Saturday, August 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

admin by admin
in BREAKING, CHANDIGARH, COVER STORY, HARYANA, Himachal, home, INDIA, National, POLITICS, PUNJAB, VIRAL, WORLD
0
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਇਕ ਹੋਰ ਤੋਹਫਾ ਦੇਣ ਦੀ ਤਿਆਰੀ…
0
SHARES
0
VIEWS
Share on FacebookShare on Twitter

ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸੋਮਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕੀਤੀਆਂ।

16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਸ਼ੁਰੂਆਤ ਦੌਰਾਨ ਸਦਨ ਵੱਲੋਂ ਸਾਬਕਾ ਵਿਧਾਇਕ ਸ਼੍ਰੀ ਸਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਅਜ਼ਾਦੀ ਘੁਲਾਟੀਏ ਸ. ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਗੀਤਕਾਰ ਅਤੇ ਲੇਖਕ ਸ਼੍ਰੀ ਭੂਲਾ ਰਾਮ (ਜਿਨ੍ਹਾਂ ਨੂੰ ‘ਚੰਨ ਗੋਰਾਇਆ’ ਵਜੋਂ ਜਾਣਿਆ ਜਾਂਦਾ ਸੀ), ਸ. ਮਨਜੀਤ ਸਿੰਘ ਢੋਸ (ਵਿਧਾਇਕ ਦੇਵਿੰਦਰਜੀਤ ਸਿੰਘ ਲੱਡੀ ਢੋਸ ਦੇ ਚਾਚਾ ਜੀ) ਅਤੇ ਸ. ਭੂਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ ਜੀ) ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੀ ਸਿਫਾਰਸ਼ ‘ਤੇ ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ। ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰੇਕ ਵਿਛੜੀ ਰੂਹ ਦੇ ਜੀਵਨ ਅਤੇ ਸ਼ਖਸੀਅਤ ‘ਤੇ ਚਾਨਣਾ ਪਾਉਂਦੇ ਸੰਖੇਪ ਵੇਰਵੇ ਵੀ ਪੜ੍ਹ ਕੇ ਸੁਣਾਏ।

ਸਦਨ ਵੱਲੋਂ ਨੀਟ (NEET) ਪ੍ਰੀਖਿਆ ਦਾ ਪੇਪਰ ਲੀਕ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਬਣੇ ਅਨਿਸ਼ਚਿਤਤਾ ਦੇ ਮਾਹੌਲ ਦੌਰਾਨ ਆਪਣੀਆਂ ਕੀਮਤੀ ਜਾਨਾਂ ਗਵਾਉਣ ਵਾਲੇ ਵਿਦਿਆਰਥੀਆਂ ਨੂੰ ਵੀ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਤੇ ਦੁੱਖ ਪ੍ਰਗਟਾਇਆ ਗਿਆ।

ਸ਼ੋਕ ਮਤੇ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।

#BhagwantMann #PunjabVidhanSabha #PunjabGovernment #VidhanSabha #PunjabNews #Chandigarh #BhagwantMann #PunjabVidhanSabha #PunjabGovt #Tribute #ChandigarhNews #PunjabNews #VidhanSabhaSession #NEETIssue #PunjabPol #AAP #AAPPunjab

Post Views: 8
Tags: Chief Minister Bhagwant Singh Mann led Punjab Vidhan Sabha paid heartfelt tributes to departed souls on the opening day of the Monsoon sessionPunjab Vidhan Sabha pays rich tributes to former MLA Sahi Ram Bishnoi Olympian Randhir Singh and martyr Sepoy Sarabjit SinghSpeaker Kultar Singh Sandhwan read life accounts of departed souls as Punjab Assembly paid respects during obituary referencesThe Punjab Assembly under CM Bhagwant Singh Mann observed a two-minute silence for former leaders martyrs and freedom fighters
Previous Post

ਰੋਜ਼ਾਨਾ ਪੰਚਾਂਗ

Next Post

ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ 94 ਸਾਲ ਦੀ ਉਮਰ ਵਿੱਚ ਦਿਹਾਂਤ; ਜ਼ੋਹਰਾਨ ਮਮਦਾਨੀ ਦੇ ਵਾਇਰਲ ਰੈਪ ਗਾਣੇ ‘ਨਾਨੀ’ ਨੂੰ ਕੀਤਾ ਸੀ ਪ੍ਰੇਰਿਤ

Next Post
ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ 94 ਸਾਲ ਦੀ ਉਮਰ ਵਿੱਚ ਦਿਹਾਂਤ; ਜ਼ੋਹਰਾਨ ਮਮਦਾਨੀ ਦੇ ਵਾਇਰਲ ਰੈਪ ਗਾਣੇ ‘ਨਾਨੀ’ ਨੂੰ ਕੀਤਾ ਸੀ ਪ੍ਰੇਰਿਤ

ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ 94 ਸਾਲ ਦੀ ਉਮਰ ਵਿੱਚ ਦਿਹਾਂਤ; ਜ਼ੋਹਰਾਨ ਮਮਦਾਨੀ ਦੇ ਵਾਇਰਲ ਰੈਪ ਗਾਣੇ 'ਨਾਨੀ' ਨੂੰ ਕੀਤਾ ਸੀ ਪ੍ਰੇਰਿਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800