4 ਦਸੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੰਸਦ ਦੇ ਲਾਇਬ੍ਰੇਰੀ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ| ਸੰਸਦ ਦੇ ਸਰਦ ਰੁੱਤ ਸੈਸ਼ਨ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕਰਨ ਲਈ ਬੈਠਕ ਸ਼ੁਰੂ ਹੋਈ। ਪਾਰਟੀ ਮੀਟਿੰਗ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਅਰਜੁਨ ਰਾਮ ਮੇਘਵਾਲ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਪੀਯੂਸ਼ ਗੋਇਲ ਅਤੇ ਹੋਰ ਸ਼ਾਮਲ ਹਨ। ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਅਤੇ ਪ੍ਰਮੋਦ ਤਿਵਾੜੀ ਵੀ ਮੌਜੂਦ ਹਨ। ਸਰਦ ਰੁੱਤ ਸੈਸ਼ਨ ਵਿੱਚ 22 ਦਸੰਬਰ ਤੱਕ 15 ਬੈਠਕਾਂ ਹੋਣੀਆਂ ਹਨ। ਸਾਰੀਆਂ ਪਾਰਟੀਆਂ ਦੇ ਨੇਤਾਵਾਂ ਤੋਂ ਬਸਤੀਵਾਦੀ ਯੁੱਗ ਦੇ ਅਪਰਾਧਿਕ ਕਾਨੂੰਨਾਂ ਨੂੰ ਬਦਲਣ ਲਈ ਤਿੰਨ ਬਿੱਲਾਂ ਸਮੇਤ ਮੁੱਖ ਖਰੜਾ ਕਾਨੂੰਨਾਂ ‘ਤੇ ਵਿਚਾਰ ਕਰਨ ਦੀ ਉਮੀਦ ਹੈ। ਇਸ ਵੇਲੇ ਸੰਸਦ ਵਿੱਚ 37 ਬਿੱਲ ਲਟਕੇ ਹੋਏ ਹਨ।