No Result
View All Result
Friday, April 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

ਕਿਹਾ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ

admin by admin
in BREAKING, COVER STORY, PUNJAB
0
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ
0
SHARES
0
VIEWS
Share on FacebookShare on Twitter
ਚੰਡੀਗੜ੍ਹ, 31 ਅਗਸਤ: (ਪ੍ਰੈਸ ਕੀ ਤਾਕਤ ਬਿਊਰੋ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ  ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।
ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤਾ ਜਾ ਰਿਹਾ ਹੈ |
ਇਸ ਮੌਕੇ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।
Post Views: 123
Tags: aap punjablatest news punjabLatest Punjab Newslive newnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

Next Post

ਪੰਜਾਬ ਦੇ ਦੋ ਵਿਅਕਤੀ ਗ੍ਰਿਫਤਾਰ ਦਿੱਲੀ ਮੈਟਰੋ ਸਟੇਸ਼ਨ ‘ਤੇ ਖਾਲਿਸਤਾਨੀ ਨਾਅਰੇ ਦੇ ਮਾਮਲੇ ’ਚ

Next Post
ਪੰਜਾਬ ਦੇ ਦੋ ਵਿਅਕਤੀ ਗ੍ਰਿਫਤਾਰ ਦਿੱਲੀ ਮੈਟਰੋ ਸਟੇਸ਼ਨ ‘ਤੇ ਖਾਲਿਸਤਾਨੀ ਨਾਅਰੇ ਦੇ ਮਾਮਲੇ ’ਚ

ਪੰਜਾਬ ਦੇ ਦੋ ਵਿਅਕਤੀ ਗ੍ਰਿਫਤਾਰ ਦਿੱਲੀ ਮੈਟਰੋ ਸਟੇਸ਼ਨ 'ਤੇ ਖਾਲਿਸਤਾਨੀ ਨਾਅਰੇ ਦੇ ਮਾਮਲੇ ’ਚ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800