Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

admin by admin
in BREAKING, CHANDIGARH, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਚੰਡੀਗੜ੍ਹ, 5 ਨਵੰਬਰ, 2025 –
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਆਪਣੇ ਵਿਵਾਦਪੂਰਨ ਨੋਟੀਫਿਕੇਸ਼ਨ ਵਾਪਸ ਲੈਣ ਦੇ ਫੈਸਲੇ ਨੂੰ ਪੰਜਾਬੀ ਕਲਚਰਲ ਕੌਂਸਲ ਨੇ ਪੰਜਾਬ ਦੇ ਅਕਾਦਮਿਕ ਭਾਈਚਾਰੇ, ਵਿਦਿਆਰਥੀਆਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ ਹੈ ਜਿਸ ਸਦਕਾ ਦੋਵੇਂ ਲੋਕਤੰਤਰੀ ਸੰਸਥਾਵਾਂ ਦੀ ਬਹਾਲੀ ਹੋਈ ਹੈ।
ਕੌਂਸਲ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਵੱਲੋਂ ਯੂ-ਟਰਨ ਲੈ ਕੇ ਪਿੱਛੇ ਹਟਣਾ ਇਸ ਗੱਲ ਦਾ ਸਬੂਤ ਹੈ ਕਿ ਜਨਤਕ ਦਬਾਅ ਅਤੇ ਸਮੂਹਿਕ ਇਰਾਦਾ ਸਭ ਤੋਂ ਮਾੜੇ ਫੈਸਲਿਆਂ ਨੂੰ ਵੀ ਉਲਟਾ ਸਕਦਾ ਹੈ। ਇਸ ਕਦਮ ਨੂੰ ਲੋਕ ਆਵਾਜ਼ ਦੀ ਜਿੱਤ ਆਖਦਿਆਂ ਸਟੇਟ ਐਵਾਰਡੀ ਗਰੇਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਆਖਰਕਾਰ ਮੰਨ ਲਿਆ ਹੈ ਕਿ ਪੰਜਾਬ ਦੀ ਸੱਭਿਆਚਾਰਕ ਅਤੇ ਬੌਧਿਕ ਭਾਵਨਾ ਨੂੰ ਦਰਸਾਉਂਦੀ ਇਸ 142 ਸਾਲ ਪੁਰਾਣੀ ਸੰਸਥਾ ਦੇ ਜਮਹੂਰੀ ਢਾਂਚੇ ਨੂੰ ਢਾਹ ਨਹੀਂ ਲਾ ਸਕਦੀ।
ਕੌਂਸਲ ਦੇ ਪ੍ਰਧਾਨ ਗਰੇਵਾਲ ਨੇ ਕਿਹਾ ਕਿ ਭਾਰਤ ਦੀਆਂ ਸਭ ਤੋਂ ਪੁਰਾਣੀਆਂ ਅਤੇ ਸਭ ਤੋਂ ਸਤਿਕਾਰਤ ਯੂਨੀਵਰਸਿਟੀਆਂ ਵਿੱਚੋਂ ਇੱਕ ਇਸ ਸੰਸਥਾ ਸਬੰਧੀ ਲਏ ਗਏ ਇਸ ਸੁਧਾਰਾਤਮਕ ਕਦਮ ਦੀ ਸ਼ਲਾਘਾ ਕਰਦੇ ਹਾਂ ਪਰ ਕੇਂਦਰ ਸਰਕਾਰ ਨੂੰ ਹੁਣ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਅਤੇ ਇਸ ਵਿਦਿਅਕ ਅਦਾਰੇ ਵਿੱਚ ਪੰਜਾਬ ਦੀ ਸਹੀ ਪ੍ਰਤੀਨਿਧਤਾ ਨੂੰ ਖਤਮ ਕਰਨ ਦੀ ਭਵਿੱਖ ਵਿੱਚ ਵੀ ਕੋਸ਼ਿਸ਼ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਹਰ ਪੰਜਾਬੀ ਨੇ ਕੇਂਦਰ ਸਰਕਾਰ ਦੇ ਇੱਕ ਨਵੰਬਰ ਦੇ ਹੁਕਮ ਨੂੰ ਯੂਨੀਵਰਸਿਟੀ ਦੀ ਇਤਿਹਾਸਕ ਖੁਦਮੁਖਤਿਆਰੀ ਵਿੱਚ ਗੈਰ-ਸੰਵਿਧਾਨਕ ਘੁਸਪੈਠ ਮੰਨਦਿਆਂ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਸੀ ਅਤੇ ਉਸ ਨੋਟੀਫਿਕੇਸ਼ਨ ਵਿੱਚ ਚੁਣੇ ਹੋਏ ਪ੍ਰਤੀਨਿਧਤਾ ਦੀ ਥਾਂ ਮੈਂਬਰ ਨਾਮਜ਼ਦ ਕਰਨ ਦੀ ਵਿਵਸਥਾ ਖਿਲਾਫ਼ ਸਮੂਹ ਧਿਰਾਂ ਨੇ ਮੰਗ ਕੀਤੀ ਸੀ ਕਿ ਯੂਨੀਵਰਸਿਟੀ ਦੀ 59 ਸਾਲਾ ਪੁਰਾਣੀ ਸ਼ਾਸਨ ਪ੍ਰਣਾਲੀ ਦਾ ਪੁਨਰਗਠਨ ਕਰਨ ਦੀ ਥਾਂ ਪੁਰਾਣੀ ਵਿਵਸਥਾ ਨੂੰ ਹੀ ਕਾਇਮ ਰੱਖਿਆ ਜਾਵੇ।

Post Views: 45
Previous Post

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ — ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ : ਹਰਮੀਤ ਸਿੰਘ ਕਾਲਕਾ

Next Post

6 nov 2025

Next Post

6 nov 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800