ਨਵੀਂ ਦਿੱਲੀ, 31 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)
ਮਨੀਪੁਰ ਦਾ ਦੌਰਾ ਕਰਕੇ ਆਏ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇਡੀਆ) ਦੇ ਮੁੱਖ ਨੇਤਾਵਾਂ ਨੂੰ ਹਿੰਸਾ ਪ੍ਰਭਾਵਿਤ ਰਾਜ ਦੀ ਸਥਿਤੀ ਤੋਂ ਜਾਣੂ ਕਰਵਾਇਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੋਸ਼ ਲਾਇਆ ਕਿ ਸਰਕਾਰ ਮਨੀਪੁਰ ਦੇ ਹਾਲਾਤ ਪ੍ਰਤੀ ਉਦਾਸੀਨ ਹੈ। ਇਨ੍ਹਾਂ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਹਾਲ ਵਿੱਚ ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ।