹੀਂ ਕਰਵਾਏ ਜਾ ਸਕੇ, ਕਿਉਂਕਿ ਉਨ੍ਹਾਂ ਦੀ ਨੀਅਤ ਤੇ ਨੀਤੀ ਵਿੱਚ ਖੋਟ ਸੀ, ਜਿਸ ਕਰਕੇ ਵੱਡੀ ਨਦੀ ਤੇ ਛੋਟੀ ਨਦੀ ਦੀ ਸਮੱਸਿਆ ਦਾ ਹੱਲ ਵੀ ਨਹੀਂ ਹੋ ਸਕਿਆ। ਸਿਹਤ ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੇਕ ਨੀਤੀ ਤੇ ਚੰਗੀ ਨੀਅਤ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਤਫੱਜਲਪੁਰਾ ਦੇ ਪਾਰਕ ਨੇੜੇ ਨਵੇਂ ਬਾਥਰੂਮਜ਼ ਬਣਨਗੇ, ਟੁੱਟੀਆਂ ਸੜਕਾਂ ਦੀ ਮੁਰੰਮਤ ਪਹਿਲ ਦੇ ਅਧਾਰ ‘ਤੇ  ਹੋਵੇਗੀ, ਸਟਰੀਟ ਲਾਈਟਾਂ ਇੱਕ ਮਹੀਨੇ ਦੇ ਅੰਦਰ-ਅੰਦਰ ਲੱਗ ਜਾਣਗੀਆਂ। ਉਨ੍ਹਾਂ ਨੇ ਗੋਬਿੰਦ ਬਾਗ ਵਿਖੇ ਪਾਰਕ ਬਣਾਉਣ, ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ, ਬਰਸਾਤੀ ਪਾਣੀ ਦੀ ਨਿਕਾਸੀ ਲਈ ਪ੍ਰਬੰਧਾਂ ਲਈ ਖੂਹ ਬਣਾਉਣ ਸਮੇਤ ਹੋਰ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸੇ ਤਰ੍ਹਾਂ ਉਨ੍ਹਾਂ ਨੇ ਮੁਸਲਿਮ ਕਲੋਨੀ ਵਿਖੇ ਬਿਜਲੀ ਦੇ ਖੰਭਿਆਂ ਦੀ ਸਮੱਸਿਆ ਦੂਰ ਕਰਨ ਤੇ ਪਾਣੀ ਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਜਸਵੀਰ ਗਾਂਧੀ, ਮੋਹਿਤ ਕੁਮਾਰ, ਜਯੋਤੀ ਮਰਵਾਹਾ, ਸੁਰੇਸ਼ ਰਾਏ, ਮਨਦੀਪ ਸਿੰਘ, ਗੁਰਕ੍ਰਿਪਾਲ ਸਿੰਘ, ਗੱਜਣ ਸਿੰਘ, ਹਰਿੰਦਰ ਕੋਹਲੀ, ਮੁਕਤਾ ਗੁਪਤਾ, ਬਬਲੀ ਬੇਗਮ, ਵਜੀਰ ਖਾਨ, ਰਕੇਸ਼ ਗੁਪਤਾ, ਸੁਨੀਤਾ ਗੁਪਤਾ, ਲਾਲ ਸਿੰਘ, ਸਾਬਕਾ ਐਮ.ਸੀ ਗਿਆਨ ਚੰਦ, ਰੁਪਾਲੀ ਗਰਗ, ਹਰਿੰਦਰ ਕੁਮਾਰ, ਰਾਜ ਕੁਮਾਰ, ਪ੍ਰਦੀਪ ਗਰਗ ਅਤੇ ਇਲਾਕੇ ਦੇ ਵਸਨੀਕ, ਮਾਨਵ ਸੇਵਾ ਸਦਨ ਤੇ ਰੈਜੀਡੈਂਟਸ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
Post Views: 110
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: balbir singh bhaurabalbir singh bhaura interviewbalbir singh punjab health minister latest updateBalbir Singh Sidhubalbir singh takes oath as ministercabinet minister dr balbir singhdr balbir singhdr. balbir singh bhauradr.babir singhhealth minister balbir singhmla balbir singh takes oath as health ministerpunjab health minister balbir singh sidhupunjab new health minister dr balbir singh
Previous Post

6 nov 2024 e-paper

Next Post

ਕਿਸਾਨ ਖਾਦ ਜਾਂ ਹੋਰ ਸਮਾਨ ਖਰੀਦਣ ਸਮੇਂ ਪੱਕਾ ਬਿਲ ਜ਼ਰੂਰ ਲੈਣ : ਮੁੱਖ ਖੇਤੀਬਾੜੀ ਅਫ਼ਸਰ

Next Post
ਕਿਸਾਨ ਖਾਦ ਜਾਂ ਹੋਰ ਸਮਾਨ ਖਰੀਦਣ ਸਮੇਂ ਪੱਕਾ ਬਿਲ ਜ਼ਰੂਰ ਲੈਣ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਖਾਦ ਜਾਂ ਹੋਰ ਸਮਾਨ ਖਰੀਦਣ ਸਮੇਂ ਪੱਕਾ ਬਿਲ ਜ਼ਰੂਰ ਲੈਣ : ਮੁੱਖ ਖੇਤੀਬਾੜੀ ਅਫ਼ਸਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In