No Result
View All Result
Sunday, May 18, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

admin by admin
in BREAKING, COVER STORY, INDIA, National, POLITICS, PUNJAB
0
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 4 ਅਪ੍ਰੈਲ:
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇਸ ਮੌਕੇ ਪਟਿਆਲਾ ਹੈਲਥ ਫਾਉਂਡੇਸ਼ਨ ਯੂ.ਐਯ.ਏ ਚੈਪਟਰ ਦੇ ਸਹਿਯੋਗ ਨਾਲ ਐਮਰਜੈਂਸੀ ਦੇ ਆਈ.ਸੀ.ਯੂ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਗੁਰਦੇ ਦੇ ਮਰੀਜਾਂ ਦੇ ਡਾਇਲੇਸਿਸ ਲਈ ਨਵੀਂ ਮਸ਼ੀਨ ਅਤੇ ਹਸਪਤਾਲ ਅੰਦਰ ਨਵੇਂ ਲਗਾਏ ਗਏ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿਖੇ ਹੁਣ ਮਰੀਜਾਂ ਦੇ ਵਾਰਸਾਂ ਨੂੰ ਬਾਹਰੋਂ ਕੋਈ ਦਵਾਈ ਨਹੀਂ ਮੰਗਵਾਉਣੀ ਪਵੇਗੀ, ਜਿਸ ਨਾਲ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਹ ਇੱਕ ਵਰਦਾਨ ਸਾਬਤ ਹੋਵੇਗੀ।
ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2022 ‘ਚ 80 ਦੇ ਕਰੀਬ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਸੂਬੇ ਵਿੱਚ ਸਿਹਤ ਕਰਾਂਤੀ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਤੋਂ ਕੀਤੀ ਗਈ ਸੀ, ਜਿੱਥੋਂ 3 ਕਰੋੜ ਲੋਕ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ। ਇਸ ਤੋਂ ਬਾਅਦ 26 ਜਨਵਰੀ 2024 ‘ਚ ਸੈਕੰਡਰੀ ਹੈਲਥ ਕੇਅਰ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਾਂ ‘ਚ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਟਰਸ਼ਰੀ ਕੇਅਰ ਤਹਿਤ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਤੋਂ 100 ਫ਼ੀਸਦੀ ਮੁਫ਼ਤ ਦਵਾਈਆਂ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੜਾਅਵਾਰ ਸਾਰੇ ਪੰਜਾਬ ਵਿੱਚ ਦਵਾਈਆਂ ਮੁਫ਼ਤ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਅਤੇ ਸੈਕੰਡਰੀ ਕੇਅਰ ਹਸਪਤਾਲ ਵਿਖੇ ਡਾਕਟਰ ਕੋਈ ਦਵਾਈ ਬਾਹਰੋਂ ਲਿਖਕੇ ਨਹੀਂ ਦੇ ਰਹੇ ਅਤੇ 276 ਜਰੂਰੀ ਦਵਾਈਆਂ ਦੀ ਸੂਚੀ ‘ਚ ਸ਼ਾਮਲ ਸਾਰੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ ਪਰੰ ਜਿਹੜੀਆਂ ਦਵਾਈਆਂ ਇਸ ਸੂਚੀ ਤੋਂ ਬਾਹਰ ਹਨ, ਉਹ ਵੀ ਸਬੰਧਤ ਐਸ.ਐਮ.ਓਜ ਵੱਲੋਂ ਖਰੀਦ ਕੇ ਦਿੱਤੀਆਂ ਜਾ ਰਹੀਆਂ ਹਨ। ਪਰੰਤੂ ਜਿੱਥੇ ਕਿਤੇ ਇਹ ਦਵਾਈਆਂ ਨਹੀਂ ਮਿਲਦੀਆਂ, ਉਥੇ ਵੀ ਇਹ ਦਵਾਈਆਂ ਦਿਵਾਉਣ ਲਈ ਹੈਲਪਲਾਈਨ ਨੰਬਰ 73472-00994 ਲਿਖਕੇ ਲਗਾ ਦਿੱਤੇ ਗਏ ਹਨ ਅਤੇ ਜੇਕਰ ਦਵਾਈਆਂ ਨਹੀਂ ਮਿਲਦੀਆਂ ਤਾਂ ਐਸ.ਐਮ.ਓਜ ਜਵਾਬ ਦੇਹ ਹੋਣਗੇ।
ਸਿਹਤ ਮੰਤਰੀ ਨੇ ਦੱਸਿਆ ਕਿ ਟਰਸ਼ਰੀ ਕੇਅਰ ‘ਚ ਕੇਵਲ ਐਮਰਜੈਂਸੀ ਵਿਖੇ ਹੀ ਦਵਾਈਆਂ ਮੁਫ਼ਤ ਦੇਣ ਦੀ ਸ਼ੁਰੁਆਤ ਕੀਤੀ ਗਈ ਹੈ ਅਤੇ ਹੌਲੀ-ਹੌਲੀ ਸਾਰੇ ਵਿੰਗਜ ‘ਚ ਇਹ ਦਵਾਈਆਂ ਮਿਲਣਗੀਆਂ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੋਗੀ ਕਲਿਆਣ ਸੰਮਤੀ, ਪਟਿਆਲਾ ਹੈਲਥ ਫਾਊਂਡੇਸ਼ਨ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਸਿਹਤ ਖੇਤਰ ਵਿੱਚ ਸਹਿਯੋਗ ਕਰ ਰਹੀਆਂ ਹਨ। ਪਟਿਆਲਾ ਹੈਲਥ ਫਾਊਂਡੇਸ਼ਨ ਯੂ.ਐਸ.ਏ. ਚੈਪਟਰ ਨੇ ਆਈ.ਸੀ.ਯੂ ‘ਚ ਡਾਇਲੇਸਿਸ ਮਸ਼ੀਨ ਲਈ 11 ਲੱਖ ਰੁਪਏ ਖ਼ਰਚੇ ਹਨ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ ‘ਚ 8 ਵਾਟਰ ਕੂਲਰ ਦੇਣ ਸਮੇਤ ਦੋ ਲਾਅਨ ਤਿਆਰ ਕਰਵਾਉਣ ਤੋਂ ਇਲਾਵਾ ਮੈਡੀਕਲ ਕਾਲਜ ਦਾ ਸਪੋਰਟਸ ਗਰਾਊਂਡ ਵੀ ਮੈਨੇਟੇਨ ਕੀਤਾ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਜਿਸ ਤਹਿਤ ਰਾਜਿੰਦਰਾ ਹਸਪਤਾਲ ਨੂੰ ਸਰਕਾਰ ਵੱਲੋਂ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ।
ਇਕ ਮੌਕੇ ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਸੁਧੀਰ ਵਰਮਾ ਤੇ ਡਾ. ਵਿਸ਼ਾਲ ਚੋਪੜਾ, ਕਰਨਲ ਕਰਮਿੰਦਰ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਡਾ. ਵਿਸ਼ਾਲ ਚੋਪੜਾ, ਡਾ. ਆਰ.ਪੀ.ਐਸ. ਸਿਬੀਆ, ਡਾ. ਮਨਜਿੰਦਰ ਸਿੰਘ ਮਾਨ, ਡਾ. ਦੀਪਾਲੀ, ਡਾ. ਜਤਿੰਦਰ ਕਾਂਸਲ ਆਦਿ ਵੀ ਮੌਜੂਦ ਸਨ।
Post Views: 74
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant mann singhdr balbir singhPatialapatiala newssecondary care hospital
Previous Post

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਪੌਸ਼ਟਿਕ ਸੁਰੱਖਿਆ ‘ਤੇ ਜੋਰ, ਪਟਿਆਲਾ ਜ਼ਿਲ੍ਹੇ ਅੰਦਰ ਪੋਸ਼ਣ ਮੁਹਿੰਮ ਚਲਾਉਣ ਦਾ ਸੱਦਾ

Next Post

ਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ

Next Post
ਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ

ਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In