No Result
View All Result
Friday, April 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆ-ਕਲਪਕਰਨ ਦਾ ਐਲਾਨ

admin by admin
in BREAKING, COVER STORY, INDIA, National, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 5 ਅਗਸਤ ()- ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਪ੍ਰਾਚੀਨ ਇਤਿਹਾਸਕ ਅਤੇ ਕਰੋੜਾਂ ਲੋਕਾਂ ਦੀ ਆਸਥਾ ਦੇ ਕੇਂਦਰ ਸ੍ਰੀ ਕਾਲੀ ਦੇਵੀ ਮੰਦਿਰ ਪਟਿਆਲਾ ਦੀ ਨਵੀਂ ਗਠਿਤ ਐਡਵਾਈਜ਼ਰੀ ਐਂਡ ਮੈਨੇਜਿੰਗ ਕਮੇਟੀ ਦੀ ਪਲੇਠੀ ਮੀਟਿੰਗ ਮੰਦਿਰ ਕੰਪਲੈਕਸ ਵਿਖੇ ਹੋਈ। ਮੀਟਿੰਗ ਤੋਂ ਪਹਿਲਾਂ ਸਮੁੱਚੇ ਕਮੇਟੀ ਮੈਂਬਰਾਂ ਨੇ ਮਾਂ ਕਾਲੀ ਦੇ ਦਰਬਾਰ ‘ਚ ਪੂਜਾ-ਅਰਚਨਾ ਕੀਤੀ। ਪੁਜਾਰੀਆਂ ਵੱਲੋਂ ਧਾਰਮਿਕ ਵਿਧੀ-ਵਿਧਾਨ ਅਨੁਸਾਰ ਪੂਜਾ-ਅਰਚਨਾ ਕਰਵਾਈ ਗਈ ਅਤੇ ਸਮੁੱਚੀ ਨਵੀਂ ਕਮੇਟੀ ਨੂੰ ਸਨਮਾਨਿਤ ਕੀਤਾ।

ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ ਲੋੜੀਂਦੇ ਸਰੋਤਾਂ ਨਾਲ ਮੰਦਿਰ ਦੀ ਕਾਇਆ-ਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਿਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰ ਕੇ ਇਸ ਨੂੰ ਸੁਰਜੀਤ ਕੀਤਾ ਜਾਵੇਗਾ ਅਤੇ ਇਸ ‘ਚ 24 ਘੰਟੇ ਮੰਤਰ ਉਚਾਰਨ ਹੋਣਗੇ ।ਮੰਦਿਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ‘ਚ ਗਾਰ ਕੱਢਣਾ, ਵਾਟਰਪਰੂਫਿਗ, ਕਿਨਾਰਿਆਂ ‘ਤੇ ਪੱਥਰ ਲਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ।

ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਨਾਮੀ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ‘ਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਸੰਜੇ ਸਿੰਗਲਾ, ਸੀ. ਏ. ਅਜੇ ਕੁਮਾਰ ਅਲੀਪੁਰੀਆ, ਇੰਦਰਜੀਤ ਮਹਾਜਨ, ਵਿਮਲ ਜੈਨ, ਮਹੇਸ਼ ਮਿੱਤਲ, ਏ. ਐਸ.
ਮਿੱਤਲ ਸਮੇਤ ਹੋਰਨਾਂ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ, ਐੱਸ.ਡੀ.ਐੱਮ.

ਮੇਜਰ ਹਰਜੋਤ ਕੌਰ ਸਮੇਤ ਹੋਰ ਪ੍ਰਸ਼ਾਸ਼ਨਿਕ ਅਤੇ ਪੁਲਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ‘ਚ ਮੰਦਿਰ ਦੀ ਕਾਇਆ-
ਮਿੱਤਲ ਸਮੇਤ ਹੋਰਨਾਂ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ, ਐੱਸ.ਡੀ.ਐੱਮ.

ਮੇਜਰ ਹਰਜੋਤ ਕੌਰ ਸਮੇਤ ਹੋਰ ਪ੍ਰਸ਼ਾਸ਼ਨਿਕ ਅਤੇ ਪੁਲਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ‘ਚ ਮੰਦਿਰ ਦੀ ਕਾਇਆ-

ਕਲਪ ਕਰਨ ਲਈ ਤਿਆਰ ਕੀਤੇ ਗਏ ਨਕਸ਼ਿਆਂ ‘ਤੇ ਚਰਚਾ ਹੋਈ। ਦਿੱਲੀ ਤੋਂ ਆਈ ਆਰਕੀਟੈਕਟਾਂ ਦੀ ਟੀਮ ਨੇ ਕਮੇਟੀ ਦੇ ਸਾਹਮਣੇ ਨਕਸ਼ੇ ਪੇਸ਼ ਕੀਤੇ।

ਇਸ ਮੌਕੇ ਮੰਦਿਰ ਕਮੇਟੀ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਕਿ ਕਿਹਾ ਕਿ ਮੰਦਿਰ ਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸ ਨੂੰ ਵਿਰਾਸਤੀ ਵਾਸਤੁਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵਧੇਰੇ ਆਮਦ ਦੇ ਸਮੇਂ ਦੌਰਾਨ ਇਕ ਮੁੱਖ ਪਹੁੰਚ ਦੁਆਰ ਵਜੋਂ ਕੰਮ ਕਰਦਾ ਹੈ, ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਹੈ। ਸਾਰੇ ਮੰਦਿਰ ਪ੍ਰਵੇਸ਼ ਦੁਆਰਾਂ ਨੂੰ ਇਕੋ ਸਮੇਂ ਨਵੀਂ ਦਿੱਖ ‘ਚ ਬਹਾਲ ਕੀਤਾ ਜਾਵੇਗਾ ਤਾਂ ਜੋ ਵਾਸਤੁਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸ਼ਹਿਰੀ ਅਤ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਭਵਿੱਖ ‘ਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇਕ /ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ ‘ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਏ. ਸੀ. ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ।

Post Views: 55
Tags: kali mata mandirmayer kundan gogiyaPatialapunjab news
Previous Post

ਔਰੀਓਬਿੰਦੋ ਸਕੂਲ, ਪਟਿਆਲਾ !!!!!!!

Next Post

7 aug 2025

Next Post

7 aug 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800