ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਨੂੰ ਸਮਰਥਨ ਦੇਣ ਲਈ ਬੁੱਧਵਾਰ ਨੂੰ ਇਜ਼ਰਾਈਲ ਦਾ ਦੌਰਾ ਕਰਨਗੇ। ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਨੇ ਇਹ ਵੀ ਕਿਹਾ ਕਿ ਬਾਇਡਨ ਸਿਖ਼ਰ ਸੰਮੇਲਨ ਲਈ ਜਾਰਡਨ ਵੀ ਜਾਣਗੇ, ਜਿੱਥੇ ਉਹ ਜਾਰਡਨ ਅਤੇ ਮਿਸਰ ਦੇ ਮੁਖੀਆਂ ਅਤੇ ਫਲਸਤੀਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।