No Result
View All Result
Wednesday, June 11, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ‘ਤੇ ਪਾਬੰਦੀ, ਏ.ਡੀ.ਸੀ. ਵੱਲੋਂ ਹੁਕਮ ਜਾਰੀ

admin by admin
in BREAKING, COVER STORY, INDIA, National, POLITICS, PUNJAB
0
ਬਜਟ ਦੇ ਨਾਲ ਹੀ ਪੰਜਾਬ ‘ਚ ਡਿੱਗੇ ਪੈਟਰੋਲ-ਡੀਜ਼ਲ ਦੇ ਦਾਮ, ਹੋਇਆ ਸਸਤਾ…ਚੈੱਕ ਕਰੋ ਨਵੇਂ ਰੇਟ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 13 ਨਵੰਬਰ:
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਇਸ਼ਾ ਸਿੰਗਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਗਾਬਾਲਿਨ ਦੀ 75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੀਆਂ ਦਵਾਈਆਂ, ਗੋਲੀਆਂ ਤੇ ਕੈਪਸੂਲਾਂ ਦੀ ਵਿਕਰੀ ਅਤੇ ਭੰਡਾਰਨ ‘ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਵਾਈਆਂ ਦੇ ਥੋਕ ਤੇ ਪ੍ਰਚੂਨ ਵਿਕਰੇਤਾ, ਕੈਮਿਸਟਸ, ਮੈਡੀਕਲ ਸਟੋਰਾਂ ਵਾਲੇ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਵੀ ਹੋਰ ਵਿਅਕਤੀ ਪ੍ਰੀਗਾਬਾਲਿਨ ਦੀ 75 ਐਮ.ਜੀ. ਤੋਂ ਵੱਧ ਵਾਲੀ ਦਵਾਈ ਦੀ ਬਿਨ੍ਹਾਂ ਅਸਲ ਡਾਕਟਰ ਦੀ ਪਰਿਸਕ੍ਰਿਪਸ਼ਨ ਸਲਿਪ ਦੇ ਕਿਸੇ ਨੂੰ ਵਿਕਰੀ ਨਹੀਂ ਕਰੇਗਾ।
ਇਹ ਪਾਬੰਦੀ ਜ਼ਿਲ੍ਹੇ ਵਿੱਚ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਦਿੱਤੀ ਸੂਚਨਾ ਦੇ ਮੱਦੇਨਜ਼ਰ ਸਿਵਲ ਸਰਜਨ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਗਠਿਤ ਕੀਤੀ ਗਈ ਹੈ, ਜਿਸ ਵੱਲੋਂ ਪ੍ਰੀਗਾਬਾਲਿਨ ਖਾਣ ਦੇ ਮਾੜੇ ਪ੍ਰਭਾਵਾਂ ਦੀ ਇੱਕ ਰਿਪੋਰਟ ਵੀ ਤਿਆਰ ਕੀਤੀ ਗਈ ਕਿ 75 ਐਮ.ਜੀ. ਤੋਂ ਵੱਧ ਮਾਤਰਾ ਵਾਲੀ ਪ੍ਰੀਗਾਬਾਲਿਨ ਦਵਾਈ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਅਤੇ ਇਸ ਨੂੰ ਨਸ਼ੇ ਦੇ ਤੌਰ ‘ਤੇ ਵਰਤਿਆ ਜਾਂਦਾ ਹੈ। ਇਸੇ ਤਰ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ, ਪਟਿਆਲਾ ਤੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ ਗਈ, ਜਿਨ੍ਹਾਂ ਨੇ ਇਸ ਉਪਰ ਪਾਬੰਦੀ ਨੂੰ ਜਾਇਜ਼ ਠਹਿਰਾਇਆ ਸੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਇਸ਼ਾ ਸਿੰਗਲ ਨੇ ਹੁਕਮਾਂ ਵਿੱਚ ਅੱਗੇ ਕਿਹਾ ਕਿ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਇਹ ਦਵਾਈ ਬਹੁਤ ਘੱਟ ਡਾਕਟਰਾਂ ਵੱਲੋਂ ਮਰੀਜਾਂ ਨੂੰ ਲਿਖੀ ਜਾਂਦੀ ਹੈ ਤੇ ਪ੍ਰੀਗਾਬਾਲਿਨ ਦੀ 75 ਐਮ.ਜੀ. ਤੋਂ ਵੱਧ ਵਾਲੀ ਦਵਾਈ ਉਪਰ ਪਾਬੰਦੀ ਲਗਾਉਣੀ ਸਮਾਜ ਦੀ ਬਿਹਤਰੀ ਲਈ ਯੋਗ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਕਿਹਾ ਕਿ ਇਸੇ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਅਜਿਹੀ ਦਵਾਈ ਦੀ ਵਿਕਰੀ ਅਤੇ ਭੰਡਾਰਨ ‘ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਵਿੱਚ ਇਹ ਕਿਹਾ ਗਿਆ ਹੈ ਕਿ ਇਸ ਦਵਾਈ ਦੀ ਖਰੀਦ ਤੇ ਵੇਚ ਦਾ ਸਾਰੇ ਸਬੰਧਤ ਵਿਸਥਾਰਤ ਰਿਕਾਰਡ ਰੱਖਣਗੇ। ਇਸ ਤੋਂ ਬਿਨ੍ਹਾਂ ਪ੍ਰੀਗਾਬਾਲਿਨ ਦੀ 75 ਐਮ.ਜੀ. ਤੋਂ ਵੱਧ ਵਾਲੀ ਦਵਾਈ ਵਾਲੀ ਡਾਕਟਰ ਦੀ ਅਸਲ ਪਰਚੀ ਉਪਰ ਦਵਾਈ ਵਿਕਰੇਤਾ ਕੈਮਿਸਟ/ਰੀਟੇਲਰ ਦੇ ਟਰੇਡ ਦੇ ਨਾਮ, ਦਵਾਈ ਦੇਣ ਦੀ ਮਿਤੀ ਤੇ ਕਿੰਨੀ ਦਵਾਈ ਦਿੱਤੀ ਦੀ ਮੋਹਰ ਲਗਾਉਣੀ ਵੀ ਯਕੀਨੀ ਬਣਾਏਗਾ।
ਦਵਾਈਆਂ ਦੇ ਥੋਕ ਤੇ ਪ੍ਰਚੂਨ ਵਿਕਰੇਤਾ, ਕੈਮਿਸਟਸ, ਮੈਡੀਕਲ ਸਟੋਰਾਂ ਵਾਲੇ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਇਹ ਵੀ ਯਕੀਨੀ ਬਣਾਉਣਗੇ ਕਿ ਡਾਕਟਰ ਦੀ ਪਰਚੀ ਬਾਰੇ ਇਹ ਵੀ ਪੂਰਾ ਧਿਆਨ ਰੱਖਣਗੇ ਕਿ ਇਸੇ ਪਰਚੀ ਉਪਰ ਕਿਸੇ ਹੋਰ ਦਵਾਈ ਵਿਕਰੇਤਾ ਵੱਲੋਂ ਪਹਿਲਾਂ ਹੀ ਦਵਾਈ ਨਾ ਦਿੱਤੀ ਗਈ ਹੋਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜਿੰਨੇ ਸਮੇਂ ਲਈ ਡਾਕਟਰ ਵੱਲੋਂ ਦਵਾਈ ਲਿਖੀ ਗਈ ਹੈ, ਉਨੀ ਹੀ ਦਵਾਈ ਦੀ ਮਾਤਰਾ ਮਰੀਜ ਨੂੰ ਦਿੱਤੀ ਜਾਵੇ। ਇਹ ਹੁਕਮ 2 ਜਨਵਰੀ 2025 ਤੱਕ ਜ਼ਿਲ੍ਹੇ ਵਿੱਚ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਰਾਜਿੰਦਰਾ ਹਸਪਤਾਲ ਵਿੱਚ ਚਲਾਏ ਜਾ ਰਹੇ ਮੈਡੀਕਲ ਸਟੋਰ ਵਿੱਚ 75 ਐਮਜੀ ਦੀ ਮਾਤਰਾ ਤੋਂ ਵਧੇਰੀ ਡੋਜ਼ ਵਾਲੀ ਦਵਾਈ ਮਰੀਜ ਦੀ ਲੋੜ ਮੁਤਾਬਕ ਮੁਹਈਆ ਕਰਵਾਈ ਜਾ ਸਕਦੀ ਹੈ ਪਰੰਤੂ ਸਕੱਤਰ ਰੈਡ ਕਰਾਸ ਇਸ ਦਾ ਪੂਰਾ ਰਿਕਾਰਡ ਰੱਖਣਗੇ ਤੇ ਇਸ ਲਈ ਜਿੰਮੇਵਾਰ ਹੋਣਗੇ।

Post Views: 95
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: deputy commissinordistrict magistrationisha singlalatest newsLatest Punjab Newslatest punjabi newsnews punjabnews punjabinews18 punjabpunjab farmers newspunjab latest newspunjab newspunjab news livepunjab today newspunjabi newspunjabi news todaytoday punjabi news
Previous Post

ਟਰੰਪ ਨੇ ਕੁਸ਼ਲਤਾ ‘ਤੇ ਕੇਂਦ੍ਰਤ ਇੱਕ ਨਵਾਂ ਵਿਭਾਗ ਸਥਾਪਤ ਕੀਤਾ।

Next Post

ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ – ਜ਼ਿਲ੍ਹਾ ਮਾਲ ਅਫਸਰ

Next Post
ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ – ਜ਼ਿਲ੍ਹਾ ਮਾਲ ਅਫਸਰ

ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ – ਜ਼ਿਲ੍ਹਾ ਮਾਲ ਅਫਸਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In