Monday, August 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ

admin by admin
in BREAKING, COVER STORY, PUNJAB
0
ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
0
SHARES
0
VIEWS
Share on FacebookShare on Twitter
ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ
ਰਾਜ ਪੱਧਰੀ ਪੋਸ਼ਣ ਮਾਂਹ ਸਮਾਗਮ ਵਿੱਚ ਡਾ: ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਕੀਤੀ ਗੋਦ ਭਰਾਈ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਦੀ ਕੀਤੀ ਪ੍ਰਧਾਨਗੀ
ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 29 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਨਿਕਲ ਚੁੱਕੀਆਂ ਹਨ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਸੁਰਿਖਅਤ ਮਾਹੌਲ ਮਿਲ ਸਕੇ ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿਹਾ ਪੋਸ਼ਣ ਮਾਂਹ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਆਂਗਨਵਾੜੀ ਵਰਕਰਾਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ । ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ।  ਡਾ. ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ,  ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਮੰਡੋਫਲ, ਪੰਜਾਬ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰੇ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਨਵਦੀਪ ਸਿੰਘ ਨਵੀ, ਮਾਨਵ, ਸਤੀਸ਼ ਲਟੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ।
Post Views: 97
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

Next Post

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ

Next Post
ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800