ਇਸਲਾਮਾਬਾਦ, 22 ਮਾਰਚ(ਪ੍ਰੈਸ ਕੀ ਤਾਕਤ)-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਖੇਤਰ ਵਿਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋਈ, ਜਦੋਂ ਕਿ 100 ਤੋਂ ਵੱਧ ਲੋਕ ਜ਼ਖਮੀ ਹੋ ਗਏ।ਬੀਤੀ ਰਾਤ ਦਿੱਲੀ-ਐਨਸੀਆਰ ਅਤੇ ਪੂਰੇ ਉੱਤਰੀ ਭਾਰਤ ਵਿਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

