No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਹੈਲਮੇਟ ਪਹਿਨ ਕੇ ਅਮਰਨਾਥ ਯਾਤਰਾ ਕਰਨਗੇ ਸ਼ਰਧਾਲੂ

admin by admin
in Bookkeeping, COVER STORY, National
0
ਹੈਲਮੇਟ ਪਹਿਨ ਕੇ ਅਮਰਨਾਥ ਯਾਤਰਾ ਕਰਨਗੇ ਸ਼ਰਧਾਲੂ
0
SHARES
0
VIEWS
Share on FacebookShare on Twitter

ਨੈਸ਼ਨਲ ਡੈਸਕ 29ਜੂਨ(ਪ੍ਰੈੱਸ ਕਿ ਤਾਕਤ ਬਿਊਰੋ):-ਦੱਖਣੀ ਕਸ਼ਮੀਰ ਹਿਮਾਲਿਆ ‘ਚ 3,880 ਮੀਟਰ ਉੱਚੇ ਪਵਿੱਤਰ ਅਮਰਨਾਥ ਗੁਫ਼ਾ ਮੰਦਰ ਦੀ ਸਾਲਾਨਾ ਤੀਰਥ ਯਾਤਰਾ ਇਕ ਜੁਲਾਈ ਤੋਂ ਸ਼ੁਰੂ ਹੋਣ ਵਾਲੀ ਹੈ। ਇਸ ਨੂੰ ਲੈ ਕੇ ਲਗਭਗ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਉੱਥੇ ਹੀ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ (ਐੱਸ.ਏ.ਐੱਸ.ਬੀ.) ਦੇ ਸੀ.ਈ.ਓ. ਮਨਦੀਪ ਕੁਮਾਰ ਭੰਡਾਰੀ ਨੇ ਦੱਸਿਆ ਕਿ ਇਸ ਵਾਰ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਹੈਲਮੇਟ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਮਨਦੀਪ ਕੁਮਾਰ ਭੰਡਾਰੀ ਨੇ ਦੱਸਿਆ ਕਿ ਯਾਤਰੀਆਂ ਨੂੰ ਸ਼ਰਾਈਨ ਬੋਰਡ ਵਲੋਂ ਮੁਫ਼ਤ ‘ਚ ਇਹ ਹੈਲਮੈਟ ਉਪਲੱਬਧ ਕਰਵਾਏ ਜਾਣਗੇ।
ਮਨਦੀਪ ਭੰਡਾਰੀ ਨੇ ਦੱਸਿਆ ਕਿ ਯਾਤਰਾ ਮਾਰਗ ‘ਤੇ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਦੀਆਂ ਘਟਨਾਵਾਂ ਨੂੰ ਧਿਆਨ ‘ਚ ਰੱਖ ਕੇ ਕੁਝ ਹਿੱਸਿਆਂ ਨੂੰ ਸੰਵੇਦਨਸ਼ੀਲ ਮੰਨਿਆ ਗਿਆ ਹੈ। ਇੱਥੋਂ ਲੰਘਣ ‘ਤੇ ਯਾਤਰੀਆਂ ਨੰ ਹੈਲਮੇਟ ਪਹਿਨਣਾ ਜ਼ਰੂਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਸ਼ਰਧਾਲੂ ਖੱਚਰ ਦੀ ਵਰਤੋਂ ਕਰਨਗੇ, ਉਨ੍ਹਾਂ ਲਈ ਵੀ ਹੈਲਮੇਟ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰਜਿਸਟਰੇਸ਼ਨ ਦੀ ਗਿਣਤੀ ਪਿਛਲੇ ਸਾਲ ਦੀ ਤੁਲਨਾ ‘ਚ 10 ਫੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਸ਼ਰਾਈਨ ਬੋਰਡ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਯਾਤਰੀਆਂ ਦੇ ਸੁਆਗਤ ਲਈ ਤਿਆਰ ਹੈ। ਤੀਰਥ ਯਾਤਰੀਆਂ ਦਾ ਪਹਿਲਾ ਜੱਥਾ 30 ਜੂਨ ਦੇ ਭਗਵਤੀ ਨਗਰ ਆਧਾਰ ਕੈਂਪ ਤੋਂ ਘਾਟੀ ਲਈ ਰਵਾਨਾ ਹੋ ਰਿਹਾ ਹੈ। ਭੰਡਾਰੀ ਨੇ ਕਿਹਾ ਕਿ ਕਿਸੇ ਵੀ ਤੀਰਥ ਯਾਤਰੀ ਨੂੰ ਰਾਤ ਦੌਰਾਨ ਗੁਫ਼ਾ ਮੰਰ ਕੋਲ ਰਹਿਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਯਾਤਰੀਆਂ ਨੂੰ ਮਹੱਤਵਪੂਰਨ ਸੂਚਨਾਵਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਕੈਂਪ ਜਨਤਕ ਸੰਬੋਧਨ ਸਿਸਟਮ ਦੇ ਨਾਲ-ਨਾਲ ਵੀਡੀਓ ਵਾਲ ਵੀ ਲਗਾਈ ਗਈ ਹੈ। ਇਸ ਸਾਲ ਯਾਤਰਾ ਲਈ ਕਰੀਬ 5,100 ਵੱਖ ਟਾਇਲਟ ਤਿਆਰ ਕਰਨ ਦੀ ਸੰਯੁਕਤ ਪਹਿਲ ਕੀਤੀ ਗਈ ਹੈ।

Post Views: 113
Previous Post

ਮੋਦੀ ਵੱਲੋਂ ਦੇਸ਼ ‘ਚ ਇੱਕਸਮਾਨ ਨਾਗਰਿਕ ਕੋਡ ਲਾਗੂ ਕਰਨ ਲਈ ਮਹਿਲਾ ਕਿਸਾਨ ਯੂਨੀਅਨ ਵੱਲੋਂ ਵਿਰੋਧ

Next Post

ਐਮ.ਐਲ.ਏ. ਰਾਜਪੁਰਾ ਤੇ ਡੀ.ਸੀ. ਪਟਿਆਲਾ ਵੱਲੋਂ ਰਾਜਪੁਰਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸ਼ਹਿਰ ਦਾ ਦੌਰਾ

Next Post
ਐਮ.ਐਲ.ਏ. ਰਾਜਪੁਰਾ ਤੇ ਡੀ.ਸੀ. ਪਟਿਆਲਾ ਵੱਲੋਂ ਰਾਜਪੁਰਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸ਼ਹਿਰ ਦਾ ਦੌਰਾ

ਐਮ.ਐਲ.ਏ. ਰਾਜਪੁਰਾ ਤੇ ਡੀ.ਸੀ. ਪਟਿਆਲਾ ਵੱਲੋਂ ਰਾਜਪੁਰਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸ਼ਹਿਰ ਦਾ ਦੌਰਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800