No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਦੇ ਸਾਰੇ ਪਿੰਡ ਓਡੀਐਫ ਪਲਸ ਮਾਡਲ ਪਿੰਡ ਬਣਾਏ ਜਾਣਗੇ, ਕਾਰਜ ਪ੍ਰਗਤੀ ਦਾ ਲਿਆ ਜਾਇਜ਼ਾ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਦੇ ਸਾਰੇ ਪਿੰਡ ਓਡੀਐਫ ਪਲਸ ਮਾਡਲ ਪਿੰਡ ਬਣਾਏ ਜਾਣਗੇ, ਕਾਰਜ ਪ੍ਰਗਤੀ ਦਾ ਲਿਆ ਜਾਇਜ਼ਾ
0
SHARES
0
VIEWS
Share on FacebookShare on Twitter
ਪਟਿਆਲਾ, 13 ਮਈ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਪੰਚਾਇਤੀ ਜਮੀਨਾਂ ‘ਤੇ ਨਾਜ਼ਾਇਜ਼ ਕਬਜੇ ਛੁਡਵਾਉਣ ਲਈ ਜਾਰੀ ਹੋਏ ਕਬਜਾ ਵਾਰੰਟਾਂ ਦੀ ਤਾਮੀਲ ਦਾ ਜਾਇਜ਼ਾ ਲੈਂਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਬਜ਼ਾ ਵਾਰੰਟਾਂ ‘ਤੇ ਅਮਲ ਕਰਕੇ ਤਾਮੀਲ ਦੀ ਕਾਰਵਾਈ ਰਿਪੋਰਟ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 454 ਕਬਜਾ ਵਾਰੰਟਾਂ ਮਾਮਲਿਆਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਲੇਜ ਕਾਮਲ ਲੈਂਡ ਐਕਟ 1961 ਦੀ ਧਾਰਾ 7 ਅਧੀਨ ਪੰਚਾਇਤੀ ਜਮੀਨਾਂ ਤੋਂ ਨਾਜ਼ਾਇਜ ਕਬਜੇ ਛੁਡਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ਼ੈਰਵਾਹੀਯੋਗ, ਗਲੀਆਂ ਤੇ ਛੱਪੜਾਂ ਵਾਲੀਆਂ ਜਮੀਨਾਂ ‘ਤੇ ਨਾਜਾਇਜ਼ ਕਬਜੇ ਤੁਰੰਤ ਛੁਡਵਾਏ ਜਾਣ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਦੀ ਮੁਹਿੰਮ ਛੇੜੀ ਹੋਈ ਹੈ। ਉਨ੍ਹਾਂ ਨੇ ਸਬੰਧਤ ਬੀ.ਡੀ.ਪੀ.ਓਜ ਤੋਂ ਕਬਜ਼ਾ ਵਾਰੰਟਾਂ ‘ਤੇ ਅਮਲ ਕਾਰਵਾਈ ‘ਚ ਦੇਰੀ ਦੇ ਕਾਰਨ ਵੀ ਜਾਣੇ ਤੇ ਇਸ ਬਾਬਤ ਰਿਪੋਰਟ ਵੀ ਤਲਬ ਕੀਤੀ। ਇਸ ਬੈਠਕ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਮੁੱਖ ਮੰਤਰੀ ਫ਼ੀਲਫ ਅਫ਼ਸਰ ਸਤੀਸ਼ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਸਮੇਤ ਸਮੂਹ ਬੀ.ਡੀ.ਪੀ.ਓਜ ਵੀ ਮੌਜੂਦ ਸਨ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਨੂੰ ਤਰਲ ਤੇ ਠੋਸ ਕੂੜੇ ਦੇ ਨਿਪਟਾਰਾ ਵਾਲੇ ਤੇ ਖੁੱਲ੍ਹੇ ‘ਚ ਸੌਚ ਜਾਣ ਤੋਂ ਮੁਕਤ ਅਤੇ ਸਾਫ਼ ਸੁਥਰੇ ਮਾਡਲ ਪਿੰਡ ਬਣਾਉਣ ਸਬੰਧੀ ਚੱਲ ਰਹੇ ਕੰਮ ਦਾ ਵੀ ਮੁਲੰਕਣ ਕੀਤਾ।
ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਓਡੀਐਫ਼ ਪਲੱਸ ਮਾਡਲ ਬਣਾਉਣ ਲਈ ਕੰਮ ‘ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਇੰਜ. ਰਸ਼ਪਿੰਦਰ ਸਿੰਘ ਤੇ ਆਈਈਸੀ ਬੀ.ਆਰ.ਸੀ. ਵੀਰਪਾਲ ਦੀਕਸ਼ਿਤ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪਿੰਡਾਂ ‘ਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਰਿਪੋਰਟ ਰੋਜ਼ਾਨਾ ਦੇ ਅਧਾਰ ‘ਤੇ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਤੇ 898 ਪਿੰਡਾਂ ਵਿੱਚੋਂ 86 ਪਿੰਡ ਓਡੀਐਫ ਪਲੱਸ ਤੇ ਮਾਡਲ ਹੋ ਚੁੱਕੇ ਹਨ, ਜਿਹੜੇ ਕਿ ਮੁਕੰਮਲ ਤੌਰ ‘ਤੇ ਸਾਫ਼ ਸੁਥਰੇ ਪਿੰਡ ਹਨ। ਉਨ੍ਹਾਂ ਕਿਹਾ ਕਿ ਓਡੀਐਫ ਪਲਸ ਮਾਡਲ ਪਿੰਡਾਂ ਵਿੱਚ ਛੱਪੜਾਂ ਦਾ ਪਾਣੀ ਥਾਪਰ ਮਾਡਲ ਨਾਲ ਸੋਧ ਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਇਥੇ ਹਰੇਕ ਘਰ ‘ਚ ਸਾਫ਼ ਸੁਥਰੇ ਟੁਆਇਲਟਸ ਬਣੇ ਹੁੰਦੇ ਅਤੇ ਇਨ੍ਹਾਂ ਪਿੰਡਾਂ ਵਿੱਚ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਇਸੇ ਕੜੀ ਤਹਿਤ ਮਾਡਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼ ਸੁਥਰੇ ਤੇ ਮਾਡਲ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।
Post Views: 71
Tags: deputy commissinorODF Plus model villagespatiala newspriti yadav
Previous Post

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪੰਚਕੂਲਾ ਵਿੱਚ ਕੱਡੀ ਗਈ ”ਤਿਰੰਗਾ ਯਾਤਰਾ-ਇੱਕ ਯਾਤਰਾ ਦੇਸ਼ਭਗਤੀ ਦੇ ਨਾਂ” ਬੱਚਿਆਂ, ਔਰਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ

Next Post

ਅੰਮ੍ਰਿਤਸਰ ਖੇਤਰ ਵਿੱਚ ਲਾਇਸੰਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਬੰਦ ਹੋਣ ਤੋਂ ਬਾਅਦ, ਗੈਰ-ਕਾਨੂੰਨੀ ਸ਼ਰਾਬ ਤਸਕਰੀ ਦੇ ਧੰਦੇ ਸਾਹਮਣੇ ਆਏ।

Next Post
ਅੰਮ੍ਰਿਤਸਰ ਖੇਤਰ ਵਿੱਚ ਲਾਇਸੰਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਬੰਦ ਹੋਣ ਤੋਂ ਬਾਅਦ, ਗੈਰ-ਕਾਨੂੰਨੀ ਸ਼ਰਾਬ ਤਸਕਰੀ ਦੇ ਧੰਦੇ ਸਾਹਮਣੇ ਆਏ।

ਅੰਮ੍ਰਿਤਸਰ ਖੇਤਰ ਵਿੱਚ ਲਾਇਸੰਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਬੰਦ ਹੋਣ ਤੋਂ ਬਾਅਦ, ਗੈਰ-ਕਾਨੂੰਨੀ ਸ਼ਰਾਬ ਤਸਕਰੀ ਦੇ ਧੰਦੇ ਸਾਹਮਣੇ ਆਏ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982