No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੇਫਟੀ ਬਚਾਉ ਮਦਦ ਸਨਮਾਨ ਉੱਨਤੀ ਲਈ ਜਾਗਰੂਕਤਾ ਜ਼ਰੂਰੀ= ਐਸ ਆਈ ਦਵਿੰਦਰ ਪਾਲ।

admin by admin
in BREAKING, ENGLISH NEWS, INDIA, PUNJAB, SPORTS, WORLD
0
ਸੇਫਟੀ ਬਚਾਉ ਮਦਦ ਸਨਮਾਨ ਉੱਨਤੀ ਲਈ ਜਾਗਰੂਕਤਾ ਜ਼ਰੂਰੀ= ਐਸ ਆਈ ਦਵਿੰਦਰ ਪਾਲ।
0
SHARES
0
VIEWS
Share on FacebookShare on Twitter

ਪਟਿਆਲਾ, 12 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) – ਸੀਨੀਅਰ ਸੁਪਰਡੈਂਟ ਆਫ ਪੁਲਿਸ ਪਟਿਆਲਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਾਂਝ ਕੇਂਦਰ ਰਾਜਪੁਰਾ ਵਲੋਂ ਸਰਕਾਰੀ ਆਈ ਟੀ ਆਈ ਵਿਖੇ ਵਿਦਿਆਰਥੀਆਂ ਨੂੰ ਪੁਲਿਸ ਸਾਂਝ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਆਚਰਣ ਸਨਮਾਨ ਸਿਹਤ ਤਦੰਰੁਸਤੀ ਸੁਰੱਖਿਆ ਬਚਾਉ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਪ੍ਰਿੰਸੀਪਲ ਸ੍ਰੀ ਪਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ। ਪ੍ਰਿੰਸੀਪਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜਾਏ ਜਾਂਦੇ ਵਿਸ਼ਿਆਂ ਤੋਂ ਇਲਾਵਾ ਸਿਹਤ, ਸੁਰੱਖਿਆ, ਸਨਮਾਨ, ਉੱਨਤੀ, ਖੁਸ਼ਹਾਲੀ, ਪੀੜਤਾਂ ਦੀ ਮਦਦ ਕਰਨ ਅਤੇ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਜਿਸ ਹਿੱਤ ਸਾਂਝ ਕੇਂਦਰ ਦੇ ਇੰਚਾਰਜ ਸਬ ਇੰਸਪੈਕਟਰ ਸ਼੍ਰੀ ਦਵਿੰਦਰਪਾਲ ਨੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸੱਭ ਨੂੰ ਆਪਣੀ, ਆਪਣੇ ਸਾਮਾਨ, ਘਰ ਪਰਿਵਾਰ ਵਹੀਕਲਾ ਦੀ ਸੁਰੱਖਿਆ ਬਚਾਉ ਸਨਮਾਨ ਉੱਨਤੀ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਜ਼ਰੂਰਤ ਪੈਣ ਤੇ ਪੁਲਿਸ ਕੰਟਰੋਲ ਰੂਮ 112 ਜਾਂ 181 ਨੰਬਰਾਂ ਤੇ ਅਤੇ ਇਸਤਰੀਆਂ ਨੂੰ 1098 ਤੇ ਫੋਨ ਕਰਕੇ ਹਰ ਪ੍ਰਕਾਰ ਦੀ ਮਦਦ ਲਈ ਜਾ ਸਕਦੀ ਹੈ। ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ, ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਨੇ ਫਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ ਅਤੇ  ਹਾਦਸਿਆਂ ਦੌਰਾਨ ਪੀੜਤਾਂ ਦੀ ਮਦਦ ਕਰਨ ਲਈ ਅਤੇ ਪੁਲਿਸ ਐਂਬੂਲੈਂਸਾਂ ਫਾਇਰ ਬ੍ਰਿਗੇਡ ਨੂੰ ਬੁਲਾਉਣ ਲਈ 112 ਨੰਬਰ ਤੇ ਪੂਰੀ ਜਾਣਕਾਰੀ ਦਿੱਤੀ । ਉਨ੍ਹਾਂ ਨੇ ਦੱਸਿਆ ਕਿ ਪੀੜਤਾਂ ਦੀ ਮਦਦ ਕਰਨ ਵਾਲੇ ਮਦਦਗਾਰ ਫ਼ਰਿਸ਼ਤਿਆਂ ਨੂੰ ਸਰਕਾਰ ਜ਼ਿਲਾ ਪ੍ਰਸ਼ਾਸਨ ਪੁਲਿਸ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਪੁਲਿਸ ਡਾਕਟਰਾਂ ਵਲੋਂ ਪੀੜਤਾਂ ਦੀ ਮਦਦ ਕਰਨ ਵਾਲੇ ਮਦਦਗਾਰ ਦੋਸਤਾਂ ਨੂੰ ਤੰਗ ਪ੍ਰੇਸਾਨ ਨਹੀਂ ਕੀਤਾ ਜਾਂਦਾ। ਕਿਸੇ ਵੀ ਬੱਚੇ ਨੋਜਵਾਨ ਬਜ਼ੁਰਗ ਨੂੰ ਸੰਕਟ ਸਮੇਂ ਮਰਨ ਤੋਂ ਬਚਾਉਣ ਲਈ ਪੀੜਤਾਂ ਦੀ ਸਾਹ ਕਿਰਿਆ, ਦਿਲ ਦੀ ਧੜਕਣ, ਦਿਮਾਗ ਨੂੰ ਆਕਸੀਜਨ ਗੁਲੂਕੋਜ਼ ਪਹੁੰਚਾਉਣ, ਵਗਦੇ ਖੂਨ ਨੂੰ ਬੰਦ ਕਰਨ ਅਤੇ ਸੀ ਪੀ ਆਰ ਰਿਕਵਰੀ ਪੁਜੀਸ਼ਨ ਕਰਨ ਦੇ ਢੰਗ ਤਰੀਕਿਆਂ ਬਾਰੇ ਪ੍ਰੇਕਟਿਕਲ ਟ੍ਰੇਨਿੰਗ ਦਿੱਤੀ। ਵਿਦਿਆਰਥੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਜ਼ਿੰਦਗੀ ਬਚਾਉਣ ਵਾਲੀ ਟ੍ਰੇਨਿੰਗ ਉਨ੍ਹਾਂ ਨੂੰ ਸਕੂਲ ਪੱਧਰ ਤੇ ਕਦੇ ਵੀ ਨਹੀਂ ਕਰਵਾਈ ਗਈ ਜਦਕਿ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਟ੍ਰੇਨਿੰਗ ਵਿਦਿਆਰਥੀਆਂ ਦੇ ਸਿਲੇਬਸਾਂ ਵਿੱਚ ਦਰਜ ਹੈ। ਪ੍ਰਿੰਸੀਪਲ ਸ਼੍ਰੀ ਪਰਮਜੀਤ ਸਿੰਘ ਅਤੇ ਸਟਾਫ ਮੈਂਬਰਾਂ ਨੇ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਿੰਗ ਹਰ ਵਿਦਿਆਰਥੀ ਅਧਿਆਪਕ ਨਾਗਰਿਕ ਨੂੰ ਸਾਲ ਵਿੱਚ ਦੋ ਤਿੰਨ ਵਾਰ ਜਰੂਰ ਕਰਵਾਏ ਜਾਵੇ ਤਾਂ ਜੋ ਹਰੇਕ ਜ਼ਿੰਦਗੀ ਨੂੰ ਬਚਾਉਣ ਲਈ ਠੀਕ ਉਪਰਾਲੇ ਕੀਤੇ ਜਾਣ।

Post Views: 195
Previous Post

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ

Next Post

ਵਿਸ਼ਵ ਨਮੋਨੀਆ ਦਿਵਸ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Next Post
ਵਿਸ਼ਵ ਨਮੋਨੀਆ ਦਿਵਸ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਵਿਸ਼ਵ ਨਮੋਨੀਆ ਦਿਵਸ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800