No Result
View All Result
Sunday, June 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ 

admin by admin
in BREAKING, COVER STORY, PUNJAB
0
ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ
0
SHARES
0
VIEWS
Share on FacebookShare on Twitter
ਚੰਡੀਗੜ੍ਹ, 12 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ।ਵਿਭਾਗ ਵੱਲੋਂ ਦਾ ਮੈਂਨਟੇਨੈਂਸ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਸੈਕਸ਼ਨ 19 ਤਹਿਤ  ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਸਿਟੀਜ਼ਨ  ਸਥਾਪਿਤ ਕੀਤੇ ਜਾਣੇ ਹਨ।
 ਇਸ ਐਕਟ ਤਹਿਤ, ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਓਲਡ ਏਜ ਹੋਮ ਦਾ ਪ੍ਰਬੰਧਨ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ ਕਮਜ਼ੋਰਾਂ ਨੂੰ ਪਨਾਹ ਦੇਣ ਦੀ ਵਿਵਸਥਾ ਹੈ| ਬਜ਼ੁਰਗਾਂ ਦੀ ਦੇਖਤਾਲ ਕਰਨ ਤੋਂ ਇਲਾਵਾ, ਇਨ੍ਹਾਂ ਬਜ਼ੁਰਗਾਂ ਨੂੰ ਭੋਜਨ, ਕੱਪੜੇ, ਰਿਹਾਇਸ਼ ਅਤੇ ਡਾਕਟਰੀ ਸਹੂਲਤਾਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣ ਦੀ ਵਿਵਸਥਾ ਹੈ।
ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਉਸਾਰੇ ਜਾਣ ਵਾਲੇ 3.5 ਏਕੜ (29353 ਵਰਗ ਗਜ਼) ਬਿਰਧ ਘਰ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰੇ ਦਾ ਉਪਬੰਧ ਹੈ। ਇਸ ਦਾ 60 % ਕੰਮ ਮੁਕੰਮਲ ਹੋ ਚੁੱਕਾ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਖੇ ਉਸਾਰੇ ਜਾਣ ਵਾਲੇ 26 ਕਨਾਲ 17 ਮਰਲੇ (31827 ਵਰਗ ਗਜ਼) ਸੀਨੀਅਰ ਸਿਟੀਜ਼ਨ ਹੋਮ   ਦੀ ਸਮਰੱਥਾ 72 ਲਾਭਪਾਤਰੀ ਲਈ  24 ਕਮਰਿਆਂ ਦਾ ਉਪਬੰਧ ਹੈ।  ਇਸ ਬਿਰਧ ਘਰ ਦਾ 82 % ਕੰਮ ਮੁਕੰਮਲ ਹੋ ਚੁੱਕਾ ਹੈ।
  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ – ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।   ਇਹਨਾਂ ਉਸਾਰੇ ਜਾਣ ਵਾਲੇ ਬਿਰਧ ਘਰਾਂ ਵਿਚ ਬਜ਼ੁਰਗਾਂ ਲਈ  ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।
Post Views: 110
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਜਿੰਪਾ 

Next Post

e-paper 13 August 2023

Next Post

e-paper 13 August 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800