No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਨ ਸਰਕਾਰ ਵਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ :ਡਾ ਇੰਦਰਬੀਰ ਸਿੰਘ ਨਿੱਜਰ ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ

admin by admin
in BREAKING, CHANDIGARH, COVER STORY, National, POLITICS, PUNJAB
0
ਮਾਨ ਸਰਕਾਰ ਵਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ :ਡਾ ਇੰਦਰਬੀਰ ਸਿੰਘ ਨਿੱਜਰ  ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ,   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ
0
SHARES
0
VIEWS
Share on FacebookShare on Twitter

ਚੰਡੀਗੜ੍ਹ, 17 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 17.42 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਡਾ. ਅੰਬੇਡਕਰ ਭਵਨ ਕਮ ਸਿਖਲਾਈ ਅਤੇ ਖੋਜ ਕੇਂਦਰ ਦੇ ਭਾਗ-3 (ਆਡੀਟੋਰੀਅਮ) ਦਾ ਵਿਕਾਸ ਕਰਨ ‘ਤੇ ਕਰੀਬ 4.18 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਨਗਰ ਨਿਗਮ ਲੁਧਿਆਣਾ ਦੀ ਹਦੂਦ ਅੰਦਰ ਜਾਇਦਾਦਾਂ ‘ਤੇ ਯੂ.ਆਈ.ਡੀ ਨੰਬਰ ਪਲੇਟਾਂ ਲਗਾਉਣ ‘ਤੇ ਸੰਭਾਵੀ 4.84 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਵੱਦੀ ਪੁਲ ਤੋਂ ਪੱਖੋਵਾਲ ਰੋਡ ਸਿੱਧਵਾਂ ਨਹਿਰ ਤੱਕ ਗਰੀਨ ਬੈਲਟ ਦਾ ਵਿਕਾਸ ਕਰਨ ‘ਤੇ ਕਰੀਬ 3.07 ਕਰੋੜ ਰੁਪਏ ਅਤੇ ਦੁੱਗਰੀ ਪੁਲ ਤੋਂ ਜਵੱਦੀ ਤੱਕ ਗਰੀਨ ਬੈਲਟ ਦੇ ਵਿਕਾਸ ‘ਤੇ ਲਗਭਗ 3.16 ਕਰੋੜ ਖਰਚੇ ਜਾਣਗੇ।  ਉਨ੍ਹਾਂ ਦੱਸਿਆ ਕਿ ਗੁਰੂਦੁਆਰਾ ਬਾਬਾ ਦੀਪ ਸਿੰਘ ਜੀ ਤੋਂ ਪੱਖੋਵਾਲ ਅੰਡਰ ਬ੍ਰਿਜ ਤੱਕ ਗਰੀਨ ਬੈਲਟ ਦੇ ਵਿਕਾਸ ਲਈ ਲਗਭਗ 1.59 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਜ਼ੋਨ-ਸੀ ਦੇ ਮੁੱਖ ਦਫ਼ਤਰ ਗਿੱਲ ਰੋਡ ਦਾ ਨਵੀਨੀਕਰਨ ਅਤੇ ਵਾਰਡ ਨੰਬਰ 2 ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਗੇਟ ਦੇ ਨਿਰਮਾਣ ਕਾਰਜ਼ਾਂ ਲਈ ਅਤੇ ਹੋਰ ਕੰਮਾਂ ਲਈ ਤਕਰੀਬਨ 57.21 ਲੱਖ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ, ਇਸ ਲਈ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਰੜੇ ਹੱਥੀ ਨਜਿੱਠਿਆ ਜਾਵੇਗਾ।

ਉਨ੍ਹਾਂ  ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Post Views: 108
Tags: Directions goven to offical to complete Malerkotla water supplyDRP NB 120922: Decisive judicial action dire necessity forLESSONS FROM INDIA'S FARMER PROTESTSMann gives inMANN GOVERNMENT HAS DECIDED TO SPEND RS 12.39Mann government to spend Rs 12.39 crores to provide facilityMann government will spend about Rs 17.42 crores onNEWS FROM PUNJAB STATE UNDER THE LEADERSHIPPunjab CM Bhagwant Mann approves draft Industrial andPunjab State Road Sector Project - World Bank DocumentsREIAI Weekly E-Newsletter - Recycling & Environmentscraps textile park proposed near MattewaraWhat do you expect from Punjab's newly-elected CMWill spruce up healthcare infrastructure in Punjab: CMWork on Machilipatnam port slated to begin Oct'22
Previous Post

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ, ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 623 ਤੱਕ ਪਹੁੰਚੀ ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 10269 ਬੰਡਲ ਬਰਾਮਦ, 188 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Next Post

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ

Next Post
ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ  ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ

ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਨੇ ‘ਜਨਤਾ ਦਰਬਾਰ’ ਦੌਰਾਨ 250 ਤੋਂ ਵੱਧ ਸ਼ਿਕਾਇਤਾਂ ਸੁਣੀਆਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982