ਨਵੀਂ ਦਿੱਲੀ(ਪ੍ਰੈਸ ਕੀ ਤਾਕਤ), 9 ਮਾਰਚ-ਭਾਰਤ ਅਤੇ ਆਸਟ੍ਰੇਲੀਆ ‘ਚ ਟੈਸਟ ਮੈਚਾਂ ਦੀ ਸੀਰੀਜ਼ ਦਾ ਆਖ਼ਰੀ ਮੁਕਾਬਲਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਮੁਕਾਬਲੇ ਨੂੰ ਦੇਖਣ ਲਈ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਟੇਡੀਅਮ ਪਹੁੰਚ ਚੁੱਕੇ ਹਨ। ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਲਬਨੀਜ਼ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਪਹੁੰਚੇ ਹਨ।