No Result
View All Result
Sunday, August 17, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ’ਚ ਭਾਜਪਾ ਮੁੱਖ ਵਿਰੋਧੀ ਪਾਰਟੀ ਦੀ ਭੂਮਿਕਾ ਨਿਭਾਏਗੀ, ਕਾਂਗਰਸ ’ਚ ਹੁਣ ਹਿੰਮਤ ਨਹੀਂ ਰਹੀ : ਸੁਨੀਲ ਜਾਖੜ

admin by admin
in BREAKING
0
ਪੰਜਾਬ ’ਚ ਭਾਜਪਾ ਮੁੱਖ ਵਿਰੋਧੀ ਪਾਰਟੀ ਦੀ ਭੂਮਿਕਾ ਨਿਭਾਏਗੀ, ਕਾਂਗਰਸ ’ਚ ਹੁਣ ਹਿੰਮਤ ਨਹੀਂ ਰਹੀ : ਸੁਨੀਲ ਜਾਖੜ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ 5 ਜੁਲਾਈ 2023 ( ਪ੍ਰੈਸ ਕੀ ਤਾਕਤ ਬਿਊਰੋ )- -ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਹੁਣ ਭਾਜਪਾ ਹੀ ਨਿਭਾਏਗੀ ਕਿਉਂਕਿ ਕਾਂਗਰਸ ਵਿਚ ਹੁਣ ਆਮ ਆਦਮੀ ਪਾਰਟੀ ਨੂੰ ਟੱਕਰ ਦੇਣ ਦੀ ਹਿੰਮਤ ਨਹੀਂ ਰਹੀ। ਸੂਬਾ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਪਹਿਲੇ ਬਿਆਨ ’ਚ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਵੱਲ ਇਸ਼ਾਰਾ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਅੰਦਰ ਕਿਹਾ ਸੀ ਕਿ ਇਸ ਦੇ ਸਾਰੇ ਨੇਤਾ ਦਾਗੀ ਹਨ, ਇਸ ਲਈ ਉਸ ਸਮੇਂ ਸਾਰੇ ਕਾਂਗਰਸੀਆਂ ਨੇ ਅੱਖਾਂ ਨੀਵੀਆਂ ਕਰ ਲਈਆਂ ਸਨ, ਜਿਸ ਤੋਂ ਸਾਫ਼ ਸੀ ਕਿ ਕਾਂਗਰਸ ਵਿਚ ਭਗਵੰਤ ਮਾਨ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ।ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਲੋਕਪ੍ਰਿਅਤਾ ਦਾ ਗ੍ਰਾਫ਼ ਹੇਠਾਂ ਡਿੱਗ ਰਿਹਾ ਹੈ ਅਤੇ ਭਾਜਪਾ ਖ਼ਾਲੀ ਅਹੁਦੇ ਨੂੰ ਭਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦਾ ਡਟ ਕੇ ਮੁਕਾਬਲਾ ਕਰੇਗੀ ਅਤੇ ਲੋਕ ਵਿਰੋਧੀ ਫ਼ੈਸਲਿਆਂ ’ਤੇ ਘੇਰ ਕੇ ਸਰਕਾਰ ਨੂੰ ਬੈਕਫੁੱਟ ’ਤੇ ਲਿਆਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜਥੇਬੰਦੀ ਅਤੇ ਭਾਜਪਾ ਆਗੂਆਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਸਾਰੇ ਭਾਜਪਾ ਆਗੂਆਂ ਦਾ ਭਰੋਸਾ ਹਾਸਲ ਕਰਨਗੇ ਅਤੇ ਉਹ ਸਾਰੇ ਮਿਲ ਕੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਜਿੱਤ ਯਕੀਨੀ ਬਣਾਉਣਗੇ ਤਾਂ ਜੋ ਨਰਿੰਦਰ ਮੋਦੀ ਕੇਂਦਰ ਵਿਚ ਮੁੜ ਪ੍ਰਧਾਨ ਮੰਤਰੀ ਬਣ ਸਕਣ।ਜਾਖੜ ਨੇ ਕਿਹਾ ਕਿ ਉਹ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਰੂਪਾਨੀ ਨੂੰ ਦਿੱਲੀ ਵਿਖੇ ਮਿਲਣਗੇ ਅਤੇ ਪਾਰਟੀ ਦੀਆਂ ਨੀਤੀਆਂ ਸਬੰਧੀ ਦਿਸ਼ਾ-ਨਿਰਦੇਸ਼ ਲੈਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਨਿਸ਼ਾਨਾ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਜਿੱਤਣਾ ਹੈ ਅਤੇ ਉਸ ਤੋਂ ਬਾਅਦ ਅਗਲਾ ਨਿਸ਼ਾਨਾ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਕੇ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣਾ ਹੈ। ਜਾਖੜ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਉਨ੍ਹਾਂ ਨੂੰ ਜੋ ਵੀ ਨਿਰਦੇਸ਼ ਦੇਵੇਗੀ, ਉਹ ਉਸ ’ਤੇ ਖਰ੍ਹਾ ਉਤਰਨਗੇ।

Post Views: 154
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Sunil Jakharsunil jakhar appointed as punjab bjp chiefsunil jakhar appointed as punjab bjp presidentsunil jakhar bjpsunil jakhar bjp presidentsunil jakhar bjp punjabsunil jakhar breaking newssunil jakhar exclusive interviewsunil jakhar interviewsunil jakhar joins bjpsunil jakhar latest newssunil jakhar livesunil jakhar newssunil jakhar on gurbani telecastsunil jakhar punjabsunil jakhar punjab bjp presidentsunil kumar jakhar
Previous Post

 ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ

Next Post

ਟਮਾਟਰ ਦੀਆਂ ਕੀਮਤਾਂ ’ਚ ਆਇਆ ਭਾਰੀ ਉਛਾਲ, 100 ਰੁਪਏ ਪ੍ਰਤੀ ਕਿਲੋ ਤੱਕ ਪੁੱਜੀ ਕੀਮਤ

Next Post
ਟਮਾਟਰ ਦੀਆਂ ਕੀਮਤਾਂ ’ਚ ਆਇਆ ਭਾਰੀ ਉਛਾਲ, 100 ਰੁਪਏ ਪ੍ਰਤੀ ਕਿਲੋ ਤੱਕ ਪੁੱਜੀ ਕੀਮਤ

ਟਮਾਟਰ ਦੀਆਂ ਕੀਮਤਾਂ ’ਚ ਆਇਆ ਭਾਰੀ ਉਛਾਲ, 100 ਰੁਪਏ ਪ੍ਰਤੀ ਕਿਲੋ ਤੱਕ ਪੁੱਜੀ ਕੀਮਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In