Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

Vijesh by Vijesh
in PUNJAB
0
ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ
0
SHARES
0
VIEWS
Share on FacebookShare on Twitter

ਲੁਧਿਆਣਾ, 29 ਦਸੰਬਰ : ਵਰਸ਼ਾ ਵਰਮਾ – 

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੋਰਡ ਵੱਲੋਂ ਸੂਬੇ ਵਿੱਚ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਸ੍ਰੀ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਵੰਡੀਆਂ ਜਾਣਗੀਆਂ। ਹਰੇਕ ਕਿੱਟ ਵਿੱਚ ਕਿਟ, ਵਾਲੀਬਾਲ, ਫੁੱਟਬਾਲ ਤੇ ਹੋਰ ਟੀਮ ਖੇਡਾਂ ਦਾ ਸਾਮਾਨ ਹੋਵੇਗਾ ਅਤੇ ਹਰੇਕ ਕਿੱਟ ਦੀ ਵਰਤੋਂ 70 ਤੋਂ 80 ਨੌਜਵਾਨ ਕਰ ਸਕਣਗੇ।

            ਸ੍ਰੀ ਬਿੰਦਰਾ ਨੇ ਅੱਗੇ ਦੱਸਿਆ ਕਿ ਇਹ ਮੁਹਿੰਮ ਅਧਿਕਾਰਤ ਤੌਰ ’ਤੇ 7 ਜਨਵਰੀ, 2020 ਨੂੰ ਲੁਧਿਆਣਾ ਤੋਂ ਸ਼ੁਰੂ ਕੀਤੀ ਜਾਵੇਗੀ, ਜਿੱਥੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਕਿੱਟਾਂ ਵੰਡੀਆਂ ਜਾਣਗੀਆਂ। ਇਸ ਮਗਰੋਂ 28 ਜਨਵਰੀ ਨੂੰ ਇਕ ਹੋਰ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਲੁਧਿਆਣਾ ਦੇ ਦਿਹਾਤੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਸਮਾਗਮ ਬੱਚਤ ਭਵਨ, ਲੁਧਿਆਣਾ ਵਿਖੇ ਕਰਵਾਏ ਜਾਣਗੇ।

ਚੇਅਰਮੈਨ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਸਮਾਗਮਾਂ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਸੈਂਕੜੇ ਯੂਥ ਕਲੱਬ ਕਵਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਸਬੰਧੀ ਕਈ ਉਦਯੋਗਿਕ ਘਰਾਣਿਆਂ ਜਿਵੇਂ ਕਿ ਹੀਰੋ ਈਕੋਟੈੱਕ, ਏਵਨ ਸਾਈਕਲਜ਼, ਕੰਗਾਰੂ ਇੰਡਸਟਰੀਜ਼, ਹਾਈਵੇਅ ਇੰਡਸਟਰੀਜ਼, ਕੇ.ਜੇ. ਫੌਰਜਿੰਗਜ਼ ਆਦਿ ਵੱਲੋਂ ਪੰਜਾਬ ਯੂਥ ਵਿਕਾਸ ਬੋਰਡ ਨੂੰ ਸਰਗਰਮੀ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ।

ਸ੍ਰੀ ਬਿੰਦਰਾ ਨੇ ਦੱਸਿਆ ਕਿ ਜੇਕਰ ਕਿਸੇ ਯੂਥ ਕਲੱਬ ਨੇ ਖੇਡਾਂ ਦੇ ਖੇਤਰ ਵਿੱਚ ਜਾਂ ਕਿਸੇ ਸਮਾਜ ਭਲਾਈ ਦੇ ਕਾਰਜਾਂ ਲਈ ਜਾਂ ਕੋਵਿਡ ਦੌਰਾਨ ਕੰਮ ਕੀਤਾ ਹੈ ਤਾਂ ਉਹ ਈਮੇਲ ਆਈਡੀ chairmanyouthboardpb@gmail.com  ਜਾਂ ਫੋਨ ਨੰਬਰ 95772-00003 ਉਤੇ ਫੋਟੋਆਂ/ਦਸਤਾਵੇਜ਼ਾਂ ਸਮੇਤ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਪਲਾਈ ਕਰਨ ਮਗਰੋਂ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਨੇ ਖੇਡ ਜਗਤ ਨੂੰ ਕਈ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਸਮਾਗਮ ਕਰਵਾਏ ਜਾਣਗੇ।

Post Views: 26
Previous Post

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

Next Post

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

Next Post
ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800