ਨਵੀਂ ਦਿੱਲੀ, ਅਗਸਤ (ਪ੍ਰੈਸ ਕੀ ਤਾਕਤ ਬਿਊਰੋ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਮਿਜ਼ੋਰਮ ਦੇ ਰਾਜਪਾਲ ਹਰਿ ਬਾਬੂ ਕੰਭਮਪਤੀ ਅਤੇ ਮੁੱਖ ਮੰਤਰੀ ਜੋਰਮਥਾਂਗਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਰਾਜ ‘ਚ ਇਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਢਹਿਣ ਨਾਲ 17 ਮਜ਼ਦੂਰਾਂ ਦੀ ਮੌਤ ਦੇ ਸਿਲਸਿਲੇ ‘ਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਹ ਹਾਦਸਾ ਮਿਜ਼ੋਰਮ ਦੀ ਰਾਜਧਾਨੀ ਆਈਜ਼ੋਲ ਤੋਂ ਕਰੀਬ 21 ਕਿਲੋਮੀਟਰ ਦੀ ਦੂਰੀ ‘ਤੇ ਸੈਰਾਂਗ ਇਲਾਕੇ ‘ਚ ਸਵੇਰੇ 10 ਵਜੇ ਹੋਇਆ।