No Result
View All Result
Friday, May 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

admin by admin
in BREAKING, COVER STORY, INDIA, National, POLITICS, PUNJAB
0
ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ
0
SHARES
0
VIEWS
Share on FacebookShare on Twitter

ਪਟਿਆਲਾ, 9 ਨਵੰਬਰ:
ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡੀ.ਏ.ਪੀ. ਅਤੇ ਹੋਰ ਖਾਦਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਕੀਤੀ ਜਾ ਰਹੀ ਚੈਕਿੰਗ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼, ਘੱਗਾ ਵੱਲੋਂ ਖਾਦ ਦਾ ਬਿਨ੍ਹਾਂ ਪ੍ਰਵਾਨਗੀ ਸਟਾਕ ਰੱਖਣ ਕਾਰਨ ਲਾਇਸੈਂਸ ਰੱਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸੇ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼ ਘੱਗਾ ਦੇ ਰਿਕਾਰਡ ਦੀ ਜਦ ਜਾਂਚ ਕੀਤੀ ਗਈ ਤਾਂ ਫ਼ਰਮ ਵੱਲੋਂ ਆਪਣੇ ਕੋਲ ਮੌਜੂਦ ਖਾਦ ਦੀ ਅਡੀਸ਼ਨ ਆਪਣੇ ਫਰਟੀਲਾਈਜ਼ਰ ਲਾਇਸੈਂਸ ਵਿੱਚ ਨਹੀਂ ਕਰਵਾਈ ਗਈ ਸੀ ਅਤੇ ਦੁਕਾਨ ਅਤੇ ਗੋਦਾਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਫ਼ਰਮ ਵੱਲੋਂ ਬਿਨ੍ਹਾਂ ਅਡੀਸ਼ਲ ਕਰਵਾਏ ਵੱਡੀ ਮਾਤਰਾ ਵਿੱਚ ਯੂਰੀਆ ਖਾਦ ਅਤੇ ਕੁਝ ਹੋਰ ਖਾਦਾਂ ਸਟੋਰ ਕੀਤੀ ਹੋਈਆਂ ਸਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫ਼ਰਮ ਦੀ ਸੇਲ ਤੁਰੰਤ ਬੰਦ ਕਰਵਾ ਦਿੱਤੀ ਗਈ ਹੈ ਤੇ ਫ਼ਰਮ ਖਿਲਾਫ਼ ਖਾਦ ਲਾਇਸੈਂਸ ਦੀਆਂ ਸ਼ਰਤਾਂ ਅਤੇ ਖਾਦ ਕੰਟਰੋਲ ਆਰਡਰ 1985 ਦੀ ਧਾਰਾ 8 ਦੀ ਉਲੰਘਣਾ ਦੀ ਕਾਰਵਾਈ ਕਰਦਿਆਂ ਫ਼ਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਤੇ ਸਪਲਾਈ ‘ਤੇ ਨੇੜਿਓਂ ਨਜ਼ਰ ਰੱਖਣ ਲਈ ਪਟਿਆਲਾ ਜ਼ਿਲ੍ਹੇ ਵਿੱਚ ਟੀਮਾਂ ਖਾਦਾਂ ਦੇ ਸਟਾਕ ਦੀ ਲਗਾਤਾਰ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post Views: 130
Tags: agricultural departmentagricultureagriculture departmentagriculture department jobsagriculture department jobs 2024Department of agriculturedepartment of agriculture marketingdepartment of agriculture sri lankapunjab agriculture department
Previous Post

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

Next Post

ਕੈਨੇਡਾ ਵਿੱਚ 4.5 ਲੱਖ ਪੰਜਾਬੀਆਂ ਦੇ ਜਾਣ ਦੀ ਸੰਭਾਵਨਾ

Next Post
ਕੈਨੇਡਾ ਵਿੱਚ 4.5 ਲੱਖ ਪੰਜਾਬੀਆਂ ਦੇ ਜਾਣ ਦੀ ਸੰਭਾਵਨਾ

ਕੈਨੇਡਾ ਵਿੱਚ 4.5 ਲੱਖ ਪੰਜਾਬੀਆਂ ਦੇ ਜਾਣ ਦੀ ਸੰਭਾਵਨਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800