No Result
View All Result
Thursday, April 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ

admin by admin
in BREAKING, COVER STORY, DELHI, INDIA, National
0
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਮੈਦਾਨ ਵਿੱਚ ਵਿਸ਼ਾਲ ਸਮਾਰੋਹ : ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter

ਨਵੀਂ ਦਿੱਲੀ 19 ਨਵੰਬਰ, 2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖਾਂ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ — ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਤੋਂ 25 ਨਵੰਬਰ 2025 ਤੱਕ ਲਾਲ ਕਿਲ੍ਹਾ ਮੈਦਾਨ, ਦਿੱਲੀ ਵਿੱਚ ਵਿਸ਼ੇਸ਼ ਸਮਾਰੋਹ ਕਰਵਾਏ ਜਾ ਰਹੇ ਹਨ।

ਕਾਲਕਾ ਨੇ ਦੱਸਿਆ ਕਿ ਸੰਗਤਾਂ ਲਈ ਉਲੀਕੇ ਗਏ ਇਹ ਵਿਸ਼ੇਸ਼ ਪ੍ਰੋਗਰਾਮ ਰੂਹਾਨੀਅਤ, ਇਤਿਹਾਸਕ ਮਹਿਮਾ ਅਤੇ ਪ੍ਰੇਰਣਾਦਾਇਕ ਸੰਦੇਸ਼ਾਂ ਨਾਲ ਭਰਪੂਰ ਹੋਣਗੇ। ਇਨ੍ਹਾਂ ਵਿੱਚ ਰਾਗ ਦਰਬਾਰ, ਵਿਸ਼ੇਸ਼ ਗੁਰਮਤਿ ਸਮਾਗਮ,ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ‘ਤੇ ਅਧਾਰਿਤ ਅਜਾਇਬ ਘਰ,ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਸ਼ਾਮਲ ਹਨ, ਜੋ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਬੇਮਿਸਾਲ ਕੁਰਬਾਨੀ ਬਾਰੇ ਗਹਿਰਾਈ ਨਾਲ ਜਾਣੂ ਕਰਵਾਉਣਗੇ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਇਲਾਕਿਆਂ ‘ਚੋਂ ਮੁਫ਼ਤ ਬੱਸ ਸੇਵਾ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ, ਤਾਂ ਜੋ ਹਰ ਨੌਜਵਾਨ, ਬਜ਼ੁਰਗ ਅਤੇ ਪਰਿਵਾਰ ਬਿਨਾਂ ਕਿਸੇ ਰੁਕਾਵਟ ਦੇ ਇਨ੍ਹਾਂ ਸਮਾਰੋਹਾਂ ਵਿੱਚ ਸ਼ਮੂਲੀਅਤ ਕਰ ਸਕਣ।

ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਕਿਹਾ ਕਿ, “ਸਾਡੇ ਧਰਮ ਦੇ ਰੱਖਿਅਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸਾਰਾ ਪਰਿਵਾਰ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰੋ ਅਤੇ ਗੁਰੂ ਸਾਹਿਬ ਜੀ ਦੇ ਅਮਰ ਕੁਰਬਾਨੀ ਨੂੰ ਸਲਾਮੀ ਭੇਟ ਕਰੋ।”

Post Views: 28
Tags: grand ceremonyharmeet singh kalkaNew DelhiRed Fort groundSri Guru Tegh Bahadur Sahib Ji
Previous Post

ਧਰਮ ਰੱਖਿਅਕ ਯਾਤਰਾ ਦਿੱਲੀ ਵਿੱਚ ਛਾਪ ਛੱਡਦੀ ਅੱਗੇ ਵਧੀ — ਸੰਗਤਾਂ ਵਲੋਂ ਭਰਪੂਰ ਸਤਿਕਾਰ: ਹਰਮੀਤ ਸਿੰਘ ਕਾਲਕਾ

Next Post

19 nov 2025

Next Post

19 nov 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800