No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਹਲਕੇ ਲੱਛਣ ਵਾਲੇ ਮਰੀਜ਼ਾਂ ਤੋਂ ਸੈਂਪਲਿੰਗ ਸਮੇਂ ਸਵੈ-ਘੋਸ਼ਣਾ ਲੈ ਕੇ ਘਰ ਵਿੱਚ ਇਕਾਂਤਵਾਸ ਰਹਿਣ ਦੀ ਦਿੱਤੀ ਜਾਵੇਗੀ ਸਹੂਲਤ

admin by admin
in PUNJAB
0
Hypertension & diabetes are major co-morbid conditions contributing to higher risk of mortality in Covid-19 infection
0
SHARES
0
VIEWS
Share on FacebookShare on Twitter

ਚੰਡੀਗੜ੍ਹ, 24 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਰਕਾਰ ਨੇ ਘਰੇਲੂ ਇਕਾਂਤਵਾਸ ਅਧੀਨ ਰਹਿ ਰਹੇ ਬਿਨਾਂ ਲੱਛਣ/ਹਲਕੇ ਲੱਛਣ ਵਾਲੇ ਮਰੀਜ਼ਾਂ ਅਤੇ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗ ਵਾਲੇ ਮਰੀਜ਼ਾਂ ਅਤੇ ਗਰਭਵਤੀ ਮਹਿਲਾਵਾਂ ਦੇ ਮੈਡੀਕਲ ਫਿਟਨੈੱਸ ਸੰਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅਜਿਹੇ ਸਾਰੇ ਮਰੀਜ਼ਾਂ ਦੇ ਨਮੂਨੇ ਲੈਣ ਵੇਲੇ ਘਰ ਵਿੱਚ ਹੀ ਇਕਾਂਤਵਾਸ ਰਹਿਣ ਦੀ ਸਹੂਲਤ ਉਪਲਬਧ ਹੋਣ ਸਬੰਧੀ ਸਵੈ-ਘੋਸ਼ਣਾ ਪੱਤਰ ਦੇ ਸਕਦੇ ਹਨ ਅਤੇ ਜੇਕਰ ਉਹ ਬਾਅਦ ਵਿੱਚ ਕੋਵਿਡ -19 ਟੈਸਟ ਦੇ ਪਾਜ਼ੇਟਿਵ ਪਾਏ ਜਾਂਦੇ ਹਨ ਤਾਂ ਉਹ ਘਰ ਵਿੱਚ ਇਕਾਂਤਲਵਾਸ ਰਹਿਣ ਦੇ ਯੋਗ ਹੋਣਗੇ। ਇਹ ਦਿਸ਼ਾ-ਨਿਰਦੇਸ਼ ਘਰੇਲੂ ਇਕਾਂਤਵਾਸ ਬਿਨਾਂ ਲੱਛਣ/ਹਲਕੇ ਲੱਛਣ ਵਾਲੇ ਕੋਵਿਡ-19 ਟੈਸਟ ਵਿੱਚ ਪਾਜ਼ੇਟਿਵ ਹੋਣ ਵਾਲੇ ਮਰੀਜ਼ਾਂ ‘ਤੇ ਵੀ ਲਾਗੂ ਹੁੰਦੇ ਹਨ।

ਪ੍ਰੈਸ ਬਿਆਨ ਰਾਹੀਂ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸਮੂਹ ਡਿਪਟੀ ਕਮਿਸ਼ਨਰਾਂ, ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨਮੂਨਾ ਲੈਣ ਸਮੇਂ ਉਪਲਬਧ ਡਾਕਟਰ ਅਜਿਹੇ ਸਾਰੇ ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਸਬੰਧੀ ਉਹਨਾਂ ਦੀ ਮੈਡੀਕਲ ਫਿਟਨੈੱਸ ਦੀ ਜਾਂਚ ਕਰਨਗੇ। ਜੇ ਅਜਿਹੇ ਮਰੀਜ਼ ਕੋਵਿਡ-19 ਲਈ ਪਾਜ਼ੇਟਿਵ ਪਾਏ ਜਾਂਦੇ ਹਨ ਤਾਂ ਪ੍ਰੋਟੋਕੋਲ ਅਨੁਸਾਰ ਉਹ ਘਰਾਂ ਵਿੱਚ ਹੀ ਇਕਾਂਤਵਾਸ ਰਹਿਣਾ ਜਾਰੀ ਰੱਖਣਗੇ। ਉਹਨਾਂ ਸਪਸ਼ਟ ਕੀਤਾ ਕਿ ਜੇਕਰ ਉਹਨਾਂ ਮਰੀਜ਼ਾਂ ਵਿੱਚ ਕੋਈ ਲੱਛਣ ਨਹੀਂ ਜਾਂ ਹਲਕੇ ਲੱਛਣ ਹੀ ਰਹਿੰਦੇ ਹਨ ਤਾਂ ਉਹਨਾਂ ਨੂੰ ਹਸਪਤਾਲ ਲਿਆਉਣ ਦੀ ਕੋਈ ਲੋੜ ਨਹੀਂ।

ਸ. ਸਿੱਧੂ ਨੇ ਅੱਗੇ ਕਿਹਾ ਕਿ ਇਹ ਲਾਜ਼ਮੀ ਹੈ, ਮਰੀਜ਼ ਇੱਕ ਕਿੱਟ ਖਰੀਦੇਗਾ ਜਿਸ ਵਿੱਚ ਥਰਮਾਮੀਟਰ, ਪਲਸ ਆਕਸੀਮੀਟਰ, ਵਿਟਾਮਿਨ ਸੀ ਅਤੇ ਜ਼ਿੰਕ ਦੀਆਂ ਗੋਲੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਕਿਸੇ ਵੀ ਲੱਛਣ ਲਈ ਬਾਕਾਇਦਾ ਆਪਣੇ ਆਪ ਦੀ ਨਿਗਰਾਨੀ ਕਰਨਗੇ ਅਤੇ ਲੱਛਣ ਦਿਖਾਈ ਦੇਣ ਜਾਂ ਸਿਹਤ ਵਿਗੜ ਜਾਣ ‘ਤੇ ਤੁਰੰਤ ਸਿਹਤ ਵਿਭਾਗ ਨੂੰ ਰਿਪੋਰਟ ਕਰਨਗੇ। ਘਰਾਂ ਵਿੱਚ ਇਕਾਂਤਵਾਸ ਕੀਤੇ ਮਰੀਜਾਂ ਦਾ ਫਾਲੋ-ਅਪ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਰੋਗੀ ਟਰੈਕਿੰਗ ਟੀਮਾਂ ਦੁਆਰਾ ਕੀਤਾ ਜਾਵੇਗਾ। ਇਹ ਟੀਮਾਂ ਘਰਾਂ ਵਿੱਚ ਇਕਾਂਤਵਾਸ ਹੋਣ ਵਾਲੇ ਮਰੀਜ਼ਾਂ ਦਾ ਫੋਨ ਜ਼ਰੀਏ ਫਾਲੋ-ਅਪ ਅਤੇ ਘੱਟੋ ਘੱਟ 3 ਦੌਰੇ ਕਰਨਾ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ, “ਜੇਕਰ ਦੌਰੇ ਦੌਰਾਨ ਪ੍ਰੋਟੋਕੋਲ ਅਨੁਸਾਰ ਮਰੀਜ਼ ਵੱਲੋਂ ਘਰ ਵਿੱਚ ਇਕਾਂਤਵਾਸ ਰਹਿਣ ਸਬੰਧੀ ਸਵੈ-ਘੋਸ਼ਣਾ ਵਿੱਚ ਦਿੱਤੀ ਜਾਣਕਾਰੀ ਗਲਤ ਪਾਈ ਜਾਂਦੀ ਹੈ, ਤਾਂ ਅਜਿਹੇ ਮਰੀਜ਼ਾਂ ਨੂੰ ਇਕਾਂਤਵਾਸ ਕੇਂਦਰ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।”

ਪ੍ਰਾਈਵੇਟ ਸਿਹਤ ਦੇਖਭਾਲ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਨੂੰ ਵੀ ਉਕਤ ਪ੍ਰੋਟੋਕੋਲਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਬਿਨਾਂ ਲੱਛਣ/ਹਲਕੇ ਲੱਛਣ ਵਾਲੇ ਮਰੀਜ਼ਾਂ ਅਤੇ 60 ਸਾਲ ਤੋਂ ਵੱਧ ਉਮਰ ਵਾਲੇ ਸਹਿ-ਰੋਗ ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰੱਖਣ ਲਈ ਨਿੱਜੀ ਮੈਡੀਕਲ ਮਾਹਰ/ਹਸਪਤਾਲ ਦੁਆਰਾ ਸਰਟੀਫਾਈ ਕੀਤਾ ਗਿਆ ਹੋਵੇ ਅਤੇ ਜੇਕਰ ਮਰੀਜ਼ ਘਰ ਵਿੱਚ ਰਹਿਣ ਲਈ ਫਿੱਟ ਹੋਵੇ ਅਤੇ ਸਬੰਧਤ ਮਾਹਰ/ਹਸਪਤਾਲ ਸਮੇਂ ਸਿਰ ਇਲਾਜ ਲਈ ਉਸ ਮਰੀਜ਼ ਦੀ ਸਥਿਤੀ ਦੀ ਨਿਗਰਾਨੀ ਕਰਨਗੇ।

ਘੱਟ/ਹਲਕੇ ਲੱਛਣ ਵਾਲੀ ਕੋਵਿਡ-19 ਪਾਜ਼ੇਟਿਵ ਗਰਭਵਤੀ ਮਹਿਲਾਵਾਂ ਜੋ ਘੱਟ-ਜੋਖਮ ਵਾਲੀ ਗਰਭ ਅਵਸਥਾ ਵਿੱਚ ਹਨ ਅਤੇ ਜਿਹਨਾਂ ਦੀ ਅਗਲੇ ਤਿੰਨ ਹਫ਼ਤਿਆਂ ਵਿੱਚ ਜਣੇਪਾ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਜੇਕਰ ਮਹਿਲਾ ਨੂੰ ਕਿਸੇ ਗਾਇਨੀਕੋਲੋਜਿਸਟ ਦੁਆਰਾ ਸਰਟੀਫਾਈ ਕੀਤਾ ਜਾਂਦਾ ਹੈ ਤਾਂ ਉਸ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾ ਸਕਦਾ ਹੈ। ਪ੍ਰਾਈਵੇਟ ਅਦਾਰਿਆਂ ਨੂੰ ਵੀ ਇਸੇ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਜੇ ਕਿਸੇ ਘਰ ਵਿੱਚ ਇਕਾਂਤਵਾਸ ਕੀਤੇ ਮਰੀਜ਼ਾਂ ਨੂੰ ਕਿਸੇ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ ਤਾਂ ਉਨ੍ਹਾਂ ਨੂੰ 104 ਜਾਂ ਜ਼ਿਲ੍ਹਾ ਹੈਲਪਲਾਈਨ ਨੰਬਰ ‘ਤੇ ਫ਼ੋਨ ਕਰਨਾ ਚਾਹੀਦਾ ਹੈ।

Post Views: 58
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਐਸ.ਏ.ਐਸ. ਨਗਰ ਨੂੰ ਅਗਲੇ ਸਾਲ ਫਰਵਰੀ ’ਚ ਮਿਲੇਗੀ ਨਹਿਰੀ ਪਾਣੀ ਦੀ ਸਪਲਾਈ

Next Post

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Next Post
ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800