No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼

admin by admin
in BREAKING, COVER STORY, INDIA, National, POLITICS, PUNJAB
0
ਏ.ਡੀ.ਸੀ. ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਆਦੇਸ਼
0
SHARES
0
VIEWS
Share on FacebookShare on Twitter

ਪਟਿਆਲਾ, 26 ਜੂਨ:

          ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਮਿਊਂਸੀਪਲ ਕਮੇਟੀਆਂ ਦੇ ਈ.ਓਜ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਪਏ ਖਾਲੀ ਪਲਾਟਾਂ ਦੇ ਮਾਲਕ ਨੂੰ ਵੀ ਨੋਟਿਸ ਕਰਨ ਕਿ ਉਹ ਪਲਾਟਾਂ ਦੀ ਸਫ਼ਾਈ ਕਰਵਾਉਣਾ ਯਕੀਨੀ ਬਣਾਉਣ। ਏ.ਡੀ.ਸੀ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੀ ਸਮੀਖਿਆ ਲਈ ਸਿਹਤ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰੇ ਰਹੇ ਸਨ।

ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਹੁਣ ਜਾਗਰੂਕਤਾ ਦੇ ਨਾਲ ਨਾਲ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਵੀ ਕੀਤੇ ਜਾਣ ਤਾਂ ਕਿ ਜ਼ਿਲ੍ਹਾ ਵਾਸੀ ਸਫ਼ਾਈ ਪ੍ਰਤੀ ਹੋਰ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਪਏ ਖਾਲੀ ਪਲਾਟਾਂ ਦੀ ਸਫ਼ਾਈ ਲਈ ਪਲਾਟ ਮਾਲਕਾਂ ਨੂੰ ਨੋਟਿਸ ਕੀਤਾ ਜਾਵੇ ਅਤੇ ਜੇਕਰ ਕੋਈ ਮਾਲਕ ਆਪਣੇ ਖਾਲੀ ਪਏ ਪਲਾਟ ਦੀ ਸਾਫ਼ ਸਫ਼ਾਈ ਨਹੀਂ ਕਰਵਾਉਂਦਾ ਹੈ ਤਾਂ ਸਬੰਧਤ ਵਿਭਾਗ ਸਫ਼ਾਈ ਸਬੰਧੀ ਖਰਚੇ ਦੀ ਰਿਕਵਰੀ ਨਿਯਮਾਂ ਅਨੁਸਾਰ ਉਸ ਪਲਾਟ ਦੇ ਮਾਲਕ ਤੋਂ ਕਰੇਗਾ।

ਉਨ੍ਹਾਂ ਪਾਣੀ ਤੇ ਸੀਵਰੇਜ ਦੇ ਅਣ ਅਧਿਕਾਰਤ ਕੁਨੈਕਸ਼ਨਾਂ ਨੂੰ ਕੱਟਣ ਲਈ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਣ ਅਧਿਕਾਰਤ ਕੁਨੈਕਸ਼ਨਾਂ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਜ਼ਿਲ੍ਹੇ ਦੇ ਅਣ ਅਧਿਕਾਰਤ ਕੁਨੈਸ਼ਨ ਤੁਰੰਤ ਕੱਟੇ ਜਾਣ।

          ਇਸ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਅਤੇ ਆਸ-ਪਾਸ ਖੜੇ ਸਾਫ਼ ਪਾਣੀ ਦੇ ਸਰੋਤਾ ਨੂੰ ਸੁੱਕਾ ਰੱਖਿਆ ਜਾਵੇ ਅਤੇ ਘਰ ਅੰਦਰ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁੱਕਾ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਸਮੇਂ ਆਮ ਤੌਰ ‘ਤੇ ਬਾਂਹਾਂ, ਲੱਤਾਂ, ਗਰਦਨ ਅਤੇ ਕੰਨਾਂ ‘ਤੇ ਕੱਟਦਾ ਹੈ ਇਸ ਲਈ ਡੇਂਗੂ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖੋ ਅਤੇ ਆਪਣੇ ਘਰ ਦੀਆਂ ਖਿੜਕੀਆਂ ਨੂੰ ਚੰਗੀ ਤਰਾਂ ਬੰਦ ਰੱਖੋਂ।

          ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਜ਼ਿਲ੍ਹੇ ਦੇ 2,81,475 ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਹੈ ਤੇ ਇਹ ਮੁਹਿੰਮ ਹਰ ਸ਼ੁੱਕਰਵਾਰ ਵੱਡੀ ਪੱਧਰ ‘ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਘਰਾਂ ਵਿੱਚ ਜਾਕੇ ਜਾਂਚ ਕਰ ਰਹੀਆਂ ਹਨ ਉਥੇ ਹੀ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਨਗਰ ਨਿਗਮ, ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਕਾਰਜਸਾਧਕ ਅਫ਼ਸਰ ਮੌਜੂਦ ਸਨ।

Post Views: 70
Tags: #civil surgeondeputy commissinordr. jagpalinderjit singhmunicipal commiteenareet kaur sekhopatiala newspunjab news
Previous Post

ਲੋਕਾਂ ਦੇ ਸਹਿਯੋਗ ਨਾਲ ਹੀ ਖ਼ਤਮ ਹੋਵੇਗੀ ਨਸ਼ਿਆਂ ਦੀ ਲਾਹਨਤ-ਡਾ. ਪ੍ਰੀਤੀ ਯਾਦਵ

Next Post

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ

Next Post
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800