No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

admin by admin
in BREAKING, COVER STORY, DELHI, INDIA
0
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ
0
SHARES
0
VIEWS
Share on FacebookShare on Twitter

ਨਵੀਂ ਦਿੱਲੀ 7 ਅਕਤੂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਅਮਰ ਗੁਰਸਿੱਖਾਂ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ — ਦੀ ਅਮਰ ਸ਼ਹਾਦਤ ਨੂੰ ਸਮਰਪਿਤ “9ਵਾਂ ਜੂਨੀਅਰ ਅਤੇ ਸਬ-ਜੂਨੀਅਰ ਕੌਮੀ ਗਤਕਾ ਮੁਕਾਬਲਾ” ਆਯੋਜਿਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਹੈ ਕਿ ਇਹ ਮੁਕਾਬਲਾ 10 ਤੋਂ 12 ਅਕਤੂਬਰ 2025 ਤੱਕ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਦਿੱਲੀ ਯੂਨੀਵਰਸਿਟੀ (ਨਾਰਥ ਕੈਂਪਸ) ਵਿਖੇ ਹੋਵੇਗਾ।

ਸਰਦਾਰ ਕਾਲਕਾ ਨੇ ਕਿਹਾ ਕਿ ਇਹ ਗੱਤਕਾ ਮੁਕਾਬਲਾ ਨੌਜਵਾਨ ਪੀੜ੍ਹੀ ਨੂੰ ਆਪਣੇ ਗੁਰੂ ਸਾਹਿਬਾਨ ਜੀ ਦੀ ਸ਼ਹੀਦੀ ਅਤੇ ਸਿੱਖ ਮਰਯਾਦਾ ਨਾਲ ਜੋੜਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਗੱਤਕਾ ਨਾ ਸਿਰਫ਼ ਸਿੱਖ ਧਰਮ ਦੀ ਮਾਰਸ਼ਲ ਆਰਟ ਹੈ, ਸਗੋਂ ਇਹ ਅਨੁਸ਼ਾਸਨ ਅਤੇ ਆਤਮਿਕ ਸ਼ਕਤੀ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੱਤਕਾ ਨਵੀਂ ਪੀੜ੍ਹੀ ਨੂੰ ਆਪਣੀ ਧਾਰਮਿਕ ਜੜ੍ਹਾਂ ਨਾਲ ਜੋੜਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਇਸ ਰਾਹੀਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਕੌਮੀ ਸ਼ਾਨ ਦਾ ਜਜ਼ਬਾ ਪੈਦਾ ਹੁੰਦਾ ਹੈ। ਇਸ ਤਰ੍ਹਾਂ, ਗੱਤਕਾ ਸਿੱਖ ਧਰਮ ਦੀ ਜੀਵੰਤ ਵਿਰਾਸਤ ਹੈ — ਜੋ ਸਾਨੂੰ ਗੁਰਬਾਣੀ, ਸ਼ੌਰਤ ਅਤੇ ਆਤਮ-ਬਲ ਦੀ ਅਖੰਡ ਜੋਤ ਨਾਲ ਜੋੜਦੀ ਹੈ।

ਉਨ੍ਹਾਂ ਨੇ ਸਮੂੰਹ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਪਵਿੱਤਰ ਸਮਾਗਮ ਵਿਚ ਵੱਧ ਚੜ੍ਹ ਕੇ ਹਿਸਾ ਲੈਣ ਤੇ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰਨ, ਤਾਂ ਜੋ ਸ਼ਹੀਦਾਂ ਦੇ ਦੱਸੇ ਕੀਤੇ ਰਾਹ ‘ਤੇ ਚਲਣ ਦੀ ਪ੍ਰੇਰਨਾ ਮਿਲ ਸਕੇ।

Post Views: 37
Tags: 350th martyrdom daygatka foundation of indiaharmeet singh kalkaShri Guru Tegh Bahadur Sahib Ji
Previous Post

8 oct 2025

Next Post

9 oct 2025

Next Post

9 oct 2025

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982