ਨਵੀਂ ਦਿੱਲੀ(ਪ੍ਰੈਸ ਕੀ ਤਾਕਤ ), 10 ਮਾਰਚ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੂੰ ਰਾਸ਼ਟਰਪਤੀ ਭਵਨ ’ਚ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੇਰਾ ਬਹੁਤ ਵਧੀਆ ਸਵਾਗਤ ਕੀਤਾ। ਆਸਟ੍ਰੇਲੀਆ ਅਤੇ ਭਾਰਤ ਵਧੀਆ ਦੋਸਤ ਹਨ ਅਤੇ ਅਸੀਂ ਸਾਥੀ ਵੀ ਹਾਂ ਅਤੇ ਅਸੀਂ ਰੋਜ਼ ਆਪਣੇ ਸੰਬੰਧ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ।