ਸੁਮਿਤ ਜੋਸ਼ੀ,ਪਟਿਆਲਾ, 31 ਮਾਰਚ 2025 : ਕਰਨਲ ਬਾਠ ਮਾਮਲੇ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਦੇ ਮੁਖੀ, A.D.G.P ਸ. ਏ.ਐਸ. ਰਾਏ, ਅੱਜ 31 ਮਾਰਚ ਨੂੰ ਦੁਪਹਿਰ 12:30 ਵਜੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਨਗੇ। ਉਨ੍ਹਾਂ ਵੱਲੋਂ ਮਾਮਲੇ ਦੀ ਤਾਜ਼ਾ ਤਰੀਨ ਜਾਣਕਾਰੀ ਸਾਂਝੀ ਕਰਨ ਦੀ ਉਮੀਦ ਹੈ।
ਇਸ ਮੀਟਿੰਗ ਦੌਰਾਨ ਜਾਂਚ ਦੀ ਪ੍ਰਗਤੀ, ਸੰਭਾਵਿਤ ਦੋਸ਼ੀਆਂ ਅਤੇ ਅੱਗੇ ਦੀ ਕਾਰਵਾਈ ਬਾਰੇ ਵਧੇਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ।