No Result
View All Result
Saturday, May 10, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

admin by admin
in PUNJAB
0
ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 9 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਵਿੱਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬ-ਪੱਖੀ  ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਇਨ੍ਹਾਂ ਕਰਮਚਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਪੂਰੀ ਤਨਦੇਹੀ, ਸੁਹਿਰਦਤਾ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਕਰਨ ਕਿਉਂ ਜੋ ਸਰਕਾਰੀ ਨੌਕਰੀ ਵਿੱਚ ਆਉਣ ਤੋਂ ਬਾਅਦ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਅਤੇ ਅਪ੍ਰੈਲ 2021 ਵਿੱਚ 28 ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਜਦਕਿ ਤਰਸ ਦੇ ਅਧਾਰ ’ਤੇ ਨੌਕਰੀ ਲੈਣ ਲਈ 20 ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਜੋ ਕਿ ਵਿਭਾਗ ਵਲੋਂ ਪਹਿਲ ਦੇ ਅਧਾਰ ’ਤੇ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਈਆਂ ਜਾਣਗੀਆਂ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ ਅਤੇ ਵਿਭਾਗ ਦੇ ਕਈ ਹੋਰ ਅਧਿਕਾਰੀਆਂ ਮੌਜੂਦ ਸਨ।

Post Views: 64
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: appointment lettersat Punjab BhawanChief Minister Captain Amarinder Singhlatest newslatest updates on punjabMs. Razia Sultanapress ki taquat newsPrincipal Secretary Water Supply and SanitationPunjab GovernmentThe Cabinet MinisterWater Supply and Sanitation Minister Ms. Razia Sultana
Previous Post

ਕੱਚੇ ਕਾਮਿਆਂ ਨਾਲ ਕਾਂਗਰਸ ਨੇ ਕੀਤਾ ਧੋਖਾ, ਵਾਅਦਿਆਂ ਤੋਂ ਮੁੱਕਰੀ ਕੈਪਟਨ ਸਰਕਾਰ

Next Post

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਕੀਤੇ ਔਰਤਾਂ ਲਈ ਵੱਡੇ ਐਲਾਨ

Next Post
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਕੀਤੇ ਔਰਤਾਂ ਲਈ ਵੱਡੇ ਐਲਾਨ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਕੀਤੇ ਔਰਤਾਂ ਲਈ ਵੱਡੇ ਐਲਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In