No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ 

admin by admin
in BREAKING, COVER STORY, PUNJAB
0
ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸਤੌਲਾਂ ਸਮੇਤ ਇਕ ਵਿਅਕਤੀ ਕਾਬੂ 
0
SHARES
0
VIEWS
Share on FacebookShare on Twitter
– ਅੰਮ੍ਰਿਤਸਰ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ
ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਲੜੀ ਤੋੜਨ ਲਈ ਜਾਂਚ ਜਾਰੀ
ਚੰਡੀਗੜ੍ਹ/ਅੰਮ੍ਰਿਤਸਰ, 12 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ ਦੇ ਇਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਦੇ ਪਿੰਡ ਭੈਣੀ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਕਾਲੂ (28) ਵਾਸੀ ਪਿੰਡ ਭੁੱਲਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫਤਾਰ ਮੁਲਜ਼ਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਅਤੇ ਕੁੱਟ-ਮਾਰ ਨਾਲ ਸਬੰਧਤ ਘੱਟੋ-ਘੱਟ ਅੱਠ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਟੀਮ ਵੱਲੋਂ ਉਸ ਕੋਲੋਂ .32 ਬੋਰ ਦੇ 13 ਪਿਸਤੌਲਾਂ ਤੇ 26 ਮੈਗਜ਼ੀਨਾਂ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਸਦੀ ਹੁੰਡਈ ਆਈ-20 ਕਾਰ ਵੀ ਜ਼ਬਤ ਕੀਤੀ ਗਈ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਸਬੰਧੀ ਮਿਲੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ, ਏਸੀਪੀ ਵੈਸਟ ਕਮਲਜੀਤ ਸਿੰਘ ਔਲਖ ਦੀ ਅਗਵਾਈ ਵਿੱਚ ਸੀਆਈਏ-2 ਦੀ ਪੁਲੀਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਭੈਣੀ, ਥਾਣਾ ਛੇਹਰਟਾ, ਅੰਮ੍ਰਿਤਸਰ ਤੋਂ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਤੋਂ 35,000 ਰੁਪਏ ਵਿੱਚ ਇੱਕ ਪਿਸਤੌਲ ਖਰੀਦ ਕੇ ਪੰਜਾਬ ਵਿੱਚ 50,000 ਰੁਪਏ ਵਿੱਚ ਵੇਚਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਲੜੀ ਤੋੜਨ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰ. 273 ਮਿਤੀ 10-12-2023 ਨੂੰ ਅਸਲਾ ਐਕਟ ਦੀ ਧਾਰਾ 25/54/59 ਤਹਿਤ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Post Views: 89
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

Next Post

e-paper 12 December 2023

Next Post

e-paper 12 December 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800