ਇਕ ਅਧਿਕਾਰਤ ਬਿਆਨ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਦੇ ਘਰਾਂ ‘ਤੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ। ਘੋਸ਼ ਦੇ ਬੇਲੀਆਘਾਟਾ ਸਥਿਤ ਘਰ ਦੇ ਨਾਲ-ਨਾਲ ਹਾਵੜਾ ਅਤੇ ਸੁਭਾਸ਼ਗ੍ਰਾਮ ‘ਚ ਦੋ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ‘ਚ ਸ਼ਾਮਲ ਚਾਰੇ ਵਿਅਕਤੀ ਇਸ ਸਮੇਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਹਿਰਾਸਤ ‘ਚ ਹਨ। ਈਡੀ ਨੇ ਇਨ੍ਹਾਂ ਦੋਸ਼ਾਂ ਦੇ ਸਬੰਧ ਵਿੱਚ ਘੋਸ਼ ਦੇ ਖਿਲਾਫ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ਈਸੀਆਈਆਰ) ਸ਼ੁਰੂ ਕੀਤੀ ਹੈ। ਕਲਕੱਤਾ ਹਾਈ ਕੋਰਟ ਨੇ 23 ਅਗਸਤ ਨੂੰ ਹਸਪਤਾਲ ‘ਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਰਾਜ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਤੋਂ ਸੀ.ਬੀ.ਆਈ. ਨੂੰ ਸੌਂਪਣ ਦਾ ਹੁਕਮ ਦਿੱਤਾ ਸੀ।