No Result
View All Result
Sunday, May 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਦਰਸਾਉਂਦੇ ਹਨ ਕਿ ‘ਆਪ’ ਨੇ 2 ਸੀਟਾਂ ਜਿੱਤੀਆਂ ਹਨ।

admin by admin
in BREAKING, COVER STORY, INDIA, National, POLITICS, PUNJAB
0
ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਦਰਸਾਉਂਦੇ ਹਨ ਕਿ ‘ਆਪ’ ਨੇ 2 ਸੀਟਾਂ ਜਿੱਤੀਆਂ ਹਨ।
0
SHARES
0
VIEWS
Share on FacebookShare on Twitter

ਪੰਜਾਬ ਸੂਬੇ ਵਿਚ ਵਿਚ 20 ਨਵੰਬਰ ਨੂੰ ਚਾਰ ਹਲਕਿਆਂ ਲਈ ਜ਼ਿਮਨੀ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਅੱਜ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ਹਲਕਾ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਰਾਖਵਾਂ ਹਲਕਾ ਚੱਬੇਵਾਲ ਤੋਂ ਚੋਣ ਲੜਨ ਵਾਲੇ 45 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਜਨਤਕ ਹੋਵੇਗਾ। 11:15 ਤੱਕ ਦੇ ਨਤੀਜਿਆਂ ਅਨੁਸਾਰ ਹਲਕਾ ਬਰਨਾਲਾ ਤੋਂ ਅੱਠਵੇਂ ਰਾਉਂਡ ਤੋਂ ਬਾਅਦ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ 2750 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਧਰ ਹਲਕਾ ਚੱਬੇਵਾਲ ਤੋਂ ਆਪ ਆਗੂ ਡਾ. ਇਸ਼ਾਂਕ ਕੁਮਾਰ ਅੱਠਵੇਂ ਰਾਉਂਡ ਤੋਂ ਬਾਅਦ 16727 ਵੋਟਾਂ ਨਾਲ ਅੱਗੇ ਹਨ। ਹਲਕਾ ਡੇਰਾ ਬਾਬਾ ਨਾਨਕ ਤੋਂ 11ਵੇਂ ਰਾਉਂਡ ਆਪ ਆਗੂ ਗੁਰਦੀਪ ਸਿੰਘ ਰੰਧਾਵਾ 1382 ਵੋਟਾਂ ਨਾਲ ਅੱਗੇ ਹਨ। ਹਲਕਾ ਗਿੱਦੜਬਾਹਾ ਤੋਂ ਆਪ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ 3972 ਵੋਟਾਂ ’ਤੇ ਅੱਗੇ ਚੱਲ ਰਹੇ ਹਨ।

ਇਨ੍ਹਾਂ ਚੋਣਾਂ ਵਿਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਸਿਆਸੀ ਧਨੰਤਰਾਂ ਦਾ ਭਵਿੱਖ ਵੀ ਤੈਅ ਹੋਣਾ ਹੈ। ਇਨ੍ਹਾਂ ਦੋਵੇਂ ਆਗੂਆਂ ਦੀਆਂ ਪਤਨੀਆਂ ਚੋਣ ਮੈਦਾਨ ਵਿਚ ਸਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਈ ਬਰਨਾਲਾ ਸੀਟ ਵੱਕਾਰੀ ਹੈ। ਇਸ ਹਲਕੇ ਤੋਂ ‘ਆਪ’ ਜਿੱਤਣ ’ਤੇ ਮੀਤ ਹੇਅਰ ਦਾ ਸਿਆਸੀ ਕੱਦ ਵੱਡਾ ਹੋਵੇਗਾ ਅਤੇ ਹਾਰਨ ’ਤੇ ਉਨ੍ਹਾਂ ਦੀ ਰਾਜਸੀ ਭੱਲ ਪ੍ਰਭਾਵਿਤ ਹੋਵੇਗੀ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾਵੇਗੀ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲੀਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਹਲਕਾ ਡੇਰਾ ਬਾਬਾ ਨਾਨਕ ’ਚ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟਸ, ਇੰਜਨੀਅਰਿੰਗ ਵਿੰਗ ਗੁਰਦਾਸਪੁਰ ਵਿੱਚ 18 ਗੇੜਾਂ ਵਿੱਚ ਹੋਵੇਗੀ। ਚੱਬੇਵਾਲ (ਐੱਸਸੀ) ਵਿੱਚ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿੱਚ 15 ਗੇੜਾਂ ਵਿੱਚ ਕੀਤੀ ਜਾਵੇਗੀ। ਗਿੱਦੜਬਾਹਾ ਹਲਕੇ ਵਿੱਚ ਸਭ ਤੋਂ ਵੱਧ 81.90 ਫ਼ੀਸਦੀ ਵੋਟਿੰਗ ਹੋਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿੱਚ 13 ਗੇੜਾਂ ਵਿੱਚ ਕੀਤੀ ਜਾਵੇਗੀ। ਇਸੇ ਤਰ੍ਹਾਂ ਬਰਨਾਲਾ ਹਲਕੇ ’ਚ 56.34 ਫ਼ੀਸਦੀ ਵੋਟਿੰਗ ਹੋਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿੱਚ 16 ਗੇੜਾਂ ’ਚ ਕੀਤੀ ਜਾਵੇਗੀ।

Post Views: 126
Tags: bypoll election result 2024bypoll election result live today punjabbypoll electionsbypoll resultsnews18 punjabPunjabpunjab bypollpunjab bypoll electionpunjab bypoll resultpunjab bypollspunjab bypolls result 2024 livepunjab electionpunjab election resultpunjab election update newsPunjab electionspunjab newspunjabi newstoday punjabi news
Previous Post

23 nov 2024 e-paper

Next Post

ਜ਼ਿਮਨੀ ਚੋਣਾਂ ਦੌਰਾਨ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਦਾ ਜਸ਼ਨ ਕੇਜਰੀਵਾਲ, ਚੱਢਾ ਅਤੇ ਅਰੋੜਾ ਨੇ ਮਨਾਇਆ ਹੈ।

Next Post
ਜ਼ਿਮਨੀ ਚੋਣਾਂ ਦੌਰਾਨ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਦਾ ਜਸ਼ਨ ਕੇਜਰੀਵਾਲ, ਚੱਢਾ ਅਤੇ ਅਰੋੜਾ ਨੇ ਮਨਾਇਆ ਹੈ।

ਜ਼ਿਮਨੀ ਚੋਣਾਂ ਦੌਰਾਨ ਤਿੰਨ ਸੀਟਾਂ 'ਤੇ 'ਆਪ' ਦੀ ਜਿੱਤ ਦਾ ਜਸ਼ਨ ਕੇਜਰੀਵਾਲ, ਚੱਢਾ ਅਤੇ ਅਰੋੜਾ ਨੇ ਮਨਾਇਆ ਹੈ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800