ਚੰਡੀਗੜ੍ਹ/ਮੋਗਾ,23-04-2023(ਪ੍ਰੈਸ ਕੀ ਤਾਕਤ)– ਪਿਛਲੇ 35 ਦਿਨਾਂ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਦੇ ਰੋਡੇ ਪਿੰਡ ਤੋਂ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਆਈ. ਜੀ. ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਅੱਜ ਸਵੇਰੇ 6.45 ਵਜੇ ਮੋਗਾ ਦੇ ਪਿੰਡ ਰੋਡੇ ’ਤੋਂ ਪੰਜਾਬ ਪੁਲਸ ਅਤੇ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਬਠਿੰਡਾ ਲੈ ਜਾ ਚੁੱਕੀ ਹੈ।ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਪ੍ਰੈੱਸ ਕਾਨਫਰੰਸ, ਪੂਰੀ ਕਾਰਵਾਈ ਦੀ ਜਾਣਕਾਰੀ ਦਿੱਤੀ ਜਾਵੇਗੀ,ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਰਜ਼ੀ ਨਾਲ ਗ੍ਰਿਫ਼ਤਾਰੀ ਦਿੱਤੀ ਹੈ।ਆਈ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਵੀ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਵਾਹ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਰੱਖਣ ਦੇ ਸਮਰੱਥ ਹੈ। ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।