No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ’ਚ ਆਏ ਹੋਣਹਾਰ ਵਿਦਿਆਰਥੀ ਸਨਮਾਨਿਤ

admin by admin
in BREAKING, Education, PUNJAB
0
ਅਮਨ ਅਰੋੜਾ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ’ਚ ਆਏ ਹੋਣਹਾਰ ਵਿਦਿਆਰਥੀ ਸਨਮਾਨਿਤ
0
SHARES
0
VIEWS
Share on FacebookShare on Twitter

ਸੁਨਾਮ ਊਧਮ ਸਿੰਘ ਵਾਲਾ ,ਸੁਨਾਮ ,ਜੋਗਿੰਦਰ,29-05-2023(ਪ੍ਰੈਸ ਕੀ ਤਾਕਤ)-ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ ਨਿਵੇਕਲੀ ਪਿਰਤ ਪਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਇੱਕ ਸ਼ਾਨਦਾਰ ਸਮਾਗਮ ਦੌਰਾਨ ਹਲਕੇ ਦੇ ਸਰਕਾਰੀ ਸਕੂਲਾਂ ਦੇ ਕਰੀਬ 300 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈਆਂ ਪ੍ਰੀਖਿਆਵਾਂ ਵਿੱਚ ਮੈਰਿਟ ਵਿੱਚ ਨਾਮ ਦਰਜ ਕਰਵਾਇਆ ਹੈ ਅਤੇ ਜਾਂ ਫਿਰ ਸਰਕਾਰੀ ਸਕੂਲਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਦੀ ਪ੍ਰੀਖਿਆ ਵਿੱਚ ਸਕੂਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਮੈਰਿਟ ਵਿੱਚ ਨਾਮ ਦਰਜ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਸੇਧ ਲੈਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪਹਿਲੀ ਵਾਰ ਏਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ।


ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟ ਰਹੀ ਹੈ ਅਤੇ ਸਾਡੀ ਸਰਕਾਰ ਇਸ ਟੀਚੇ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਤੱਥ ਸਾਹਮਣੇ ਆ ਚੁੱਕੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਤੀਸ਼ਤਤਾ ਵਿੱਚ ਇਸ ਸਾਲ ਕਾਫ਼ੀ ਵਾਧਾ ਹੋਇਆ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਮਾਗਮ ਦੌਰਾਨ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਵਿੱਚ ਆਏ ਪੰਜ ਵਿਦਿਆਰਥੀਆਂ ਨੂੰ 5100-5100 ਰੁਪਏ ਦੀ ਨਗਦ ਰਾਸ਼ੀ, ਯਾਦਗਾਰੀ ਚਿੰਨ੍ਹ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਵਿੱਚ ਪਹਿਲੀ ਪੁਜੀਸ਼ਨ ’ਤੇ ਆਏ ਲਗਭਗ 300 ਵਿਦਿਆਰਥੀਆਂ ਨੂੰ ਹੌਂਸਲਾ ਅਫਜਾਈ ਵਜੋਂ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ।

ਜ਼ਿਕਰਯੋਗ ਹੈ ਕਿ ਖੁਸ਼ੀ ਗੁਪਤਾ ਅਤੇ ਮਲਕੀਤ ਕੌਰ ਨੇ ਅੱਠਵੀਂ, ਨਿਮਨਦੀਪ ਕੌਰ ਤੇ ਲਵਲੀਸ਼ ਨੇ ਦਸਵੀਂ ਅਤੇ ਸਿਮਰਜੀਤ ਕੌਰ ਨੇ ਬਾਰਵੀਂ ਵਿੱਚੋ ਮੈਰਿਟ ਵਿਚ ਆਉਣ ਦਾ ਮਾਣ ਪ੍ਰਾਪਤ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉਸਾਰੂ ਵਿਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬਹੁ ਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਇਨ੍ਹਾਂ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ ਕੇ ਭਵਿੱਖ ਵਿੱਚ ਸੁਨਹਿਰੀ ਸੁਫਨਿਆਂ ਨੂੰ ਸਾਕਾਰ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੰਨ੍ਹੇ ਮੁੰਨਿਆਂ ਨੂ ੰਸਨਮਾਨਿਤ ਕਰਕੇ ਉਹ ਖੁਦ ਸਨਮਾਨਿਤ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਸਿਤਾਰੇ ਹੀ ਦੇਸ਼ ਦਾ ਭਵਿੱਖ ਹਨ।

ਕੈਬਨਿਟ ਮੰਤਰੀ ਨੇ ਹੋਣਹਾਰ ਬੱਚਿਆਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਉਂਦਿਆਂ ਕਿਹਾ ਕਿ ਜਿੰਦਗੀ ਵਿੱਚ ਸੁਨਹਿਰੀ ਮੌਕਿਆਂ ਦਾ ਵੱਡਾ ਆਸਮਾਨ ਹੈ ਅਤੇ ਵਿਦਿਆਰਥੀ ਲਗਾਤਾਰ ਮਿਹਨਤ ਦੇ ਰਾਹ ’ਤੇ ਤੁਰਦੇ ਹੋਏ ਇਨ੍ਹਾਂ ਮੌਕਿਆਂ ਨੂੰ ਸਫ਼ਲਤਾ ਦੇ ਰੂਪ ਵਿੱਚ ਤਬਦੀਲ ਕਰਨ ਦੇ ਸਮਰੱਥ ਬਣ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ।

Post Views: 123
Previous Post

ਅਮਨ ਅਰੋੜਾ ਦੀ ਹਾਜ਼ਰੀ ਵਿੱਚ ਆਸ਼ਾ ਬਜਾਜ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਤੇਜ ਸਿੰਘ ਨਿੱਕਾ ਨੇ ਮੀਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ

Next Post

Epaper 31 May 2023

Next Post

Epaper 31 May 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800