Sunday, September 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਲਈ ਵੱਡੇ ਐਲਾਨ ਕਰਨ ਲਈ CM ਮਾਨ ਦਾ ਧੰਨਵਾਦ

admin by admin
in BREAKING, COVER STORY, PUNJAB
0
ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਲਈ ਵੱਡੇ ਐਲਾਨ ਕਰਨ ਲਈ CM  ਮਾਨ ਦਾ ਧੰਨਵਾਦ
0
SHARES
0
VIEWS
Share on FacebookShare on Twitter

ਚੀਮਾ/ਸੰਗਰੂਰ,ਜੋਗਿੰਦਰ,22-05-2023(ਪ੍ਰੈਸ ਕੀ ਤਾਕਤ)-ਕੈਬਨਿਟ ਮੰਤਰੀ ਅਤੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਚੀਮਾ ਵਿਖੇ ਸਬ-ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਅਤੇ ਇਸ ਮੌਕੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਐਲਾਨਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਮੇਸ਼ਾ ਸੁਨਾਮ ਹਲਕੇ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਫ਼ੰਡ ਪ੍ਰਵਾਨ ਕੀਤੇ ਗਏ ਹਨ ਅਤੇ ਅੱਜ ਵੀ ਹਲਕਾ ਵਾਸੀਆਂ ਵੱਲੋਂ ਉਨ੍ਹਾਂ ਰਾਹੀਂ ਮੁੱਖ ਮੰਤਰੀ ਦੇ ਧਿਆਨ ’ਚ ਲਿਆਂਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦੇ ਕੇ ਉਨ੍ਹਾਂ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਸਬ-ਤਹਿਸੀਲ ਬਣਨ ਨਾਲ ਚੀਮਾ ਇਲਾਕੇ ਦੇ ਪਿੰਡਾਂ ਦੇ ਲਗਭਗ 50,000 ਲੋਕਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ ਉੱਥੇ ਹੀ ਮੁੱਖ ਮੰਤਰੀ ਵੱਲੋਂ ਮਾਨਸਾ-ਸੁਨਾਮ ਸੜਕ ’ਚ ਲੋੜੀਂਦੇ ਸੁਧਾਰ ਕਰਨ ਦੇ ਦਿੱਤੇ ਗਏ ਭਰੋਸੇ ਨਾਲ ਰਾਹਗੀਰਾਂ ਦੀਆਂ ਕੀਮਤੀ ਜਾਨਾਂ ਬਚਾਉਣ ’ਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੀਮਾ ਕਸਬੇ ’ਚ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ ਜਿਸ ਨਾਲ ਇਲਾਕੇ ’ਚ ਸਿਹਤ ਦੇ ਖੇਤਰ ’ਚ ਕਰਾਂਤੀਕਾਰੀ ਸੁਧਾਰ ਲਿਆਉਣ ’ਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹਲਕੇ ਦੇ ਪਿੰਡ ਢੱਡਰੀਆਂ ਵਿਖੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਬਣਾਉਣ ਨੂੰ ਮਨਜੂਰੀ ਦੇਣ ਅਤੇ ਲੋੜੀਂਦੇ ਫ਼ੰਡ ਜਾਰੀ ਕਰਨ ਲਈ ਵੀ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸਹਿਮਤੀ ਦਿੱਤੀ ਗਈ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ’ਚ ਵੱਡੀ ਮਦਦ ਹਾਸਲ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਨਾਮ ਹਲਕੇ ਦੇ ਬਿਹਤਰੀ ਲਈ ਹਮੇਸ਼ਾ ਲੋੜੀਂਦੇ ਫ਼ੰਡ ਅਤੇ ਪ੍ਰੋਜੈਕਟ ਬਿਨਾਂ ਦੇਰੀ ਤੋਂ ਮਨਜ਼ੂਰ ਕੀਤੇ ਜਾਂਦੇ ਰਹੇ ਹਨ ਅਤੇ ਇਸ ਲਈ ਉਹ ਅਤੇ ਸਮੂਹ ਹਲਕਾ ਨਿਵਾਸੀ ਉਨ੍ਹਾਂ ਦੇ ਹਮੇਸ਼ਾ ਸ਼ੁਕਰਗਜ਼ਾਰ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਨਾਮ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਦੀ ਵਚਨਬੱਧਤਾ ਨੂੰ ਦਹੁਰਾਇਆ ਗਿਆ ਹੈ ਜਿਸ ਲਈ ਉਹ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ।

Post Views: 116
Previous Post

ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ

Next Post

ਅਮਨ ਅਰੋੜਾ ਵੱਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਰੀਬ 2 ਕਰੋੜ ਦੀ ਗਰਾਂਟ ਦੇ ਪ੍ਰਵਾਨਗੀ ਪੱਤਰਾਂ ਦੀ ਵੰਡ

Next Post
ਅਮਨ ਅਰੋੜਾ ਵੱਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਰੀਬ 2 ਕਰੋੜ ਦੀ ਗਰਾਂਟ ਦੇ ਪ੍ਰਵਾਨਗੀ ਪੱਤਰਾਂ ਦੀ ਵੰਡ

ਅਮਨ ਅਰੋੜਾ ਵੱਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਰੀਬ 2 ਕਰੋੜ ਦੀ ਗਰਾਂਟ ਦੇ ਪ੍ਰਵਾਨਗੀ ਪੱਤਰਾਂ ਦੀ ਵੰਡ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800