Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਖਤਮ ਕਰਨ ਉਪਰੰਤ ਕਣਕ ਦੀ ਖ਼ਰੀਦ ਸ਼ੁਰੂ

Subash Bharti by Subash Bharti
in PUNJAB
0
ਪੰਜਾਬ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਖਤਮ ਕਰਨ ਉਪਰੰਤ ਕਣਕ ਦੀ ਖ਼ਰੀਦ ਸ਼ੁਰੂ
0
SHARES
0
VIEWS
Share on FacebookShare on Twitter

– ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਬਕਾਇਆ ਰਾਸ਼ੀ ਜਾਰੀ ਕਰਨ ਦਾ ਭਰੋਸਾ ਦਿੱਤਾ
ਚੰਡੀਗੜ੍ਹ, (ਸੁਭਾਸ਼ ਭਾਰਤੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਰੋਸਾ ਦੇਣ ਮਗਰੋਂ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖ਼ਤਮ ਕਰ ਦੇਣ ਨਾਲ ਪੰਜਾਬ ਵਿੱਚ ਅੱਜ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਖ਼ਰੀਦ ਪ੍ਰਕਿਿਰਆ ਵਿੱਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਐੱਫ.ਸੀ.ਆਈ. ਤੋਂ ਅਦਾਇਗੀ ਹੋਣ ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰਨ ਸਮੇਤ ਕਈ ਹੋਰ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦੇ ਹੁਕਮਾਂ ’ਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਖ਼ਰੀਦ ਸਬੰਧੀ ਸਾਫਟਵੇਅਰ ਵਿੱਚ ਸੋਧ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਜਾਰੀ ਕਰਨ ਦੀ ਪ੍ਰਕਿਿਰਆ ਵਿੱਚ ਆੜ੍ਹਤੀਆਂ ਦੀ ਸ਼ਮੂਲੀਅਤ ਭਾਵੇਂ ਸੋਧੇ ਰੂਪ ਵਿੱਚ ਹੀ ਸਹੀ, ਪਰ ਬਣੀ ਜ਼ਰੂਰ ਰਹੇਗੀ ਅਤੇ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਕਿਸਾਨਾਂ ਨੂੰ 48 ਘੰਟਿਆਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਅਦਾਇਗੀ ਮਿਲ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਬਾਹਰ ਰੱਖਣ ਬਾਰੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਉਹ ਖ਼ਰੀਦ ਪ੍ਰਕਿਿਰਆ ਨਾਲ ਹਮੇਸ਼ਾ ਜੁੜੇ ਰਹਿਣਗੇ। ਉਨ੍ਹਾਂ ਯਕੀਨ ਦੁਆਇਆ ਕਿ ਏ.ਪੀ.ਐੱਮ.ਸੀ. ਐਕਟ ਤਹਿਤ ਆੜ੍ਹਤੀਆ ਕਮਿਸ਼ਨ ਅਤੇ ਹੋਰ ਲਾਗਤਾਂ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਇਸ ਮੁੱਦੇ ’ਤੇ ਰਾਜ ਸਰਕਾਰ ਨੇ ਕੇਂਦਰ ਨਾਲ ਸਖ਼ਤ ਲੜਾਈ ਲੜੀ ਪਰ ਉਹ ਅੜੇ ਰਹੇ ਅਤੇ ਇੱਥੋਂ ਤੱਕ ਕਿ ਸਿੱਧੀ ਅਦਾਇਗੀ ਦੀ ਪ੍ਰਣਾਲੀ ਨੂੰ ਲਾਗੂ ਨਾ ਕਰਨ ਦੀ ਸੂਰਤ ਵਿੱਚ ਪੰਜਾਬ ਤੋਂ ਖ਼ਰੀਦ ਨਾ ਕਰਨ ਦੀ ਧਮਕੀ ਦੇਣ ਤੱਕ ਗਏ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਕਿਉਂਕਿ ਕੁਝ ਆੜ੍ਹਤੀਆਂ ਵੱਲੋਂ ਵੇਰਵੇ ਅਪਲੋਡ ਨਾ ਕਰਨ ਕਰਕੇ ਐੱਫ.ਸੀ.ਆਈ. ਨੇ ਇਹ ਰਾਸ਼ੀ ਰੋਕ ਦਿੱਤੀ ਸੀ। ਉਨ੍ਹਾਂ ਕਿਹਾ, ‘ਇਨ੍ਹਾਂ ਆੜ੍ਹਤੀਆਂ ਨੂੰ ਉਸ ਵੇਲੇ ਸ਼ਾਇਦ ਅਜਿਹੇ ਲੋਕਾਂ ਨੇ ਰੋਕ ਦਿੱਤਾ ਹੋਵੇ, ਜੋ ਸਿਆਸਤ ਖੇਡਣਾ ਚਾਹੁੰਦੇ ਹੋਣ।’ ਉਨ੍ਹਾਂ ਮੁਤਾਬਕ ਭਾਵੇਂ ਕਿ ਐੱਫ.ਸੀ.ਆਈ. ਪਾਸੋਂ ਇਹ ਰਾਸ਼ੀ ਅਜੇ ਆਉਣੀ ਹੈ ਪਰ ਉਨ੍ਹਾਂ ਦੀ ਸਰਕਾਰ ਇਸ ਦੀ ਉਡੀਕ ਕੀਤੇ ਬਿਨਾਂ ਤੁਰੰਤ ਜਾਰੀ ਕਰੇਗੀ।

ਕੈਬਨਿਟ ਮੰਤਰੀ ਆਸ਼ੂ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ
ਲੁਧਿਆਣਾ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਬਚਤ ਭਵਨ ਲੁਧਿਆਣਾ ਵਿੱਚ ਪੰਜਾਬ ਦੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਮੀਟਿੰਗ ’ਚ ਫੈਡਰੇਸ਼ਨ ਆਫ ਆੜ੍ਹਤੀਆ ਐਸੋਸ਼ੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ, ‘ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਬਾਹਰ ਰੱਖਣ ਬਾਰੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਉਹ ਖ਼ਰੀਦ ਪ੍ਰਕਿਿਰਆ ਨਾਲ ਹਮੇਸ਼ਾ ਜੁੜੇ ਰਹਿਣਗੇ।’ ਵਿਜੈ ਕਾਲੜਾ ਨੇ ਕਿਹਾ ਕਿ ਕੇਂਦਰ ਸਰਕਾਰ, ਕਿਸਾਨ ਅੰਦੋਲਨ ਖੜ੍ਹਾ ਕਰਨ ਕਰਕੇ ਪੰਜਾਬ ਨੂੰ ਸਜ਼ਾ ਦੇਣ ’ਤੇ ਤੁਲੀ ਹੋਈ ਹੈ।

ਲੇਬਰ ਅਦਾਇਗੀ ’ਚ ਕਟੌਤੀ ਦਾ ਮੁੱਦਾ ਕੇਂਦਰ ਕੋਲ ਚੁੱਕਣ ਦਾ ਭਰੋਸਾ
ਮੁੱਖ ਮੰਤਰੀ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਐੱਫ.ਸੀ.ਆਈ. ਵੱਲੋਂ ਲੇਬਰ ਦੀ ਅਦਾਇਗੀ ਵਿੱਚ ਕੀਤੀ 30 ਫ਼ੀਸਦੀ ਦੀ ਕਟੌਤੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਨੇ ਆੜ੍ਹਤੀਆਂ ਨੂੰ ਖ਼ਰੀਦ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਖ਼ਰੀਦ ਪ੍ਰਕਿਿਰਆ ਦੌਰਾਨ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਆਖਿਆ। ਮੌਜੂਦਾ ਵਰ੍ਹੇ ਕੋਵਿਡ-19 ਦੇ ਦੂਜੇ ਦੌਰ ਕਾਰਨ ਸਰਕਾਰ ਨੂੰ ਪਹਿਲਾਂ ਨਿਰਧਾਰਿਤ 1 ਅਪਰੈਲ ਦੀ ਥਾਂ ਖ਼ਰੀਦ ਪ੍ਰਕਿਿਰਆ 10 ਅਪਰੈਲ ਤੱਕ ਮੁਲਤਵੀ ਕਰਨੀ ਪਈ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵਰ੍ਹੇ ਵੀ ਲੰਘੇ ਵਰ੍ਹੇ ਵਾਂਗ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਕੋਵਿਡ ਮਹਾਮਾਰੀ ਦੀ ਸਥਿਤੀ ਨੂੰ ਦੇਖਦਿਆਂ ਮੰਡੀਆਂ ’ਚ ਭੀੜ ਘਟਾਈ ਜਾ ਸਕੇ।

ਹੜਤਾਲ ਵਾਪਸ ਲੈਣ ਦੇ ਮੁੱਦੇ ’ਤੇ ਆੜ੍ਹਤੀ ਐਸੋਸੀਏਸ਼ਨ ਦੋਫਾੜ
ਕੇਂਦਰ ਵੱਲੋਂ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਖਾਤਿਆਂ ਵਿੱਚ ਪਾਉਣ ਤੇ ਆੜ੍ਹਤੀਆਂ ਦਾ ਰੋਲ ਖਤਮ ਕਰਨ ਦੇ ਮੁੱਦੇ ’ਤੇ ਹੜਤਾਲ ’ਤੇ ਗਈਆਂ ਆੜ੍ਹਤੀ ਐਸੋਸੀਏਸ਼ਨਾਂ ਦੋ ਫਾੜ ਹੋ ਗਈਆਂ ਹਨ। ਇਸ ਮੁੱਦੇ ’ਤੇ ਲੁਧਿਆਣਾ ਵਿਖੇ ਇੱਕ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਜਦਕਿ ਆੜ੍ਹਤੀ ਐਸੋਸੀਏਸ਼ਨ ਪੰਜਾਬ ਨੇ ਫਿਲਹਾਲ ਹੜਤਾਲ ਵਾਪਸ ਲੈਣ ਦਾ ਕੋਈ ਫ਼ੈਸਲਾ ਨਹੀਂ ਕੀਤਾ ਹੈ। ਸੋਮਵਾਰ ਨੂੰ ਜ਼ਿਲ੍ਹਾ ਪੱਧਰ ’ਤੇ ਮੀਟਿੰਗ ਤੋਂ ਬਾਅਦ ਇਹ ਐਸੋਸੀਏਸ਼ਨ ਫੈਸਲਾ ਲਵੇਗੀ ਕਿ ਅੱਗੇ ਹੜਤਾਲ ਜਾਰੀ ਰੱਖਣੀ ਹੈ ਜਾਂ ਨਹੀਂ। ਇਸ ਬਾਰੇ ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਸਿੱਧੀ ਅਦਾਇਗੀ ਦਾ ਹੱਲ ਪੰਜਾਬ ਸਰਕਾਰ ਨੇ ਕਰ ਦਿੱਤਾ ਹੈ। ਇਸ ਕਰਕੇ ਉਨ੍ਹਾਂ ਹੜਤਾਲ ਵਾਪਸ ਲੈ ਲਈ ਹੈ। ਉੱਧਰ ਦੂਸਰੀ ਐਸੋਸੀਏਸ਼ਨ ਨੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਅਜੇ ਹੜਤਾਲ ਖਤਮ ਕਰਨ ਦਾ ਫੈਸਲਾ ਨਹੀਂ ਲਿਆ ਹੈ। ਸੋਮਵਾਰ ਨੂੰ ਉਹ ਆਪਣੇ ਐਸੋਸੇਈਸ਼ੇਨ ਦੇ ਮੈਂਬਰਾਂ ਨਾਲ ਚਰਚਾ ਮਗਰੋਂ ਫ਼ੈਸਲਾ ਲੈਣਗੇ।

Post Views: 98
Previous Post

संगरूर इंडस्ट्री चैंबर ने आईपीएस बनने पर मनदीप सिद्धू को किया सम्मानित

Next Post

ਜਸ਼ਨ ਮਨਾਉਣੇ ਬੰਦ ਕਰੋ, ਕੋਟਕਪੂਰਾ ਕੇਸ ਅਜੇ ਖਤਮ ਨਹੀਂ ਹੋਇਆ-ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਨੂੰ ਜਵਾਬ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਜਸ਼ਨ ਮਨਾਉਣੇ ਬੰਦ ਕਰੋ, ਕੋਟਕਪੂਰਾ ਕੇਸ ਅਜੇ ਖਤਮ ਨਹੀਂ ਹੋਇਆ-ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਨੂੰ ਜਵਾਬ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800