No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ-ਕ੍ਰਿਪਾਲਵੀਰ ਸਿੰਘ

admin by admin
in BREAKING, COVER STORY, INDIA, National, POLITICS, PUNJAB
0
ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ-ਕ੍ਰਿਪਾਲਵੀਰ ਸਿੰਘ
0
SHARES
0
VIEWS
Share on FacebookShare on Twitter
ਦੂਧਨ ਸਾਧਾਂ, 6 ਮਈ:
ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ‘ਚ ਸਬ ਡਵੀਜਨ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰਨਾਂ ਜਿੰਮੇਵਾਰ ਵਿਅਕਤੀਆਂ ਨਾਲ ਦੂਧਨ ਸਾਧਾਂ ਦੇ ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ‘ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਸਕੂਲ ਪ੍ਰਬੰਧਕਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਨਾਉਣ ਕਿ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਵਿਦਿਆਰਥੀ ਆਪਣੇ ਪ੍ਰਾਈਵੇਟ ਵਾਹਨ ਸਕੂਲ ‘ਚ ਨਾ ਲੈਕੇ ਆਵੇ। ਇਸ ਤੋਂ ਬਿਨ੍ਹਾਂ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ‘ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ ਵਿੱਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ।
ਐਸ.ਡੀ.ਐਮ ਨੇ ਕਿਹਾ ਕਿ ਸਕੂਲਾਂ ਨੂੰ ਇਹ ਪਾਲਿਸੀ ਲਾਗੂ ਕਰਨ ਲਈ ਰਹਿੰਦੀਆਂ ਕਮੀਆਂ ਪੇਸ਼ੀਆਂ ਦੂਰ ਕਰਨ ਲਈ ਹਦਾਇਤ ਕੀਤੀ ਗਈ ਹੈ ਅਤੇ ਇਸ ਲਈ ਸਕੂਲਾਂ ਵਲੋਂ ਹਲਫ਼ੀਆ ਬਿਆਨ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਹਰ ਹਾਲ ਭੇਜਿਆ ਜਾਵੇ। ਉਨ੍ਹਾਂ ਨੇ ਸਕੂਲਾਂ ਦੇ ਪ੍ਰਿਸੀਪਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਕਿ ਬੱਸਾਂ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ, ਸੀ.ਸੀ.ਟੀ.ਵੀ ਕੈਮਰਾ ਲਗਵਾਉਣਾ, ਬੱਸਾਂ ਵਿੱਚ ਓਵਰ-ਲੋਡਿੰਗ ਰੋਕਣਾ ਆਦਿ ਲਾਗੂ ਕਰਨ ਲਈ ਕਿਹਾ ਗਿਆ। ਇਸ ਮੀਟਿੰਗ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਡਿਪਟੀ ਡੀਈਓ ਰਾਵਿੰਦਰਪਾਲ ਸਿੰਘ ਸਮੇਤ ਸਕੂਲਾਂ ਦੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Post Views: 62
Tags: dudan sadhapatiala newspunjab newsSDM kirpalvir singhTransportation safety
Previous Post

ਮਹਾਰਾਸ਼ਟਰ ਵਿੱਚ ਚੌਥੀ ਸੀਨੀਅਰ ਫੇਡਰੇਸ਼ਨ ਕਪ ਕਬੱਡੀ ਪ੍ਰਤੀਯੋਗਿਤਾ ਵਿੱਚ ਵੱਜਿਆ ਹਰਿਆਣਾ ਦਾ ਡੰਕਾ

Next Post

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਪਾਕਿਸਤਾਨ ਦੇ ਮਿਜ਼ਾਈਲ ਪ੍ਰੀਖਣਾਂ ਅਤੇ ਪ੍ਰਮਾਣੂ ਬਿਆਨਬਾਜ਼ੀ ਦੀ ਆਲੋਚਨਾ ਕੀਤੀ, ਉਨ੍ਹਾਂ ਨੂੰ ਭੜਕਾਊ ਕਾਰਵਾਈਆਂ ਵਜੋਂ ਦੇਖਿਆ।

Next Post
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਪਾਕਿਸਤਾਨ ਦੇ ਮਿਜ਼ਾਈਲ ਪ੍ਰੀਖਣਾਂ ਅਤੇ ਪ੍ਰਮਾਣੂ ਬਿਆਨਬਾਜ਼ੀ ਦੀ ਆਲੋਚਨਾ ਕੀਤੀ, ਉਨ੍ਹਾਂ ਨੂੰ ਭੜਕਾਊ ਕਾਰਵਾਈਆਂ ਵਜੋਂ ਦੇਖਿਆ।

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਪਾਕਿਸਤਾਨ ਦੇ ਮਿਜ਼ਾਈਲ ਪ੍ਰੀਖਣਾਂ ਅਤੇ ਪ੍ਰਮਾਣੂ ਬਿਆਨਬਾਜ਼ੀ ਦੀ ਆਲੋਚਨਾ ਕੀਤੀ, ਉਨ੍ਹਾਂ ਨੂੰ ਭੜਕਾਊ ਕਾਰਵਾਈਆਂ ਵਜੋਂ ਦੇਖਿਆ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982