No Result
View All Result
Friday, March 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

admin by admin
in BREAKING, COVER STORY, POLITICS, PUNJAB
0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ
0
SHARES
0
VIEWS
Share on FacebookShare on Twitter

563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿੱਚ ਈਦ ਮਨਾਈ

ਮਲੇਰਕੋਟਲਾ, 23 ਮਾਰਚ : ਰਾਜੇਸ਼ ਸ਼ਰਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ, ਜਿਸ ਨਾਲ ਲੋਕ-ਪੱਖੀ ਯੋਜਨਾ ਨੂੰ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਹੈ।
ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’
ਉਨ੍ਹਾਂ ਅੱਗੇ ਕਿਹਾ, “ਮਲੇਰਕੋਟਲਾ ਇੱਕ ਇਤਿਹਾਸਕ ਧਰਤੀ ਹੈ ਜਿੱਥੋਂ ਦਸਵੇਂ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ ਸੀ ਤੇ ਉਹ ਆਵਾਜ਼ ਅੱਜ ਵੀ ਪੂਰੀ ਦੁਨੀਆ ਅਤੇ ਬ੍ਰਹਿਮੰਡ ਵਿੱਚ ਗੂੰਜ ਰਹੀ ਹੈ।” ਈਦ ਦੇ ਇਸ ਪਵਿੱਤਰ ਤਿਉਹਾਰ ਮੌਕੇ  ਉਨ੍ਹਾਂ ਐਲਾਨ ਕੀਤਾ ਕਿ ਇੱਥੇ ਇੱਕ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ , “ਲਗਭਗ 38.5 ਏਕੜ ਡਿਫੈਂਸ ਜ਼ਮੀਨ ਸਰਕਾਰ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਲਗਭਗ 563 ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਇਹ ਮੈਡੀਕਲ ਕਾਲਜ ਛੇਤੀ ਹੀ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ  ਲਗਭਗ 8.5 ਏਕੜ ਵਿੱਚ 150 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਵੀ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਸਮੇਂ ਖੰਨਾ ਅਤੇ ਲੁਧਿਆਣਾ ਵਿਚਕਾਰ ਅਜਿਹਾ ਕੋਈ ਵੀ ਹਸਪਤਾਲ ਉਪਲਬਧ ਨਹੀਂ ਹੈ,”।
ਮੁੱਖ ਮੰਤਰੀ ਨੇ ਕਿਹਾ, ‘‘ਜਿੱਥੇ ਵੀ ਮੈਡੀਕਲ ਕਾਲਜ ਬਣਾਇਆ ਜਾਂਦਾ ਹੈ, ਉੱਥੇ ਇੱਕ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਹੋਣਾ ਵੀ ਲਾਜ਼ਮੀ ਹੈ, ਇਸ ਲਈ ਇਹਨਾਂ ਨੂੰ ਵੀ ਮੈਡੀਕਲ ਕਾਲਜ ਦੇ ਨਾਲ ਹੀ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁੜੀਆਂ ਦਾ ਸਕੂਲ ਜੋ ਪਹਿਲਾਂ ਦੋ ਸ਼ਿਫਟਾਂ ਵਿੱਚ ਚਲਾਇਆ ਜਾਂਦਾ ਸੀ,  ਲਈ ਹੁਣ  ਪੰਜ ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਹੈ ਅਤੇ ਫਰਨੀਚਰ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਸਕੂਲ ਦਾ ਉਦਘਾਟਨ ਅਗਲੇ 15-20 ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ ਅਤੇ ਸਾਡੀਆਂ ਧੀਆਂ ਉੱਥੇ ਸਿੱਖਿਆ ਪ੍ਰਾਪਤ ਕਰਨਗੀਆਂ।’’
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਡਾਕਟਰ ਬਣ ਸਕਣ ਅਤੇ ਉੱਚੀਆਂ ਬੁਲੰਦੀਆਂ ਛੂਹ ਸਕਣ। ਪਹਿਲਾਂ ਬਹੁਤ ਸਾਰੇ ਨੇਤਾਵਾਂ ਨੇ ਰਾਜ ਕੀਤਾ ਹੈ, ਪਰ ਲੋਕਾਂ ਦੇ ਦਿਲਾਂ ਵਿੱਚ ਥਾਂ ਲੈਣ ਵਿੱਚ ਥੋੜ੍ਹੇ ਹੀ ਸਫ਼ਲ ਹੋਏ ਹਨ। ਲੋਕ ਆਪਣੇ ਦਿਲਾਂ ਵਿੱਚ ਸਿਰਫ਼ ਉਨ੍ਹਾਂ ਨੂੰ ਜਗ੍ਹਾ ਦਿੰਦੇ ਹਨ, ਜੋ ਉਨ੍ਹਾਂ ਲਈ ਰਾਜ ਕਰਦੇ ਹਨ, ਉਨ੍ਹਾਂ ਉੱਤੇ ਨਹੀਂ। ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਨੇ ਹੁਣ ਤੱਕ ਦੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਕਾਰਡ ਲਈ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕਰਦਾ ਹਾਂ। ਇਹ ਅਹਿਮ ਤੇ ਲੋਕ-ਪੱਖੀ ਯੋਜਨਾ ਹੈ, ਜਿਸਦਾ ਉਦੇਸ਼ ਨਕਦ ਰਹਿਤ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਵਿੱਚ ਸਰਕਾਰੀ ਅਤੇ ਨਿੱਜੀ, ਦੋਵੇਂ ਹਸਪਤਾਲ ਸ਼ਾਮਲ ਹਨ। ਸੂਬੇ ਵਿੱਚ ਰਹਿਣ ਵਾਲੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਹੋਵੇਗਾ। ਮੈਂ ਅਰਦਾਸ ਕਰਦਾ ਹਾਂ ਕਿ ਪੰਜਾਬ ਦੇ ਕਿਸੇ ਬਾਸ਼ਿੰਦੇ ਨੂੰ ਬਿਮਾਰੀ ਦੀ ਸਥਿਤੀ ’ਚੋਂ ਕਦੇ ਨਾ ਲੰਘਣਾ ਪਵੇ ਅਤੇ ਹਰ ਕੋਈ ਸਿਹਤਮੰਦ ਰਹੇ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਰਾਜ ਸਰਕਾਰ ਲੋਕਾਂ ਦੇ ਇਲਾਜ ਲਈ ਉਨ੍ਹਾਂ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ। ਮਲੇਰਕੋਟਲਾ ਦੇ ਲੋਕਾਂ ਵੱਲੋਂ ਏਨਾ ਜ਼ਿਆਦਾ ਪਿਆਰ ਦਿੱਤਾ ਗਿਆ ਹੈ ਕਿ ਇਸ ਦਾ ਕਰਜ਼ਾ ਕਈ ਜਨਮਾਂ ਵਿੱਚ ਵੀ ਨਹੀਂ ਉਤਾਰਿਆ ਕੀਤਾ ਜਾ ਸਕਦਾ। ਇਸ ਪਿਆਰ ਦੀ ਕੀਮਤ ਸਿਰਫ਼ ਉਹੀ ਸਮਝ ਸਕਦਾ ਹੈ ਜਿਸਨੂੰ ਇਹ ਮਿਲਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਜ਼ਰਖੇਜ਼ ਹੈ, ਅਤੇ ਇੱਥੇ ਜੋ ਬੀਜ ਵੀ ਬੀਜਿਆ ਜਾਂਦਾ ਹੈ ਉਹ ਉੱਗ ਆਉਂਦਾ ਹੈ। ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਪੈਗੰਬਰਾਂ ਦੀ ਇਸ ਪਵਿੱਤਰ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰੇਗਾ।”
ਉਨ੍ਹਾਂ ਅੱਗੇ ਕਿਹਾ, ‘‘ਇਹ ਮੁਬਾਰਕ ਮਹੀਨਾ ਉਸ ਸਮੇਂ ਨੂੰ ਦਰਸਾਉਂਦਾ ਹੈ ਜਦੋਂ ਇਲਾਹੀ ਹੁਕਮ ਨਾਲ, ਪਵਿੱਤਰ ਕੁਰਾਨ ਮਨੁੱਖਤਾ ਨੂੰ ਬਖਸ਼ੀ ਗਈ ਸੀ। ਅਸੀਂ ਸਾਰੇ ਇਕੱਠੇ ਹੋ ਕੇ ਹਰੇਕ ਧਰਮ ਦੇ ਤਿਉਹਾਰਾਂ ਅਤੇ ਧਾਰਮਿਕ ਸਮਾਗਮਾਂ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹਾਂ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਭਾਸ਼ਾਵਾਂ, ਉਪ-ਭਾਸ਼ਾਵਾਂ ਅਤੇ ਸੱਭਿਆਚਾਰ ਹਨ, ਜੋ ਇਸ ਨੂੰ ਅਨੇਕਤਾ ਵਿੱਚ ਏਕਤਾ ਦੀ ਇੱਕ ਵਿਲੱਖਣ ਉਦਾਹਰਣ ਵਜੋਂ ਪੇਸ਼ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਹਾਨ ਅਧਿਆਤਮਿਕ ਰਹਿਬਰਾਂ ਨੇ ਸਮੁੱਚੇ ਵਿਸ਼ਵ ਨੂੰ ਸ਼ਾਂਤੀ, ਸਦਭਾਵਨਾ, ਏਕਤਾ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਅਸੀਂ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਾਂ ਅਤੇ ਸਾਰਿਆਂ ਦੀ ਖੁਸ਼ਹਾਲੀ ਮੰਗਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ।
ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਏਕਤਾ ਦੀ ਰਵਾਇਤ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਭਵਿੱਖ ਵਿੱਚ ਇਸ ਨੂੰ ਸੁਰੱਖਿਅਤ ਰੱਖਣ ਲਈ ਹਮੇਸ਼ਾ ਵਚਨਬੱਧ ਰਹੇਗੀ।

Post Views: 8
Previous Post

ਅੱਖਾਂ ਦੀ ਜਾਂਚ ਤੇ ਲੈਂਜ਼ ਪਾਉਣ ਦਾ ਨੌਵਾਂ ਮੁਫ਼ਤ ਜਾਂਚ ਕੈਂਪ 25 ਨੂੰ ਲੱਗੇਗਾ – ਇੰਦਰਜੀਤ ਸਿੰਘ ਮੁੰਡੇ

Next Post

*ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ*

Next Post
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

*ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ*

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982