ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਕੀਤੇ ਤੀਜੇ ਸੰਮਨ ’ਤੇ ਵੀ ਅੱਜ ਪੇਸ਼ ਨਹੀਂ ਹੋਏ ਅਤੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਦਿਆਂ ਲਿਖਤੀ ਜਵਾਬ ਭੇਜਿਆ। ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਕਿਹਾ ਕਿ ਕੇਜਰੀਵਾਲ ਏਜੰਸੀ ਨਾਲ ਸਹਿਯੋਗ ਲਈ ਤਿਆਰ ਹਨ ਪਰ ਦਾਅਵਾ ਕੀਤਾ ਕਿ ਸੰਮਨ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਇਰਾਦੇ ਨਾਲ ਭੇਜੇ ਗਏ ਹਨ। ਪਾਰਟੀ ਨੇ ਕਿਹਾ, ‘ਚੋਣਾਂ ਤੋਂ ਐਨ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ ਹੈ? ਨੋਟਿਸ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ।’ ਕੇਜਰੀਵਾਲ ਨੂੰ ਬੁੱਧਵਾਰ ਨੂੰ ਈਡੀ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਬੁਲਾਇਆ ਸੀ।

