ਪੰਜਾਬ ਦੀ ਸਿਆਸਤ ਵਿੱਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਜਲੰਧਰ ‘ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਕਾਰਨ ‘ਆਪ’ ਜਲੰਧਰ ‘ਚ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਆਈ ਹੈ ਕਿ ਜਲੰਧਰ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਟੇਰੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਮਲਜੀਤ ਸਿੰਘ ਭਟੇਰੀਆ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰ ਲਿਆ ਹੈ। ਕਮਲਜੀਤ ਭਟੇਰੀਆ ਤੋਂ ਇਲਾਵਾ ਕਈ ਹੋਰ ਅਧਿਕਾਰੀ ਵੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।