ਪਟਿਆਲਾ, 16 ਅਗਸਤ:
ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਡਾ. ਜਸਵਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਪਿੰਡ ਗਾਜੇਵਾਸ ਵਿਖੇ ਲਗਾਇਆ ਗਿਆ।
ਕੈਂਪ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ ਡਾ ਸਤੀਸ਼ ਕੁਮਾਰ ਨੇ ਦੱਸਿਆ ਕਿ ਬਲਾਕ ਸਮਾਣਾ ਵਿੱਚ ਸਾਲ 2022 ਨਾਲੋਂ 2023 ਵਿੱਚ ਅੱਗ ਵਿੱਚ ਘਟਨਾਵਾਂ ਬਹੁਤ ਹੱਦ ਤੱਕ ਘੱਟ ਹੋਇਆ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਫ਼ਸਲੀ ਰਹਿੰਦ –ਖੂੰਹਦ ਸੰਭਾਲ ਸਕੀਮ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਵੱਲੋਂ ਅਪਲਾਈ ਕੀਤਾ ਗਿਆ ਸੀ ਉਹਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀ ਪੱਤਰ ਦਿੱਤੇ ਜਾ ਰਹੇ ਹਨ।
ਇਸ ਮੌਕੇ ਡਾ . ਗੁਰਮੇਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਬੀਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਆਪਣਾ ਬੀਜ ਘਰ ਤਿਆਰ ਕਰਨ ਦੇ ਤਰੀਕੇ ਸਬੰਧੀ ਦੱਸਿਆ ਗਿਆ ਅਤੇ ਡਾ.ਅਮਨ ਸੰਧੂ ਵੱਲੋਂ ਖਾਦਾ ਦੀ ਸੁਚੱਜੀ ਵਰਤੋ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਡਾ.ਅਮਨਦੀਪ ਕੋਰ ਵੱਲੋਂ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਿਆ ਗਿਆ। ਡਾ. ਲਵਪ੍ਰੀਤ ਸਿੰਘ ਵੱਲੋਂ ਝੋਨੇ/ਬਾਸਮਤੀ ਤੇ/ਕੀੜੇ ਮਕੌੜਿਆਂ ਦੇ ਹਮਲੇ ਤੇ ਰੋਕਥਾਮ ਸੰਬੰਧੀ ਜਾਣੂ ਕਰਵਾਇਆ ਅਤੇ ਡਾ ਰਵਿੰਦਰਪਾਲ ਸਿੰਘ ਚੱਠਾ ਵੱਲੋਂ ਕਿਸਾਨਾਂ ਨੂੰ ਪੀ.ਐਮ ਕਿਸਾਨ ਨਿਧੀ ਯੋਜਨਾ ਸਕੀਮ ਅਤੇ ਵਿਭਾਗ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਣ ਸਬੰਧੀ ਸਹੁੰ ਚਕਵਾਈ ਗਈ।
ਇਸ ਮੌਕੇ ਹੋਰਨਾ ਤੋ ਇਲਾਵਾ ਹਰਜਿੰਦਰ ਸਿੰਘ, ਗੁਰਦੇਵ ਸਿੰਘ ਟਿਵਾਣਾ ਅਤੇ ਅਗਾਂਹਵਧੂ ਕਿਸਾਨ ਪ੍ਰਭਜੀਤ ਸਿੰਘ, ਭਗਵਾਨ ਸਿੰਘ, ਗੁਰਚਰਨ ਸਿੰਘ ਨਮਾਦਾ, ਚਮਕੌਰ ਸਿੰਘ ਖੱਤਰੀਵਾਲਾ, ਮਨਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ਅਤੇ ਖੇਤੀਬਾੜੀ ਵਿਭਾਗ ਸਮਾਣਾ ਦਾ ਸਟਾਫ਼ ਹਾਜ਼ਰ ਸੀ।