No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਰੀਕਾ ’ਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖੇ

admin by admin
in BREAKING, COVER STORY, ENGLISH NEWS, INDIA, WORLD
0
ਅਮਰੀਕਾ ’ਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖੇ
0
SHARES
0
VIEWS
Share on FacebookShare on Twitter

ਅਮਰੀਕਾ ਦੇ ਕੈਲੀਫੋਰਨੀਆ ਸੂਬੇ ’ਚ ਇਕ ਮੰਦਰ ’ਚ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ। ਪੁਲੀਸ ਇਸ ਮਾਮਲੇ ਦੀ ਜਾਂਚ ਸੰਭਾਵੀ ਨਫ਼ਰਤੀ ਅਪਰਾਧ ਦੇ ਪੱਖ ਤੋਂ ਕਰ ਰਹੀ ਹੈ। ਕੈਲੀਫੋਰਨੀਆ ਦੇ ਨੇਵਾਰਕ ’ਚ ਸਿਟੀ ਆਫ਼ ਨੇਵਾਰਕ ਪੁਲੀਸ ਵਿਭਾਗ ਨੇ ਈ-ਮੇਲ ਰਾਹੀਂ ਖ਼ਬਰ ਏਜੰਸੀ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਸਵੇਰੇ ਕਰੀਬ 8.35 ਵਜੇ ਉਨ੍ਹਾਂ ਨੂੰ ਸ੍ਰੀ ਸਵਾਮੀਨਾਰਾਇਣ ਮੰਦਰ ’ਚ ਭਾਰਤ ਵਿਰੋਧੀ ਨਾਅਰੇ ਲਿਖੇ ਜਾਣ ਦੀ ਜਾਣਕਾਰੀ ਮਿਲੀ ਸੀ। ਇਸ ਮਗਰੋਂ ਅਧਿਕਾਰੀਆਂ ਨੇ ਕਾਰਵਾਈ ਕਰਦਿਆਂ ਮੰਦਰ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਇਸ ਨੂੰ ਡਰਾਉਣ ਦੇ ਉਦੇਸ਼ ਨਾਲ ਕੀਤੀ ਗਈ ਘਟਨਾ ਕਰਾਰ ਦਿੱਤਾ। ਸਿਟੀ ਆਫ਼ ਨੇਵਾਰਕ ਪੁਲੀਸ ਵਿਭਾਗ ਨੇ ਇਕ ਬਿਆਨ ’ਚ ਕਿਹਾ,‘‘ਕੰਧਾਂ ’ਤੇ ਮੌਜੂਦ ਨਾਅਰਿਆਂ ਦੀ ਸਮੱਗਰੀ ਦੇ ਆਧਾਰ ’ਤੇ ਇਹ ਮੰਨਿਆ ਜਾ ਰਿਹਾ ਹੈ ਕਿ ਮੰਦਰ ਦੀ ਦਿੱਖ ਖ਼ਰਾਬ ਕਰਨ ਦੀ ਸਾਜ਼ਿਸ਼ ਘੜੀ ਗਈ ਸੀ ਅਤੇ ਭੰਨ-ਤੋੜ ਦੀ ਘਟਨਾ ਦੀ ਸੰਭਾਵੀ ਨਫ਼ਰਤੀ ਅਪਰਾਧ ਵਜੋਂ ਜਾਂਚ ਕੀਤੀ ਜਾ ਰਹੀ ਹੈ।’’ ਭਾਰਤ ਦੇ ਸਾਂ ਫਰਾਂਸਿਸਕੋ ਸਥਿਤ ਕੌਂਸੁਲੇਟ ਜਨਰਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਕੌਂਸੁਲੇਟ ਨੇ ‘ਐਕਸ’ ’ਤੇ ਪੋਸਟ ’ਚ ਕਿਹਾ,‘‘ਅਸੀਂ ਕੈਲੀਫੋਰਨੀਆ ਦੇ ਨੇਵਾਰਕ ’ਚ ਐੱਸਐੱਮਵੀਐੱਸ ਸ੍ਰੀ ਸਵਾਮੀਨਾਰਾਇਣ ਮੰਦਰ ਨੂੰ ਭਾਰਤ ਵਿਰੋਧੀ ਨਾਅਰਿਆਂ ਨਾਲ ਵਿਗਾੜਨ ਦੀ ਸਖ਼ਤ ਨਿੰਦਾ ਕਰਦੇ ਹਾਂ। ਇਸ ਘਟਨਾ ਨਾਲ ਭਾਰਤੀ ਫਿਰਕੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਅਸੀਂ ਇਸ ਮਾਮਲੇ ’ਚ ਅਮਰੀਕੀ ਅਧਿਕਾਰੀਆਂ ਵੱਲੋਂ ਫੌਰੀ ਜਾਂਚ ਅਤੇ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਛੇਤੀ ਕਾਰਵਾਈ ਲਈ ਦਬਾਅ ਪਾਇਆ ਹੈ।’’ ਸੋਸ਼ਲ ਮੀਡੀਆ ’ਤੇ ਇਸ ਘਟਨਾ ਨਾਲ ਜੁੜੀਆਂ ਤਸਵੀਰਾਂ ਪੋਸਟ ਕੀਤੀਆਂ ਗਈਆਂ ਹਨ।

Post Views: 84
Tags: attack on hindu templeattack on hindu temple in australiaattacks on hindu templeattacks on hindu templeshindu templehindu temple in australiahindu temple in canadahindu temple vandalisedhindu temple vandalised in canadahindu temple vandalize in ushindu temples in canadakhalistani group attack on hindu templekhalistanis vandalise temple in canadakhalistanis vandalise temple in melbournekhalsitani attack on hindu templetemple attacked in canada
Previous Post

ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ

Next Post

ਹਿਮਾਚਲ ਦੇ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ

Next Post
ਹਿਮਾਚਲ ਦੇ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ

ਹਿਮਾਚਲ ਦੇ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982