ਇਥੇ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡੇ ਜਾ ਰਹੇ ਤੀਜੇ ਟੀ-20 ਮੈਚ ’ਚ ਆਸਟਰੇਲੀਆ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਆਸਟਰੇਲੀਆ ਨੂੰ ਜਿੱਤ ਲਈ 223 ਦੌੜਾਂ ਦਾ ਟੀਚਾ ਦਿੱਤਾ ਸੀ। ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਮੇਜ਼ਬਾਨ ਟੀਮ ਨੇ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ (123 ਦੌੜਾਂ) ਦੇ ਸੈਂਕੜੇ ਸਦਕਾ ਨਿਰਧਾਰਤ 20 ਓਵਰਾਂ ’ਚ 222 ਦੌੜਾਂ ਬਣਾਈਆਂ। ਟੀਮ ਵੱਲੋਂ ਕਪਤਾਨ ਸੁਰਿਆ ਕੁਮਾਰ ਯਾਦਵ ਨੇ 39 ਅਤੇ ਤਿਲਕ ਵਰਮਾ ਨੇ 31 ਦੌੜਾਂ ਦੀ ਪਾਰੀ ਖੇਡੀ। ਇਸ ਮਗਰੋਂ ਆਸਟਰੇਲੀਆ ਨੇ 222 ਦੌੜਾਂ ਦਾ ਪਿੱਛਾ ਕਰਦਿਆਂ 20 ਓਵਰਾਂ ’ਚ ਪੰਜ ਵਿਕਟਾਂ ਗੁਆ ਕੇ 225 ਦੌੜਾਂ ਬਣਾ ਲਈਆਂ। ਮੈਕਸਵੈਲ ਨੇ 48 ਗੇਂਦਾਂ ’ਤੇ 104 ਦੌੜਾਂ ਦੀ ਨਾਬਾਦ ਪਾਰੀ ਖੇਡੀ ਜਿਸ ਨੇ ਆਸਟਰੇਲੀਆ ਨੂੰ ਜਿੱਤ ਦਿਵਾਉਣ ’ਚ ਅਹਿਮ ਭੂਮਿਕਾ ਨਿਭਾਈ।

